08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਕਾਂਗਰਸੀ ਆਗੂ ਸ਼ੁਭਮ ਅਤੇ ਗੋਲਡੀ ਘਰਾਂ ’ਚ ਨਜਰਬੰਦ

ਧੂਰੀ, 7 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਅੱਜ ਪੰਜਾਬ ਯੂਥ ਕਾਂਗਰਸ ਦੇ ਨਿਯੁਕਤ ਪ੍ਰਧਾਨ ਅਤੇ ਸਥਾਨਕ ਆਗੂ ਸ਼ੁਭਮ ਸ਼ਰਮਾ (ਸ਼ੁਭੀ) ਅਤੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਦੌਰੇ ਤੋਂ ਠੀਕ ਪਹਿਲਾਂ ਉਨ੍ਹਾਂ ਦੇ ਗ੍ਰਹਿ ਵਿਖੇ ਪੁਲਿਸ ਵਲੋਂ ਨਜ਼ਰਬੰਦ ਕਰ ਦਿੱਤਾ ਗਿਆ। ਪੁਲਿਸ ਪ੍ਰਸ਼ਾਸਨ ਨੇ ਕਿਸੇ ਵੀ ਸੰਭਾਵੀ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਲਈ ਸਵੇਰ ਵੇਲੇ ਹੀ ਘਰਾਂ ਬਾਹਰ ਭਾਰੀ ਪੁਲਿਸ ਨਫ਼ਰੀ ਤਾਇਨਾਤ ਕਰ ਦਿੱਤੀ ਅਤੇ ਉਨ੍ਹਾਂ ਨੂੰ ਘਰੋਂ ਬਾਹਰ ਨਿਕਲਣ ਤੋਂ ਰੋਕਿਆ।

ਅਜੀਤ ਡੈਸਕ 08-10-2026
ਧੂਰੀ, 7 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਅੱਜ ਪੰਜਾਬ ਯੂਥ ਕਾਂਗਰਸ ਦੇ ਨਿਯੁਕਤ ਪ੍ਰਧਾਨ ਅਤੇ ਸਥਾਨਕ ਆਗੂ ਸ਼ੁਭਮ ਸ਼ਰਮਾ (ਸ਼ੁਭੀ) ਅਤੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਦੌਰੇ ਤੋਂ ਠੀਕ ਪਹਿਲਾਂ ਉਨ੍ਹਾਂ ਦੇ ਗ੍ਰਹਿ ਵਿਖੇ ਪੁਲਿਸ ਵਲੋਂ ਨਜ਼ਰਬੰਦ ਕਰ ਦਿੱਤਾ ਗਿਆ। ਪੁਲਿਸ ਪ੍ਰਸ਼ਾਸਨ ਨੇ ਕਿਸੇ ਵੀ ਸੰਭਾਵੀ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਲਈ ਸਵੇਰ ਵੇਲੇ ਹੀ ਘਰਾਂ ਬਾਹਰ ਭਾਰੀ ਪੁਲਿਸ ਨਫ਼ਰੀ ਤਾਇਨਾਤ ਕਰ ਦਿੱਤੀ ਅਤੇ ਉਨ੍ਹਾਂ ਨੂੰ ਘਰੋਂ ਬਾਹਰ ਨਿਕਲਣ ਤੋਂ ਰੋਕਿਆ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਆਪਣੇ ਹੀ ਹਲਕੇ ਦੇ ਨੌਜਵਾਨਾਂ ਅਤੇ ਵਿਰੋਧੀ ਆਵਾਜ਼ਾਂ ਦਾ ਸਾਹਮਣਾ ਕਰਨ ਤੋਂ ਭੱਜ ਰਹੀ ਹੈ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦੀ ਮੌਜੂਦਾ ਸਰਕਾਰ ਵਿਰੋਧ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਰਹੀ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਜਦੋਂ ਉਹ ਆਪਣੇ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਇਲਾਕੇ ਵਿੱਚ ‘ਡੋਰ-ਟੂ-ਡੋਰ’ ਚੋਣ ਪ੍ਰਚਾਰ ਅਤੇ ਲੋਕ ਸੰਪਰਕ ਮੁਹਿੰਮ ਲਈ ਨਿਕਲੇ, ਤਾਂ ਪੁਲਿਸ ਦੀਆਂ ਕਈ ਗੱਡੀਆਂ ਵੱਲੋਂ ਲਗਾਤਾਰ ਉਨ੍ਹਾਂ ਦਾ ਪਿੱਛਾ ਕੀਤਾ ਗਿਆ। ਸਿਮਰਤ ਖੰਗੂੜਾ ਨੇ ਇਸ ਕਾਰਵਾਈ ਨੂੰ ਲੋਕਤੰਤਰ ਦੀ ਮਰਿਆਦਾ ਦਾ ਘਾਣ ਦੱਸਦਿਆਂ ਕਿਹਾ ਕਿ ਵਿਰੋਧੀ ਧਿਰ ਦੀਆਂ ਜਮਹੂਰੀ ਗਤੀਵਿਧੀਆਂ ਨੂੰ ਦਬਾਉਣ ਲਈ ਸਰਕਾਰੀ ਤੰਤਰ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਕਾਕੜਾ ਦੀ ਸਹਿਕਾਰੀ ਸਭਾ ਦੀ ਚੋਣ ਦੌਰਾਨ 28 ਨਾਮਜ਼ਦਗੀ ਪੱਤਰਾਂ ’ਚੋਂ 19 ਰੱਦ 9 ਨੂੰ ਬਿਨ੍ਹਾਂ ਮੁਕਾਬਲਾ ਜੇਤੂ ਕਰਾਰ ਦਿ... ਅਗਲੀ ਖ਼ਬਰ ਮਲੇਰਕੋਟਲਾ ’ ਚ ਭਾਜਪਾ ਦਾ ਦੋਹਰਾ ਪ੍ਰੋਗਰਾਮ ਮੋਦੀ ਦੇ 25 ਸਾਲਾਂ ਦੇ ਜਨਤਕ ਜੀਵਨ ਦੀ ਸਕਰੀਨਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।