ਵਕੀਲਾਂ ਦੇ ਨਵੇਂ ਪ੍ਰਧਾਨ ਜਗਜੀਤ ਔਜਲਾ ਨੇ ਸਾਬਕਾ ਮੰਤਰੀ ਕੋਟਲੀ ਨਾਲ ਕੀਤੀ ਮੁਲਾਕਾਤ
ਖੰਨਾ, 3 ਅਕਤੂਬਰ (ਅਜੀਤ ਬਿਊਰੋ)-ਖੰਨਾ ਬਾਰ ਐਸੋਸੀਏਸ਼ਨ ਦੇ ਨਵੇਂ ਬਣੇ ਪ੍ਰਧਾਨ ਜਗਜੀਤ ਸਿੰਘ ਔਜਲਾ ਆਪਣੀ ਸਮੁੱਚੀ ਟੀਮ ਸਮੇਤ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਰਿਹਾਇਸ਼ ਵਿਖੇ ਪਹੁੰਚ ਕੇ ਸਾਬਕਾ ਮੰਤਰੀ ਕੋਟਲੀ ਨਾਲ ਮੁਲਾਕਾਤ ਕੀਤੀ ਅਤੇ ਵਕੀਲ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਜਗਜੀਤ ਸਿੰਘ ਔਜਲਾ ਨੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਅੱਗੇ ਦੋ ਮੁੱਖ ਮੰਗਾਂ ਰੱਖੀਆਂ।
ਖੰਨਾ, 3 ਅਕਤੂਬਰ (ਅਜੀਤ ਬਿਊਰੋ)-ਖੰਨਾ ਬਾਰ ਐਸੋਸੀਏਸ਼ਨ ਦੇ ਨਵੇਂ ਬਣੇ ਪ੍ਰਧਾਨ ਜਗਜੀਤ ਸਿੰਘ ਔਜਲਾ ਆਪਣੀ ਸਮੁੱਚੀ ਟੀਮ ਸਮੇਤ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਰਿਹਾਇਸ਼ ਵਿਖੇ ਪਹੁੰਚ ਕੇ ਸਾਬਕਾ ਮੰਤਰੀ ਕੋਟਲੀ ਨਾਲ ਮੁਲਾਕਾਤ ਕੀਤੀ ਅਤੇ ਵਕੀਲ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ।ਮੁਲਾਕਾਤ ਦੌਰਾਨ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਜਗਜੀਤ ਸਿੰਘ ਔਜਲਾ ਨੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਅੱਗੇ ਦੋ ਮੁੱਖ ਮੰਗਾਂ ਰੱਖੀਆਂ। ਪਹਿਲੀ ਮੰਗ ਖੰਨਾ ਬਾਰ ਐਸੋਸੀਏਸ਼ਨ ਲਈ ਸੰਸਦ ਮੈਂਬਰ ਡਾ. ਅਮਰ ਸਿੰਘ ਤੋਂ ਲੋੜੀਂਦੀ ਗਰਾਂਟ ਦਿਵਾਉਣ ਸਬੰਧੀ ਸੀ। ਪ੍ਰਧਾਨ ਔਜਲਾ ਨੇ ਕਿਹਾ ਕਿ ਬਾਰ ਐਸੋਸੀਏਸ਼ਨ ਦੇ ਕੰਮਕਾਜ ਅਤੇ ਵਕੀਲਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਬੁਨਿਆਦੀ ਸਹੂਲਤਾਂ ਲਈ ਗਰਾਂਟ ਦੀ ਲੋੜ ਹੈ। ਦੂਜੀ ਮੰਗ ਸਬੰਧੀ ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਡਾ. ਅਮਰ ਸਿੰਘ ਲੋਕ ਸਭਾ ਵਿੱਚ ਐਡਵੋਕੇਟ ਪ੍ਰੋਟੈਕਸ਼ਨ ਐਕਟ ਦਾ ਸਮਰਥਨ ਕਰਨ। ਉਨ੍ਹਾਂ ਦੱਸਿਆ ਕਿ ਵਕੀਲ ਭਾਈਚਾਰਾ ਲੰਮੇ ਸਮੇਂ ਤੋਂ ਵਕੀਲਾਂ ਦੀ ਸੁਰੱਖਿਆ ਨਾਲ ਸਬੰਧਤ ਕਾਨੂੰਨੀ ਪ੍ਰਬੰਧਾਂ ਦੀ ਮੰਗ ਕਰਦਾ ਆ ਰਿਹਾ ਹੈ। ਬਾਰ ਐਸੋਸੀਏਸ਼ਨ ਵੱਲੋਂ ਦੋਵੇਂ ਮੰਗਾਂ ਸਾਬਕਾ ਮੰਤਰੀ ਕੋਟਲੀ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ। ਇਸ ਮੌਕੇ ਗੁਰਕੀਰਤ ਸਿੰਘ ਕੋਟਲੀ ਨੇ ਪ੍ਰਧਾਨ ਜਗਜੀਤ ਸਿੰਘ ਔਜਲਾ ਸਮੇਤ ਸਮੁੱਚੀ ਟੀਮ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨ ਵੱਲੋਂ ਵਕੀਲ ਭਾਈਚਾਰੇ ਨਾਲ ਸਬੰਧਤ ਮਸਲਿਆਂ ਨੂੰ ਉਠਾਉਣਾ ਅਤੇ ਉਨ੍ਹਾਂ ਦੇ ਹਿੱਤਾਂ ਲਈ ਕੰਮ ਕਰਨਾ ਮਹੱਤਵਪੂਰਨ ਜ਼ਿੰਮੇਵਾਰੀ ਹੈ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸਿਮਰਨਜੀਤ ਸਿੰਘ ਮਾਨ , ਮੀਤ ਪ੍ਰਧਾਨ ਰਸ਼ਮੀ ਮੈਨਰੋ, ਸਕੱਤਰ ਆਯੁਸ਼ਪਾਲ ਸਿੰਘ, ਵਿੱਤ ਸਕੱਤਰ ਜਗਦੀਸ਼ ਸਿੰਘ ਰਾਣਾ, ਸੰਯੁਕਤ ਸਕੱਤਰ ਆਦਰਸ਼ ਪ੍ਰੀਤ ਕੌਰ, ਕਾਰਜਕਾਰੀ ਮੈਂਬਰ ਮੋਕਸ਼ ਕੁਮਾਰ, ਸਤਨਾਮ ਸਿੰਘ ਬੀਜਾ, ਮਨਦੀਪ ਕੌਰ, ਜੈਦੀਪ ਗੋਇਲ, ਜਸਪ੍ਰੀਤ ਕੌਰ ਤੋਂ ਇਲਾਵਾ ਐਡਵੋਕੇਟ ਰਾਜੀਵ ਰਾਏ ਮਹਿਤਾ ਆਦਿ ਹਾਜ਼ਰ ਸਨ।