12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਗੁੱਜਰਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਜੋਧਾਂ, 11 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)- ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਪਾਤਿਸ਼ਾਹੀ ਛੇਵੀਂ ਗੁੱਜਰਵਾਲ ਵਿਖੇ ਮੱਸਿਆ ਦਾ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਗਦੀਸ਼ ਸਿੰਘ ਤੇ ਜਥੇਦਾਰ ਜਗਰੂਪ ਸਿੰਘ ਨੇ ਦੱਸਿਆ ਮੱਸਿਆ ਦੇ ਦਿਹਾੜੇ ਤੇ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਪਾਤਿਸ਼ਾਹੀ ਛੇਵੀਂ ਗੁੱਜਰਵਾਲ ਵਿਖੇ ਢਾਡੀ ਕਮਲ ਸਿੰਘ ਬੱਦੋਵਾਲ ਦਾ ਸਨਮਾਨ ਕਰਨ ਸਮੇਂ ਮੈਨੇਜਰ ਜਗਦੀਸ਼ ਸਿੰਘ, ਜਥੇਦਾਰ ਜਗਰੂਪ ਸਿੰਘ, ਬਾਬਾ ਖ਼ੁਸ਼ਕਿਸਮਤ ਸਿੰਘ ਤੇ ਹੋਰ। ਤਸਵੀਰ: ਗੁਰਵਿੰਦਰ ਸਿੰਘ ਹੈਪੀ 12-10-2026
ਜੋਧਾਂ, 11 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)- ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਪਾਤਿਸ਼ਾਹੀ ਛੇਵੀਂ ਗੁੱਜਰਵਾਲ ਵਿਖੇ ਮੱਸਿਆ ਦਾ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਗਦੀਸ਼ ਸਿੰਘ ਤੇ ਜਥੇਦਾਰ ਜਗਰੂਪ ਸਿੰਘ ਨੇ ਦੱਸਿਆ ਮੱਸਿਆ ਦੇ ਦਿਹਾੜੇ ਤੇ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗੁਰਬਾਣੀ ਨਾਲ ਜੁੜਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਹਾਕਮ ਸਿੰਘ ਜੜਤੌਲੀ ਅਤੇ ਢਾਡੀ ਕਮਲ ਸਿੰਘ ਬੱਦੋਵਾਲ ਵਾਲਿਆਂ ਦੇ ਜਥੇ ਨੇ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾਇਆ। ਇਸ ਮੌਕੇ ਰਾਗੀ ਗਗਨਦੀਪ ਸਿੰਘ, ਹਰਜਿੰਦਰ ਸਿੰਘ, ਪਰਮਿੰਦਰ ਸਿੰਘ ਮਾਜਰੀ, ਗ੍ਰੰਥੀ ਜੰਗੀਰ ਸਿੰਘ, ਨਿਰਮਲ ਸਿੰਘ, ਬਾਬਾ ਖ਼ੁਸ਼ਕਿਸਮਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ 16 ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ-ਕੇ.ਕੇ. ਬਾਵਾ ਅਗਲੀ ਖ਼ਬਰ ‘ ਮੁੱਖ ਮੰਤਰੀ ਤੀਰਥ ਯਾਤਰਾ’ ਵਾਲੀ ਬੱਸ ਵਿਧਾਇਕ ਗਿਆਸਪੁਰਾ ਨੇ ਕੀਤੀ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।