07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਹਲਕਾ ਇੰਚਾਰਜ ਰੁਪਾਲੋਂ ਦੀ ਅਗਵਾਈ ਦੇ ਪਿੰਡ ਰਾਮਪੁਰ ਦੇ ਕਈ ਪਰਿਵਾਰ ਹੋਏ ਪਾਰਟੀ ’ਚ ਸ਼ਾਮਿਲ

ਦੋਰਾਹਾ, 6 ਅਕਤੂਬਰ (ਮਨਜੀਤ ਸਿੰਘ ਗਿੱਲ)-ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਲਗਾਤਾਰ ਪਿੰਡਾਂ ਦੇ ਵਿੱਚ ਮੀਟਿੰਗਾਂ ਦਾ ਦੌਰ ਜਾਰੀ ਹੈ ਪਾਰਟੀ ਵੱਲੋਂ ਕੀਤੀਆਂ ਜਾ ਰਹੀਆਂ। ਇਹਨਾਂ ਮੀਟਿੰਗਾਂ ਨੂੰ ਪਿੰਡਾਂ ਦੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਹਰ ਵਰਗ ਦਾ ਵਿਅਕਤੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਰਿਹਾ ਹੈ।

ਅਜੀਤ ਡੈਸਕ 07-10-2026
ਦੋਰਾਹਾ, 6 ਅਕਤੂਬਰ (ਮਨਜੀਤ ਸਿੰਘ ਗਿੱਲ)-ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਲਗਾਤਾਰ ਪਿੰਡਾਂ ਦੇ ਵਿੱਚ ਮੀਟਿੰਗਾਂ ਦਾ ਦੌਰ ਜਾਰੀ ਹੈ ਪਾਰਟੀ ਵੱਲੋਂ ਕੀਤੀਆਂ ਜਾ ਰਹੀਆਂ। ਇਹਨਾਂ ਮੀਟਿੰਗਾਂ ਨੂੰ ਪਿੰਡਾਂ ਦੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਹਰ ਵਰਗ ਦਾ ਵਿਅਕਤੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਸ ਪੰਜਾਬ ਦੇ ਹਲਕਾ ਇੰਚਾਰਜ ਪਾਇਲ ਅਤੇ ਮੁੱਖ ਬੁਲਾਰੇ ਸੰਦੀਪ ਸਿੰਘ ਰੁਪਾਲੋਂ ਪਿੰਡ ਰਾਮਪੁਰ ਵਿਖੇ ਰੱਖੀ ਗਈ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨਾਂ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਵੱਲੋਂ ਪੁਲਿਸ ਰਾਹੀਂ ਸਾਡੇ ਵਰਕਰਾਂ ਤੇ ਦਬਾਅ ਬਣਾਇਆ ਜਾ ਰਿਹਾ ਇਸ ਤੋਂ ਮਾੜੀ ਗੱਲ ਕੀ ਹੋ ਸਕਦੀ ਆ ਕਿ ਪੰਜਾਬ ਪੁਲਿਸ ਵੱਲੋਂ ਮੇਰੇ ਘਰੇ ਛਾਪਾ ਮਾਰ ਕੇ ਮੇਰੇ ਪਰਿਵਾਰਕ ਮੈਂਬਰਾਂ ਨੂੰ ਮਾਨਸਿਕ ਤੌਰ ਤੇ ਪਰੇਸ਼ਾਨ ਕੀਤਾ ਗਿਆ। ਜਿਹੜੀ ਸਰਕਾਰ ਕਹਿੰਦੀ ਸੀ ਕਿ ਸਾਡੇ ਰਾਜ ਵਿੱਚ ਕਿਸੇ ਨੂੰ ਵੀ ਡਰਨ ਦੀ ਲੋੜ ਨਹੀਂ, ਅੱਜ ਉਹੀ ਸਰਕਾਰ ਪੁਲਿਸ ਡੰਡੇ ਦੇ ਜ਼ੋਰ ਨਾਲ ਲੋਕਾਂ ਨੂੰ ਡਰਾ ਰਹੀ ਹੈ। ਪੰਜਾਬ ਸਰਕਾਰ ਵਲੋਂ ਸਰਕਾਰੀ ਅਧਿਕਾਰੀਆਂ ਅਤੇ ਆਪਣੇ ਪਾਰਟੀ ਦੇ ਰਾਹੀਂ ਘਰੋਂ ਘਰ ਜਾ ਕੇ ਪਾਰਟੀ ਨੂੰ ਵੋਟ ਪਾਉਣ ਦੇ ਲਈ ਕਸਮਾਂ ਚੁਕਾਈਆਂ ਜਾ ਰਹੀਆਂ ਹਨ ਜੇਕਰ ਸਰਕਾਰ ਨੇ ਚਾਰ ਸਾਲਾਂ ਵਿੱਚ ਕੰਮ ਕੀਤੇ ਹਨ ਤਾਂ ਇਹੋ ਜਿਹੀਆਂ ਨਾਕਾਮ ਕੋਸ਼ਿਸ਼ਾਂ ਕਰਨ ਦੀ ਲੋੜ ਕੀ ਪੈ ਗਈ। ਸਰਕਾਰ ਜਿੰਨਾ ਮਰਜ਼ੀ ਜ਼ੋਰ ਲਾ ਲਵੇ 2027 ਦੇ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿੱਚ ਸਰਕਾਰ ਬਣੇਗੀ। ਇਸ ਮੌਕੇ ਰਾਮਪੁਰ ਦੇ ਕਈ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਇਕੱਠ ਵਿੱਚ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਰਾਜਗੜ੍ਹ, ਮੋਹਣ ਸਿੰਘ ਦੁਰਾਹਾ, ਰੁਲਦਾ ਸਿੰਘ ਦੋਰਾਹਾ, ਅਮਨ ਰਾਮਪੁਰ, ਹਰਬੰਤ ਸਿੰਘ ਗਿੱਲ, ਗਗਨਦੀਪ ਸਿੰਘ ਪਾਇਲ, ਕੁਲਵਿੰਦਰ ਸਿੰਘ ਚੀਮਾ, ਪ੍ਰਭਜੋਤ ਸਿੰਘ ਸੋਢੀ, ਜਸਵੀਰ ਸਿੰਘ ਜੈਪੁਰਾ, ਸੁਖੀ ਅੜੈਚਾ, ਜੋਗਾ ਸਿੰਘ ਬੇਰ ਕਲਾਂ, ਹਰਜੀਤ ਸਿੰਘ ਦੋਰਾਹਾ ਹਾਜ਼ਰ ਸਨ। ਇਸ ਮੌਕੇ ਪਿੰਡ ਰਾਮਪੁਰ ਦੇ ਸਤਿੰਦਰ ਸਿੰਘ, ਨਵਦੀਪ ਸਿੰਘ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਪਰਮਪ੍ਰੀਤ ਸਿੰਘ, ਸਤਨਾਮ ਸਿੰਘ, ਹਰਵੀਰ ਸਿੰਘ, ਹਰਮਨ ਸਿੰਘ, ਨਾਨਕ ਸਿੰਘ ਅਤੇ ਕੁਲਦੀਪ ਸਿੰਘ ਸ਼ਾਮਿਲ ਹੋਏ।
ਪਿਛਲੀ ਖ਼ਬਰ ਲੋਕਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਲੈ ਕੇ ਤਿਆਰ ਕੀਤਾ ਜਾਵੇਗਾ ਪਾਰਟੀ ਦਾ ਮੈਨੀਫੈਸਟੋ-ਪਰਮਜੀਤ ਸਿੰਘ ਢਿੱਲੋਂ ਅਗਲੀ ਖ਼ਬਰ ਰਾਜਸਥਾਨ ਪੁਲਿਸ ਦੀ ਗੁਰੂ ਘਰ ਅੰਦਰ ਕਾਰਵਾਈ ਅਤਿ ਨਿੰਦਣਯੋਗ - ਜਥੇ. ਜਤਿੰਦਰ ਸਿੰਘ ਈਸੜੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।