30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਵਰਕਸ਼ਾਪਾਂ ’ਚ ਚੋਰੀਆਂ ਕਰਨ ਵਾਲੇ ਦੋ ਕਾਬੂ, ਦਿਨੇ ਰੇਕੀ ਤੇ ਰਾਤ ਨੂੰ ਦਿੰਦੇ ਸਨ ਵਾਰਦਾਤਾਂ ਨੂੰ ਅੰਜਾਮ

ਕੁਹਾੜਾ, 29 ਸਤੰਬਰ (ਸੰਦੀਪ ਸਿੰਘ ਕੁਹਾੜਾ)-ਪੁਲਿਸ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਕੂਮਕਲਾਂ ਦੇ ਮੁਖੀ ਦਲਵੀਰ ਸਿੰਘ ਦੀ ਅਗਵਾਈ ਹੇਠ ਚੌਕੀ ਕਟਾਣੀ ਕਲਾਂ ਦੀ ਪੁਲਿਸ ਟੀਮ ਵਲੋਂ ਲੁਧਿਆਣਾ ਸ਼ਹਿਰ ਤੇ ਪੇਂਡੂ ਇਲਾਕਿਆਂ ਵਿਚ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ, ਜਿਨ੍ਹਾਂ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਤੇ ਸੰਗਤ ਸਿੰਘ ਦੇ ਰੂਪ ਵਜੋਂ ਹੋਈ। ਉਕਤ ਪਾਸੋਂ ਇਕ ਕਾਰ ਮਾਰਕਾ ਹਾਂਡਾ ਸਿਟੀ, ਹੋਂਡਾ ਸ਼ਾਈਨ ਮੋਟਰਸਾਈਕਲ, ਸਕਰੈਪ ਦਾ ਸਾਮਾਨ, ਪੰਜ ਸਾਈਲੈਂਸਰ ਸਮੇਤ ਢੋਲਕੀਆਂ, 3 ਮਰਗਾੜ ਦੋ ਬੰਪਰ ਮਾਰਕਾ ਸਵਿਫਟ ਕਾਰ ਬਰਾਮਦ ਕੀਤੇ ਗਏ।

ਅਜੀਤ ਡੈਸਕ 30-09-2026
ਕੁਹਾੜਾ, 29 ਸਤੰਬਰ (ਸੰਦੀਪ ਸਿੰਘ ਕੁਹਾੜਾ)-ਪੁਲਿਸ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਕੂਮਕਲਾਂ ਦੇ ਮੁਖੀ ਦਲਵੀਰ ਸਿੰਘ ਦੀ ਅਗਵਾਈ ਹੇਠ ਚੌਕੀ ਕਟਾਣੀ ਕਲਾਂ ਦੀ ਪੁਲਿਸ ਟੀਮ ਵਲੋਂ ਲੁਧਿਆਣਾ ਸ਼ਹਿਰ ਤੇ ਪੇਂਡੂ ਇਲਾਕਿਆਂ ਵਿਚ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ, ਜਿਨ੍ਹਾਂ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਤੇ ਸੰਗਤ ਸਿੰਘ ਦੇ ਰੂਪ ਵਜੋਂ ਹੋਈ। ਉਕਤ ਪਾਸੋਂ ਇਕ ਕਾਰ ਮਾਰਕਾ ਹਾਂਡਾ ਸਿਟੀ, ਹੋਂਡਾ ਸ਼ਾਈਨ ਮੋਟਰਸਾਈਕਲ, ਸਕਰੈਪ ਦਾ ਸਾਮਾਨ, ਪੰਜ ਸਾਈਲੈਂਸਰ ਸਮੇਤ ਢੋਲਕੀਆਂ, 3 ਮਰਗਾੜ ਦੋ ਬੰਪਰ ਮਾਰਕਾ ਸਵਿਫਟ ਕਾਰ ਬਰਾਮਦ ਕੀਤੇ ਗਏ। ਇਸ ਸੰਬੰਧੀ ਜਾਣਕਾਰੀ ਦੇਣ ਸਮੇਂ ਐਸ. ਐਚ. ਓ. ਦਲਵੀਰ ਸਿੰਘ ਨੇ ਦੱਸਿਆ ਕਿ ਗੁਰਚਰਨ ਸਿੰਘ ਪੁੱਤਰ ਰਾਮ ਸਿੰਘ ਵਾਸੀ ਪਿੰਡ ਕੋਟ ਗੰਗੂ ਰਾਏ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਉਸ ਦੀ ਵਰਕਸ਼ਾਪ ਵਿਚ ਪਿਛਲੇ 4-5 ਮਹੀਨਿਆਂ ਤੋਂ ਚੋਰੀ ਦੀਆਂ ਵਾਰਦਾਤਾਂ ਹੋ ਰਹੀਆਂ ਹਨ ਤੇ ਕੁਝ ਦਿਨ ਪਹਿਲਾਂ ਵੀ ਵਰਕਸ਼ਾਪ ਵਿਚੋਂ ਚੋਰੀ ਹੋਈ ਸੀ ਅਤੇ ਵਰਕਸ਼ਾਪ ਦੇ ਸ਼ਟਰ ਦੇ ਤਾਲੇ ਤੋੜ ਕੇ ਗੱਡੀਆਂ ਦਾ ਸਾਮਾਨ ਅਤੇ ਬੈਟਰੀਆਂ ਚੋਰੀ ਕੀਤੀਆਂ ਗਈਆਂ ਸਨ। ਇਸ ਤੋਂ ਇਲਾਵਾ 25 ਸਤੰਬਰ ਦੀ ਦਰਮਿਆਨੀ ਰਾਤ ਨੂੰ ਵੀ ਉਕਤ ਵਰਕਸ਼ਾਪ ਵਿਚੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜਿਸ ’ਤੇ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਵਿਅਕਤੀਆਂ ਨੂੰ ਕਾਬੂ ਕੀਤਾ। ਥਾਣਾ ਮੁਖੀ ਦਲਵੀਰ ਸਿੰਘ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਅੰਮ੍ਰਿਤਪਾਲ ਸਿੰਘ ਤੇ ਸੰਗਤ ਸਿੰਘ ਨੇ ਆਪਸ ਵਿਚ ਮਿਲ ਕੇ ਚੋਰੀ ਦੀ ਵਾਰਦਾਤ ਕੀਤੀ ਅਤੇ ਵਾਰਦਾਤ ਲਈ ਕਾਰ ਨੰਬਰ ਪੀ. ਬੀ. -10-ਏ. ਜੈਡ-8228, ਮਾਰਕਾ ਹਾਂਡਾ ਸਿਟੀ ਦੀ ਵਰਤੋਂ ਕੀਤੀ ਗਈ। ਪੁਲਿਸ ਵਲੋਂ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਐਸ. ਐਚ. ਓ. ਦਲਵੀਰ ਸਿੰਘ ਤੇ ਚੌਂਕੀ ਕਟਾਣੀ ਕਲਾਂ ਦੇ ਇਚਾਰਜ ਸੁਰਜੀਤ ਸਿੰਘ ਸੈਣੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪਹਿਲਾਂ ਵੀ ਇਕ ਮੁਕੱਦਮਾ ਥਾਣਾ ਮਾਡਲ ਟਾਊਨ, ਲੁਧਿਆਣਾ ਵਿਚ ਦਰਜ ਹੈ ਅਤੇ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਉਕਤ ਵਿਅਕਤੀ ਪਹਿਲਾਂ ਦਿਨ ਸਮੇਂ ਇਲਾਕੇ ਦੀ ਰੇਕੀ ਕਰਦੇ ਸਨ ਅਤੇ ਰਾਤ ਸਮੇਂ ਉਕਤ ਬਰਾਮਦ ਕਾਰ ਹਾਂਡਾ ਸਿਟੀ ਵਿਚ ਸਵਾਰ ਹੋ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ।
ਪਿਛਲੀ ਖ਼ਬਰ ਇਲਾਕੇ ਦੇ ਇੱਕ ਦਰਜਨ ਦੇ ਕਰੀਬ ਪਿੰਡਾਂ ਨੇ ਆਮ ਆਦਮੀ ਕਲੀਨਿਕ ਬਣਾਉਣ ਲਈ ਵਿਧਾਇਕ ਗਿਆਸਪੁਰਾ ਕੋਲ ਰੱਖੀ ਮੰਗ ਅਗਲੀ ਖ਼ਬਰ ਲੋਕਾਂ ਦੀ ਕਚਹਿਰੀ ਵਿਚ ਕੀਤੇ ਕੰਮਾਂ ਨੂੰ ਅਧਾਰ ਬਣਾਕੇ ਜਾਵਾਂਗੇ- ਇੰਜ: ਗਿਆਸਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।