08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਭਾਜਪਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਪੁਤਲਾ ਫੂਕਿਆ

ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਭੁੱਲਰ, ਧਾਲੀਵਾਲ, ਸੱਗੂ) - ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਸੇਵਾ ਦੇ 25 ਸਾਲ ਪੂਰੇ ਹੋਣ ’ਤੇ ‘ਸੇਵਾ ਜਯੋਤੀ ਯਾਤਰਾ’ ਅਤੇ ‘ਵਿਕਸਿਤ ਭਾਰਤ ਸੰਕਲਪ ਸਭਾ’ ਦਾ ਆਯੋਜਨ ਸ਼ਿਵ ਨਿਕੇਤਨ ਧਰਮਸ਼ਾਲਾ , ਸੁਨਾਮ ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਭਾਜਪਾ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਬੋਧਨ ਸੁਣਿਆ ।

ਕੈਬਨਿਟ ਮੰਤਰੀ ਅਮਨ ਅਰੋੜਾ ਦਾ ਪੁਤਲਾ ਫੂਕਦੇ ਹੋਏ ਭਾਜਪਾ ਕਾਰਕੁਨ। ਤਸਵੀਰ- ਭੁੱਲਰ 08-10-2026
ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਭੁੱਲਰ, ਧਾਲੀਵਾਲ, ਸੱਗੂ) - ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਸੇਵਾ ਦੇ 25 ਸਾਲ ਪੂਰੇ ਹੋਣ ’ਤੇ ‘ਸੇਵਾ ਜਯੋਤੀ ਯਾਤਰਾ’ ਅਤੇ ‘ਵਿਕਸਿਤ ਭਾਰਤ ਸੰਕਲਪ ਸਭਾ’ ਦਾ ਆਯੋਜਨ ਸ਼ਿਵ ਨਿਕੇਤਨ ਧਰਮਸ਼ਾਲਾ , ਸੁਨਾਮ ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਭਾਜਪਾ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਬੋਧਨ ਸੁਣਿਆ । ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਭਾਜਪਾ ਵਰਕਰਾਂ ਅਤੇ ਆਗੂਆਂ ਵਲੋਂ ਮੋਟਰਸਾਈਕਲਾਂ ’ਤੇ ‘ਸੇਵਾ ਜਯੋਤੀ ਯਾਤਰਾ’ ਕੱਢੀ ਗਈ। ਇਹ ਯਾਤਰਾ ਸੁਨਾਮ ਊਧਮ ਸਿੰਘ ਵਾਲਾ ਦੇ ਮੁੱਖ ਬਾਜ਼ਾਰ ’ਚੋਂ ਦੀ ਗੁਜ਼ਰੀ। ਇਸ ਦੌਰਾਨ ਭਾਜਪਾ ਵਰਕਰਾਂ ਵਲੋਂ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ’ਚ ਨਾਅਰੇ ਲਗਾਏ ਗਏ । ਪ੍ਰੋਗਰਾਮ ਦੇ ਅੰਤ ’ਚ ਭਾਜਪਾ ਵਰਕਰਾਂ ਵਲੋਂ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੇ ਵਿਰੋਧ ’ਚ ਪੁਤਲਾ ਫੂਕ ਪ੍ਰਦਰਸ਼ਨ ਵੀ ਕੀਤਾ ਗਿਆ। ਭਾਜਪਾ ਆਗੂਆਂ ਨੇ ਕਿਹਾ ਕਿ ਸੀ.ਬੀ.ਆਈ. ਵਲੋਂ ਹਾਈਕੋਰਟ ਦੇ ਹੁਕਮਾਂ ਅਨੁਸਾਰ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਆਗੂਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਪਰ ਅਮਨ ਅਰੋੜਾ ਵਲੋਂ ਇਸ ਕਾਰਵਾਈ ਨੂੰ ਲੈ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਹਰਮਨਦੇਵ ਬਾਜਵਾ, ਸ਼ੇਰਵਿੰਦਰ ਧਾਲੀਵਾਲ, ਸੰਦੀਪ ਸ਼ਰਮਾਂ ਯੂਥ ਜ਼ਿਲ੍ਹਾ ਪ੍ਰਧਾਨ , ਰਵਿੰਦਰ ਰਵੀ ਓਬੀਸੀ ਮੋਰਚਾ, ਸੰਜੇ ਗੋਇਲ ਖਡਿਆਲੀਆਂ, ਰਾਜੀਵ ਮੱਖਣ, ਦਰਸ਼ਨ ਨਮੋਲ, ਨਰਿੰਦਰ ਸ਼ੇਰੋਂ, ਅਵਤਾਰ ਬਹਾਦਰਪੁਰ,ਸ਼ੰਕਰ ਬਾਂਸਲ, ਰਤਨ ਲੌਂਗੋਵਾਲ, ਵਿਜੇ ਗੋਇਲ ਲੌਂਗੋਵਾਲ, ਸ਼ੰਕਰ ਬਾਂਸਲ, ਧਿਰਜ ਗੋਇਲ, ਰਾਂਝਾ ਬਖਸ਼ੀ, ਬਲਜੀਤ ਬੋਪੁਰ, ਅਸ਼ੋਕ ਗਰਗ, ਰਾਜਵੀਰ ਸਿੰਘ , ਮੁਕੇਸ਼ ਮੋਦੀ, ਅੰਕਿਤ ਕਾਂਸਲ, ਜੋਨੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਆਗੂ ’ ਤੇ ਹੋਏ ਪਰਚੇ ਖਿਲਾਫ ਰਾਏਕੋਟ ਮਾਲੇਰਕੋਟਲਾ ਮੁੱਖ ਮਾਰਗ ਜਾਮ ਕਰਕੇ ਲਗਾਇਆ ਧਰਨਾ ਅਗਲੀ ਖ਼ਬਰ ਸੰਗਰੂਰ ਪਹੁੰਚੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿੰਯਕ ਕਾਨਗੋ ਕੇਂਦਰ ਤੋਂ ਪੈਸਾ ਆਉਣ ਦੇ ਬਾਵਜੂਦ ਆਂਗਣਵਾੜੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।