ਕੈਬਨਿਟ ਮੰਤਰੀ ਸੌਂਦ ਨੇ ਪਿੰਡ ਅਸ਼ਗਰੀਪੁਰ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 45 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਕੀਤੇ ਤਕਸੀਮ
ਬੀਜਾ, 7 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗਲੀ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ 34ਦੇ ਮਾਲਕਾਨਾ ਹੱਕ ਪ੍ਰਦਾਨ ਕਰਨ ਦੇ ਮੰਤਵ ਨਾਲ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਅੱਜ ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡ ਅਸ਼ਗਰੀਪੁਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ 45 ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕ ਸਬੰਧੀ ਪ੍ਰਾਪਰਟੀ ਕਾਰਡ ਤਕਸੀਮ ਕੀਤੇ।
ਅਜੀਤ ਡੈਸਕ
08-10-2026