12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਭਾਰੀ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ, ਮੰਡੀਆਂ ਵਿਚ ਪਿਆ ਝੋਨਾ ਹੋਇਆ ਗਿੱਲਾ

ਡੇਹਲੋਂ, 11 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਅੱਜ ਸਵੇਰ ਤੋਂ ਹੀ ਰੁਕ-ਰੁਕ ਪੈਂਦੇ ਮੀਂਹ ਅਤੇ ਤੇਜ਼ ਹਵਾ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਕਿਸਾਨਾਂ ਦਾ ਪੁੱਤਾਂ ਵਾਂਗ ਪਾਲਿਆ ਝੋਨਾ ਜਾਂ ਤਾਂ ਖੇਤ ਵਿਚ ਢਹਿ ਗਿਆ ਹੈ ਜਾਂ ਮੰਡੀ ਵਿਚ ਪਾਣੀ ਨਾਲ ਗਿੱਲਾ ਹੋ ਗਿਆ ਹੈ।

ਖ਼ਰਾਬ ਹੋਈ ਫ਼ਸਲ ਦਾ ਪੂਰਾ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇ-ਕਿਸਾਨ ਆਗੂ 12-10-2026
ਡੇਹਲੋਂ, 11 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਅੱਜ ਸਵੇਰ ਤੋਂ ਹੀ ਰੁਕ-ਰੁਕ ਪੈਂਦੇ ਮੀਂਹ ਅਤੇ ਤੇਜ਼ ਹਵਾ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਕਿਸਾਨਾਂ ਦਾ ਪੁੱਤਾਂ ਵਾਂਗ ਪਾਲਿਆ ਝੋਨਾ ਜਾਂ ਤਾਂ ਖੇਤ ਵਿਚ ਢਹਿ ਗਿਆ ਹੈ ਜਾਂ ਮੰਡੀ ਵਿਚ ਪਾਣੀ ਨਾਲ ਗਿੱਲਾ ਹੋ ਗਿਆ ਹੈ। ਕਿਸਾਨਾਂ ਦੇ ਹੋਏ ਨੁਕਸਾਨ ਦਾ ਸਰਕਾਰ ਨੂੰ ਤੁਰੰਤ ਸੌ ਫ਼ੀਸਦੀ ਮੁਆਵਜ਼ਾ ਦੇਣਾ ਚਾਹੀਦਾ ਹੈ। ਇਹ ਪ੍ਰਗਟਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂਆਂ ਨੇ ਮੀਂਹ ਤੋਂ ਬਾਅਦ ਇਲਾਕੇ ਦੇ ਪਿੰਡਾਂ ਕਿਲ੍ਹਾ ਰਾਏਪੁਰ, ਜੜਤੌਲੀ, ਡੇਹਲੋਂ, ਨਾਰੰਗਵਾਲ, ਘੁੰਗਰਾਣਾ ਦਾ ਦੌਰਾ ਕਰਨ ਉਪਰੰਤ ਕਿਲ੍ਹਾ ਰਾਏਪੁਰ ਦੀ ਦਾਣਾ ਮੰਡੀ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ ਅਤੇ ਦਫ਼ਤਰ ਸਕੱਤਰ ਨਛੱਤਰ ਸਿੰਘ ਨੇ ਕਹੀ। ਉਨ੍ਹਾਂ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ ਕਿ ਖੇਤ ਨੂੰ ਇਕਾਈ ਮੰਨ ਕੇ ਕਿਸਾਨਾਂ ਲਈ ਫ਼ਸਲ ਬੀਮਾ ਯੋਜਨਾ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਹਰ ਵਾਰ ਕੋਈ ਨਾ ਕੋਈ ਕੁਦਰਤੀ ਆਫ਼ਤ ਆਉਣ ਨਾਲ ਬਹੁਤ ਵੱਡਾ ਨੁਕਸਾਨ ਹੋ ਜਾਂਦਾ ਹੈ, ਜਿਸ ਦੀ ਪੂਰਤੀ ਨਹੀ ਹੋ ਪਾਉਂਦੀ। ਉਨ੍ਹਾਂ ਕਿਹਾ ਕਿ ਇਸ ਮੀਂਹ ਹਨੇਰੀ ਨਾਲ ਕਿਸਾਨਾਂ ਦੀ ਲੇਬਰ ਵੱਧ ਜਾਵੇਗੀ ਅਤੇ ਝਾੜ ਦੇ ਘਟਣ ਦੀਆਂ ਸੰਭਾਵਨਾਵਾਂ ਵੱਧ ਜਾਣਗੀਆਂ। ਆਗੂਆਂ ਨੇ ਆਖਿਆ ਵਿਚ ਝੋਨੇ ਵਿਚ ਨਮੀ 22 ਫੀਸਦੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਘਾਟੇ ਵਿੱਚ ਚੱਲ ਰਹੇ ਖੇਤੀ ਧੰਦੇ ਨੂੰ ਬਚਾਉਣ ਲਈ ਸਰਕਾਰ ਕਿਸਾਨਾਂ ਦੀ ਬਾਂਹ ਫੜੇ। ਆਗੂਆਂ ਨੇ ਮੰਗ ਕੀਤੀ ਕਿ ਦਾਣਾ ਮੰਡੀਆਂ ਵਿਚ ਸ਼ੈੱਡ ਬਣਵਾਏ ਜਾਣ। ਇਸ ਮੌਕੇ ’ਤੇ ਦਾਣਾ ਮੰਡੀਆਂ ਵਿਚ ਕੰਮ ਕਰਦੇ ਮਜ਼ਦੂਰਾਂ, ਪੱਲੇਦਾਰਾਂ ਸੋਨੂੰ ਅਤੇ ਸੁਸ਼ੀਲ ਕੁਮਾਰ ਨੇ ਆਖਿਆ ਕਿ ਮੀਂਹ ਕਾਰਨ ਉਨ੍ਹਾਂ ਦਾ ਕੰਮ ਵੱਧ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਝੋਨੇ ਵਿਚ ਨਮੀ ਦੀ ਮਾਤਰਾ ਵੀ ਵੱਧ ਹੋ ਜਾਵੇਗੀ ਅਤੇ ਝੋਨਾ ਸੁੱਕਣ ਵਿਚ ਦਿੱਕਤ ਆਵੇਗੀ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਪਰਮਿੰਦਰ ਸਿੰਘ, ਅਮਰੀਕ ਸਿੰਘ, ਸਵਰਨਜੀਤ ਸਿੰਘ ਜੜਤੌਲੀ, ਸੁਖਦੇਵ ਸਿੰਘ, ਸੰਦੀਪ ਸਿੰਘ, ਪਰਮਿੰਦਰ ਕੁਮਾਰ, ਤੇਲੂ ਰਾਮ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਿਵਲ ਹਸਪਤਾਲ ਖੰਨਾ ਦੇ ਐਸ. ਐਮ. ਓ. ਮਨਿੰਦਰ ਸਿੰਘ ਭਸੀਨ ਵਲੋਂ ਨਵਾਂ ਰਿਕਾਰਡ ਕਾਇਮ ਅਗਲੀ ਖ਼ਬਰ ਨਾਬਾਲਗ ਗਰਭਵਤੀ ਦੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।