ਐਸ. ਆਈ. ਆਰ. ਵਿਚ ਖੰਨਾ ਦੀਆਂ ਵੋਟਾਂ 1,74,280 ਤੋਂ ਘੱਟ ਕੇ 1,61,347 ਰਹਿ ਗਈਆਂ, 12,993 ਵੋਟਾਂ ਘਟੀਆਂ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦਾ ਕਤਲ ‘ਆਪ’ ਦੇ ਯੁੱਧ ਨਸ਼ਿਆਂ ਵਿਰੁੱਧ ਦੀ ਹਾਲਤ ਦਿਖਾਉਦਾ ਹੈ- ਯਾਦੂ
ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖੰਨਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਮਾਨਸਾ ’ਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜ ਸੇਵੀ ਪਰਮਿੰਦਰ ਸਿੰਘ ਝੋਟਾ ਦੇ ਕਤਲ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਗੰਭੀਰਤਾ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਯਾਦੂ ਨੇ ਕਿਹਾ ਕਿ ਇਸ ਘਟਨਾ ਨੂੰ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨਾਲ ਜੁੜੇ ਹੋਰ ਚਿੰਤਾਜਨਕ ਮਾਮਲਿਆਂ ਦੇ ਸੰਦਰਭ ’ਚ ਦੇਖਿਆ ਜਾਣਾ ਚਾਹੀਦਾ ਹੈ।
ਅਜੀਤ ਡੈਸਕ
14-10-2026