08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਇਤਿਹਾਸਕ ਨਗਰ ਸਿਆੜ ਤੋਂ ਝੰਮਟ ਤੱਕ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ

ਮਲੌਦ, 7 ਅਕਤੂਬਰ (ਸਹਾਰਨ ਮਾਜਰਾ)-ਆਪ ਸਰਕਾਰ ਵਲੋਂ ਪੇਂਡੂ ਖੇਤਰਾਂ ਨੂੰ ਹਰੇਕ ਤਰ੍ਹਾਂ ਦੀ ਸੁਵਿਧਾ ਦੇਣ ਲਈ ਕੋਸ਼ਿਸ਼ਾਂ ਜਾਰੀ ਹਨ। ਬੇਸ਼ੱਕ ਉਹ ਸਿਹਤ ਸਹੂਲਤਾਂ, ਸਿੱਖਿਆ ਸਹੂਲਤਾਂ ਜਾਂ ਫਿਰ ਸੜਕਾਂ ਬਣਾਉਣ ਦੀ ਪ੍ਰਕਿਰਿਆ ਹੋਵੇ।

ਅਜੀਤ ਡੈਸਕ 08-10-2026
ਮਲੌਦ, 7 ਅਕਤੂਬਰ (ਸਹਾਰਨ ਮਾਜਰਾ)-ਆਪ ਸਰਕਾਰ ਵਲੋਂ ਪੇਂਡੂ ਖੇਤਰਾਂ ਨੂੰ ਹਰੇਕ ਤਰ੍ਹਾਂ ਦੀ ਸੁਵਿਧਾ ਦੇਣ ਲਈ ਕੋਸ਼ਿਸ਼ਾਂ ਜਾਰੀ ਹਨ। ਬੇਸ਼ੱਕ ਉਹ ਸਿਹਤ ਸਹੂਲਤਾਂ, ਸਿੱਖਿਆ ਸਹੂਲਤਾਂ ਜਾਂ ਫਿਰ ਸੜਕਾਂ ਬਣਾਉਣ ਦੀ ਪ੍ਰਕਿਰਿਆ ਹੋਵੇ। ਇਸੇ ਕੜੀ ਤਹਿਤ ਅੱਜ ਇਤਿਹਾਸਕ ਨਗਰ ਸਿਆੜ ਤੋਂ ਪਿੰਡ ਝੰਮਟ ਤੱਕ ਜਾ ਰਹੀ ਸੜਕ ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਇਹ ਦਾਅਵਾ ਆਮ ਆਦਮੀ ਪਾਰਟੀ ਦੇ ਹਲਕਾ ਪਾਇਲ ਦੇ ਕਨਵੀਨਰ ਪ੍ਰਗਟ ਸਿੰਘ ਸਿਆੜ ਨੇ ਸੜਕ ਦਾ ਕੰਮ ਚਾਲੂ ਕਰਵਾਉਣ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਦੇ ਕੰਮਾਂ ਨੂੰ 75 ਸਾਲ ਦੇ ਬੇਹੱਦ ਲੰਮੇਂ ਸਮੇਂ ਤੋਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਵਲੋਂ ਲਟਕਾਇਆ ਜਾਂਦਾ ਰਿਹਾ ਸੀ। ਉਨ੍ਹਾਂ ਸਾਰੇ ਕਾਰਜਾਂ ਨੂੰ ਆਪ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰਾ ਕੀਤਾ ਗਿਆ ਹੈ। ਇਸ ਮੌਕੇ ਸਰਪੰਚ ਲਵਪ੍ਰੀਤ ਕੌਰ ਸਿਆੜ, ਜਸਵਿੰਦਰ ਕੌਰ ਪੰਚ, ਗੁਰਪ੍ਰੀਤ ਕੌਰ ਪੰਚ, ਮਨਪ੍ਰੀਤ ਕੌਰ, ਗੁਰਦੁਆਰਾ ਪ੍ਰਬੰਧਕ ਕਮੇਟੀ ਸਿ ਆੜ, ਪੇਂਡੂ ਵਿਕਾਸ ਤੇ ਮੁਲਾਜ਼ਮ ਭਲਾਈ ਸੰਸਥਾ ਸਿਆੜ, ਨੰਬਰਦਾਰ ਭਿੰਡਰ ਸਿੰਘ, ਕੁਲਦੀਪ ਸਿੰਘ ਪੰਚ, ਹਰਵਿੰਦਰ ਸਿੰਘ ਗੋਰਾ, ਸੁਰਜੀਤ ਸਿੰਘ ਸਾਬਕਾ ਪੰਚ, ਜਾਗਰ ਸਿੰਘ, ਹਾਕਮ ਸਿੰਘ, ਗੁਰਮੇਲ ਸਿੰਘ, ਜਸਵੀਰ ਸਿੰਘ ਸਾਬਕਾ ਪੰਚ, ਕੇਵਲ ਸਿੰਘ, ਜ਼ੈਲਦਾਰ ਭਜਨ ਸਿੰਘ, ਚਰਨਜੀਤ ਸਿੰਘ, ਦਲਬੀਰ ਸਿੰਘ, ਡਾਕਟਰ ਧੀਰਾ ਸਿੰਘ, ਅਵਤਾਰ ਸਿੰਘ ਤਾਰੀ, ਜਗਤਾਰ ਸਿੰਘ, ਮੁਕੰਦ ਸਿੰਘ, ਨਿਰਮਲ ਸਿੰਘ, ਰਾਮ ਸਿੰਘ, ਬਲਦੇਵ ਸਿੰਘ, ਸੋਹਣ ਸਿੰਘ, ਜ਼ੋਰਾ ਸਿੰਘ, ਚਰਨਜੀਤ ਸਿੰਘ ਝੱਮਟ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।
ਪਿਛਲੀ ਖ਼ਬਰ ਵਿਧਾਇਕ ਸੰਗੋਵਾਲ ਅਤੇ ਚੇਅਰਮੈਨ ਜੱਗੀ ਦਿਉਲ ਵਲੋਂ ਕਿਲ੍ਹਾ ਰਾਏਪੁਰ ਵਿਖੇ ਝੋਨੇ ਖ਼ਰੀਦ ਦੀ ਸ਼ੁਰੂਆਤ ਕਿਹਾ, ਝੋਨੇ ਦੀ ਫ਼ਸਲ... ਅਗਲੀ ਖ਼ਬਰ ਸੰਯੁਕਤ ਕਿਸਾਨ ਸਭਾ ਨੇ ਸਾਰੀਆਂ ਫ਼ਸਲਾਂ ’ਤੇ 1% ਮਾਰਕੀਟ ਫੀਸ ਤੇ ਆਰ. ਡੀ. ਐਫ ਲਾਗੂ ਕਰ ਕੇ ਪ੍ਰੋਸੈਸਿੰਗ ਯੂਨਿਟਾਂ ਨੂੰ ਛ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।