ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਮੁਹਿੰਮ ਤਹਿਤ ਪਿੰਡਾਂ ਦੀਆਂ ਮਾਤਾਵਾਂ ਵਲੋਂ ਮਿਲ ਰਿਹੈ ਭਰਪੂਰ ਹੁੰਗਾਰਾ
ਮੱਲ ਮਾਜਰਾ ‘ਚ ਬੀਬਾ ਸੁਖਪ੍ਰੀਤ ਕੌਰ ਢਿੱਲੋਂ ਨੇ ਪਿੰਡ ਦੀਆਂ ਮਾਤਾਵਾਂ ਨਾਲ ਕੀਤੀ ਮਿਲਣੀ
ਸਮਰਾਲਾ, 3 ਅਕਤੂਬਰ (ਕੁਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੁਆਰਾ ਪੰਜਾਬ ਦੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਲਈ ਪਿੰਡ-ਪਿੰਡ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਹਲਕਾ ਸਮਰਾਲਾ ਵਿਚ ਅਕਾਲੀ ਦਲਦੀ ਚੜ੍ਹਦੀ ਕਲਾ ਲਈ ਪਿੰਡ-ਪਿੰਡ ਮੁਹਿੰਮ ਦਾ ਵੀ ਆਗਾਜ਼ ਹੋ ਚੁੱਕਾ ਹੈ, ਜਿਸ ਦੀ ਕਮਾਨ ਪਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਹਲਕਾ ਇੰਚਾਰਜ ਸਮਰਾਲਾ ਦੀ ਧਰਮ ਪਤਨੀ ਬੀਬਾ ਸੁਖਪ੍ਰੀਤ ਕੌਰ ਢਿੱਲੋਂ ਵਲੋਂ ਸੰਭਾਲੀ ਗਈ ਹੈ।
ਸਮਰਾਲਾ, 3 ਅਕਤੂਬਰ (ਕੁਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੁਆਰਾ ਪੰਜਾਬ ਦੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਲਈ ਪਿੰਡ-ਪਿੰਡ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਹਲਕਾ ਸਮਰਾਲਾ ਵਿਚ ਅਕਾਲੀ ਦਲਦੀ ਚੜ੍ਹਦੀ ਕਲਾ ਲਈ ਪਿੰਡ-ਪਿੰਡ ਮੁਹਿੰਮ ਦਾ ਵੀ ਆਗਾਜ਼ ਹੋ ਚੁੱਕਾ ਹੈ, ਜਿਸ ਦੀ ਕਮਾਨ ਪਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਹਲਕਾ ਇੰਚਾਰਜ ਸਮਰਾਲਾ ਦੀ ਧਰਮ ਪਤਨੀ ਬੀਬਾ ਸੁਖਪ੍ਰੀਤ ਕੌਰ ਢਿੱਲੋਂ ਵਲੋਂ ਸੰਭਾਲੀ ਗਈ ਹੈ। ਜਿਸ ਤਹਿਤ ਪਿੰਡ ਮੱਲ ਮਾਜਰਾ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਪਿੰਡ ਦੀਆਂ ਔਰਤਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਇਕੱਤਰ ਹੋਈ ਇਸਤਰੀਆਂ ਨੂੰ ਸੰਬੋਧਨ ਕਰਦੇ ਹੋਏ ਬੀਬਾ ਸੁਖਪ੍ਰੀਤ ਕੌਰ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੋ ਪੰਜਾਬ ਦੀ ਸਭ ਤੋਂ ਵੱਡੀ ਖੇਤਰੀ ਪਾਰਟੀ ਹੈ, ਜੋ ਪੰਜਾਬ ਨਾਲ ਜ਼ਮੀਨੀ ਪੱਧਰ ਤੇ ਜੁੜੇ ਹੋਏ ਲੋਕਾਂ ਦੀ ਪਾਰਟੀ ਹੈ ਅਤੇ ਹਮੇਸ਼ਾ ਪੰਜਾਬ ਦੇ ਹਿਤਾਂ ਬਾਰੇ ਸੋਚਦੀ ਹੈ। ਦੂਸਰੀਆਂ ਰਾਜਸੀ ਪਾਰਟੀਆਂ ਨੇ ਪੰਜਾਬ ਦਾ ਕਦੇ ਭਲਾ ਨਹੀਂ ਸੋਚਿਆ, ਹਮੇਸ਼ਾ ਆਪਣੇ ਹਿਤਾਂ ਬਾਰੇ ਲੋਚਿਆ ਹੈ। ਸਾਲ 2022 ਵਿਚ ਪੰਜਾਬੀਆਂ ਨੂੰ ਆਮ ਆਦਮੀ ਪਾਰਟੀ ਨੇ ਝੂਠੇ ਜੁਮਲਿਆਂ ਵਿਚ ਭਰਮਾ ਕੇਧੋਖਾ ਦਿੱਤਾ ਹੈ, ਜਿਸ ਦਾ ਖ਼ਮਿਆਜ਼ਾ ਅੱਜ ਪੰਜਾਬ ਦੇ ਲੋਕ ਭੁਗਤ ਰਹੇ ਹਨ ਅਤੇ ਪਛਤਾ ਰਹੇ ਹਨ। ਇਸ ਮੌਕੇ ਹਲਕਾ ਸਮਰਾਲਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਕੰਗ ਅਤੇ ਸ਼ਹਿਰੀ ਪ੍ਰਧਾਨ (ਇਸਤਰੀ) ਅਕਾਲੀ ਦਲ ਬੀਬੀ ਪ੍ਰਕਾਸ਼ ਕੌਰ, ਜਸਪ੍ਰੀਤ ਕੌਰ ਕੰਗ ਨੇ ਵੀ ਸੰਬੋਧਨ ਕੀਤਾ ਅਤੇ ਪਿੰਡ ਦੀਆਂ ਹਾਜ਼ਰ ਇਸਤਰੀਆਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋ.ਅ. ਦਲ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਅਤੇ 2027 ਵਿਚ ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਬਣਾਉਣ ਵਿਚ ਸਹਿਯੋਗ ਕਰਨ। ਇਸ ਮੌਕੇ ਬੀਬੀ ਅਮਰਵਿੰਦਰ ਕੌਰ, ਬਲਵਿੰਦਰ ਕੌਰ, ਸਰਬਜੀਤ ਕੌਰ, ਹਰਪ੍ਰੀਤ ਕੌਰ, ਚਰਨਜੀਤ ਕੌਰ, ਮਨਦੀਪ ਕੌਰ, ਅਮਰਜੀਤ ਕੌਰ, ਸਿਮਰਨਦੀਪ ਕੌਰ, ਨਰਿੰਦਰ ਕੌਰ, ਕਿਰਨਦੀਪ ਕੌਰ ਆਦਿ ਤੋਂ ਇਲਾਵਾ ਪਿੰਡ ਦੀਆਂ ਹੋਰ ਇਸਤਰੀਆਂ ਵੀ ਹਾਜ਼ਰ ਸਨ।