17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਵਿਧਾਇਕ ਗਿਆਸਪੁਰਾ ਵਲੋਂ ਅਲੂਣਾ ਮਿਆਨਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ

ਪਾਇਲ, 16 ਅਕਤੂਬਰ (ਨਿਜ਼ਾਮਪੁਰ, ਰਾਜਿੰਦਰ ਸਿੰਘ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਪਿੰਡ ਅਲੂਣਾ ਮਿਆਨਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁੱਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਨਾ ਜਾਣਾ ਪਵੇ।

ਪਿੰਡ ਅਲੂਣਾ ਮਿਆਨਾ ਵਿਖੇ ਆਮ ਆਦਮੀ ਕਲੀਨਿਕ ਦਾ ਰਸਮੀ ਉਦਘਾਟਨ ਕਰਨ ਸਮੇਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤੇ ਹੋਰ। ਤਸਵੀਰ: ਨਿਜ਼ਾਮਪੁਰ 17-10-2026
ਪਾਇਲ, 16 ਅਕਤੂਬਰ (ਨਿਜ਼ਾਮਪੁਰ, ਰਾਜਿੰਦਰ ਸਿੰਘ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਪਿੰਡ ਅਲੂਣਾ ਮਿਆਨਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁੱਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਨਾ ਜਾਣਾ ਪਵੇ। ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਸਿਹਤ ਜਾਂਚ, ਲੋੜ ਅਨੁਸਾਰ ਦਵਾਈਆਂ ਅਤੇ ਲੈਬਾਰਟਰੀ ਟੈਸਟਾਂ ਦੀਆਂ ਸਹੂਲਤਾਂ ਬਿਲਕੁਲ ਮੁਫਤ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਹਰ ਵਿਅਕਤੀ ਦੀ ਮੁੱਢਲੀ ਲੋੜ ਹਨ ਅਤੇ ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਆਮ ਆਦਮੀ ਕਲੀਨਿਕ ਦੇ ਸ਼ੁਰੂ ਹੋਣ ਨਾਲ ਪਿੰਡ ਅਲੂਣਾ ਮਿਆਨਾ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੂੰ ਲਾਭ ਮਿਲੇਗਾ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੀਪ ਸਿੱਧੂ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਓ ਪੀ ਡੀ ਦੇ ਨਾਲ-ਨਾਲ ਹਲਕਾਅ ਤੋ ਬਚਾਉ ਸਬੰਧੀ ਟੀਕਾਕਰਨ, ਗਰਭਵਤੀ ਔਰਤਾਂ ਦਾ ਚੈੱਕਅੱਪ, ਸੂਚੀਬੱਧ ਸਕੈਨ ਸੈਟਰਾਂ ਚ ਗਰਭਵਤੀ ਔਰਤਾਂ ਦੀ ਮੁਫਤ ਅਲਟਰਾਸਾਉਂਡ ਵਰਗੀਆਂ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਜਿਸਦਾ ਲੋੜਵੰਦ ਮਰੀਜ਼ਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਇਸ ਮੌਕੇ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਖਾਲਸਾ, ਬੂਟਾ ਸਿੰਘ, ਚੇਅਰਮੈਨ ਸਿਰਾਜ ਖਾਨ, ਰਜਿੰਦਰ ਕੁਮਾਰ ਰਾਜੂ, ਸਤਵੰਤ ਸਿੰਘ, ਹਰਜਿੰਦਰ ਸਿੰਘ, ਅਮਰਜੀਤ ਸਿੰਘ, ਡਾ: ਮਨਜੀਤ ਸਿੰਘ ਜੀਤੀ, ਨਵਜੋਤ ਸਿੰਘ ਮਲਹਾਂਸ, ਡਾ: ਸਿੰਗਾਰਾ ਸਿੰਘ, ਮਨਦੀਪ ਸਿੰਘ, ਸ਼ਮਸ਼ੇਰ ਸਿੰਘ, ਜਸਪ੍ਰੀਤ ਸਿੰਘ, ਕੇਵਲ ਸਿੰਘ ਆਦਿ ਹਾਜਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਮੰਤਰੀ ਢਿੱਲੋਂ ਨੇ ਹਲਕਾ ਸਾਹਨੇਵਾਲ ਦੇ ਸਰਕਲ ਪ੍ਰਧਾਨ ਕੀਤੇ ਸਨਮਾਨਿਤ ਕਿਹਾ, 2027... ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।