14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬ ਯੂਨੀਵਰਸਿਟੀ ਪ੍ਰਿੰਸੀਪਲਜ਼ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਦਾ ਐਲਾਨ, ਮਾਲਵਾ ਕਾਲਜ਼ ਸਮਰਾਲਾ ਦੇ ਪ੍ਰਿੰਸ. ਦਿਨੇਸ਼ ਸ਼ਰਮਾ ਬਣੇ ਪ੍ਰਧਾਨ

ਸਮਰਾਲਾ, 13 ਅਕਤੂਬਰ (ਗੋਪਾਲ ਸੋਫਤ)-ਪੰਜਾਬ ਯੂਨੀਵਰਸਿਟੀ ਪ੍ਰਿੰਸੀਪਲਜ਼ ਐਸੋਸੀਏਸ਼ਨ ਨੇ ਆਪਣੀ ਨਵੀਂ ਚੁਣੀ ਗਈ ਕਾਰਜਕਾਰਨੀ ਤੇ ਅਹੁਦੇਦਾਰਾਂ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ। ਹੁਣ ਐਸੋਸੀਏਸ਼ਨ ਦੀ ਅਗਵਾਈ ਪ੍ਰਧਾਨ ਵਜੋਂ ਡਾ.

ਅਜੀਤ ਡੈਸਕ 14-10-2026
ਸਮਰਾਲਾ, 13 ਅਕਤੂਬਰ (ਗੋਪਾਲ ਸੋਫਤ)-ਪੰਜਾਬ ਯੂਨੀਵਰਸਿਟੀ ਪ੍ਰਿੰਸੀਪਲਜ਼ ਐਸੋਸੀਏਸ਼ਨ ਨੇ ਆਪਣੀ ਨਵੀਂ ਚੁਣੀ ਗਈ ਕਾਰਜਕਾਰਨੀ ਤੇ ਅਹੁਦੇਦਾਰਾਂ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ। ਹੁਣ ਐਸੋਸੀਏਸ਼ਨ ਦੀ ਅਗਵਾਈ ਪ੍ਰਧਾਨ ਵਜੋਂ ਡਾ. ਦਿਨੇਸ਼ ਸ਼ਰਮਾ, ਪ੍ਰਿੰਸੀਪਲ ਮਾਲਵਾ ਕਾਲਜ ਬੌਂਦਲੀ ਸਮਰਾਲਾ ਕਰਨਗੇ। ਨਵੀਂ ਚੁਣੀ ਗਈ ਟੀਮ ਨੇ ਵਚਨਬੱਧਤਾ ਪ੍ਰਗਟਾਈ ਹੈ ਕਿ ਐਸੋਸੀਏਸ਼ਨ ਕਾਲਜਾਂ ਵਿਚ ਵਿੱਦਿਅਕ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਲਈ ਨਿਰੰਤਰ ਯਤਨਸ਼ੀਲ ਰਹੇਗੀ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਉੱਚ ਸਿੱਖਿਆ ਡਾਇਰੈਕਟੋਰੇਟ ਤੇ ਹੋਰ ਸੰਬੰਧਤ ਵਿਭਾਗਾਂ ਨਾਲ ਜੁੜੀਆਂ ਪ੍ਰਿੰਸੀਪਲਾਂ ਅਤੇ ਕਾਲਜਾਂ ਦੀਆਂ ਸਮੱਸਿਆਵਾਂ ਤੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾ ਕੇ ਉਨ੍ਹਾਂ ਦਾ ਢੁਕਵਾਂ ਹੱਲ ਕਢਵਾਉਣ ਲਈ ਸੰਜੀਦਗੀ ਨਾਲ ਕੰਮ ਕੀਤਾ ਜਾਵੇਗਾ। ਨਵੇਂ ਚੁਣੇ ਗਏ ਪ੍ਰਧਾਨ ਡਾ. ਦਿਨੇਸ਼ ਸ਼ਰਮਾ ਦੇ ਨਾਲ ਡਾ. ਰਜਿੰਦਰ ਸੇਖੋਂ, ਪ੍ਰਿੰਸੀਪਲ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ, ਤੇ ਡਾ. ਸੀਮਾ ਅਰੋੜਾ, ਪ੍ਰਿੰਸੀਪਲ, ਡੀ. ਏ. ਵੀ. ਕਾਲਜ ਫਿਰੋਜ਼ਪੁਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਡਾ. ਜਸਪਾਲ ਸਿੰਘ ਪ੍ਰਿੰਸੀਪਲ, ਖਾਲਸਾ ਕਾਲਜ ਗੜ੍ਹਦੀਵਾਲਾ (ਹੁਸ਼ਿਆਰਪੁਰ) ਤੇ ਡਾ. ਤ੍ਰਿਪਤਾ ਪਰਮਾਰ ਪ੍ਰਿੰਸੀਪਲ ਸੰਤ ਦਰਬਾਰਾ ਸਿੰਘ ਕਾਲਜ ਆਫ ਐਜੂਕੇਸ਼ਨ ਲੋਪੋਂ (ਮੋਗਾ) ਨੂੰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਪਰਗਟ ਸਿੰਘ ਗਰਚਾ, ਪ੍ਰਿੰਸੀਪਲ, ਗੁਰੂ ਹਰਗੋਬਿੰਦ ਕਾਲਜ ਆਫ ਐਜੂਕੇਸ਼ਨ ਗੁਰੂਸਰ ਸੁਧਾਰ ਨੂੰ ਸਕੱਤਰ ਚੁਣਿਆ ਗਿਆ ਹੈ। ਇਸੇ ਤਰ੍ਹਾਂ ਸੰਯੁਕਤ ਸਕੱਤਰ ਡਾ. ਸਰਵਜੀਤ ਬਰਾੜ ਪ੍ਰਿੰਸੀਪਲ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ, ਵਿਨੈ ਸ਼ਰਮਾ, ਪ੍ਰਿੰਸੀਪਲ, ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਨੂੰ ਲਾਇਆ ਗਿਆ ਹੈ। ਜਾਰੀ ਸੂਚੀ ਅਨੁਸਾਰ ਇਕ ਵਿਤ ਸਕੱਤਰ, ਅੱਠ ਮੈਂਬਰੀ ਕਾਰਜਕਰਨੀ ਤੇ ਚਾਰ ਸਰਪ੍ਰਸਤ ਬਣਾਏ ਗਏ ਹਨ। ਡਾ. ਦਿਨੇਸ਼ ਸ਼ਰਮਾ ਦੇ ਪ੍ਰਧਾਨ ਚੁਣੇ ਜਾਣ ’ਤੇ ਸਥਾਨਕ ਮਾਲਵਾ ਕਾਲਜ ਦੇ ਪ੍ਰਧਾਨ ਆਲਮਦੀਪ ਸਿੰਘ ਮਲ ਮਾਜਰਾ ਤੇ ਜਨ. ਸਕੱਤਰ ਤੇਜ ਸਿੰਘ ਤੇਜੀ ਰਾਜੇਵਾਲ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਛੇ ਦਹਾਕਿਆਂ ਬਾਅਦ ਕਾਲਜ ਵਿਚ ਯੂਨੀਵਰਸਿਟੀ ਦਾ ਯੂਥ ਫੈਸਟੀਵਲ ਹੋਣਾ ਅਤੇ ਡਾਕਟਰ ਸ਼ਰਮਾ ਦਾ ਪ੍ਰਧਾਨ ਚੁਣੇ ਜਾਣ ਸਦਕਾ ਮਾਲਵਾ ਕਾਲਜ ਦਾ ਮਾਣ ਵੀ ਵਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪ੍ਰਿੰਸੀਪਲਜ਼ ਐਸੋਸੀਏਸ਼ਨ ਪੰਜਾਬ ਯੂਨੀਵਰਸਿਟੀ ਨਾਲ ਸੰਬੰਧਤ ਕਾਲਜਾਂ ਦੇ ਪ੍ਰਿੰਸੀਪਲਾਂ ਦੀ ਨੁਮਾਇੰਦਗੀ ਕਰਨ ਵਾਲੀ ਸੰਸਥਾ ਹੈ। ਇਹ ਐਸੋਸੀਏਸ਼ਨ ਪ੍ਰਬੰਧਕੀ ਤੇ ਅਕਾਦਮਿਕ ਮੁੱਦਿਆਂ ਨੂੰ ਹੱਲ ਕਰਨ, ਵਿੱਦਿਅਕ ਮਿਆਰਾਂ ਨੂੰ ਬਿਹਤਰ ਬਣਾਉਣ ਅਤੇ ਸਬੰਧਤ ਅਦਾਰਿਆਂ ਦੇ ਭਲੇ ਲਈ ਕੰਮ ਕਰਦੀ ਹੈ।
ਪਿਛਲੀ ਖ਼ਬਰ ਖੇਤੀਬਾੜੀ ਅਧਿਕਾਰੀ ਅੱਜ ਦੇਣਗੇ ਰੋਸ ਧਰਨਾ ਅਗਲੀ ਖ਼ਬਰ ਸੂਬੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਡਾਵਾਂਡੋਲ- ਹਰਸਿਮਰਤ ਕੌਰ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।