17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਦ੍ਰਿਸ਼ਟੀ ਸਕੂਲ ਨੇ ਹੰਗਰੀ ’ਚ 20ਵੀਂ ਵਿਸ਼ਵ ਕਾਨਫ਼ਰੰਸ ਵਿਚ ਲਿਆ ਭਾਗ ਸਕੂਲ ਵਲੋਂ ਇਸ ਕਾਨਫ਼ਰੰਸ ਵਿਚ ਦੋ ਖੋਜ ਪੱਤਰ ਪੇਸ਼

ਜੋਧਾਂ, 16 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਦ੍ਰਿਸ਼ਟੀ ਡਾ. ਆਰਸੀ ਜੈਨ ਇਨੋਵੇਟਿਵ ਪਬਲਿਕ ਸਕੂਲ ਨਾਰੰਗਵਾਲ ਨੇ ਅੰਤਰਰਾਸ਼ਟਰੀ ਪੱਧਰ ’ਤੇ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਅਜੀਤ ਡੈਸਕ 17-10-2026
ਜੋਧਾਂ, 16 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਦ੍ਰਿਸ਼ਟੀ ਡਾ. ਆਰਸੀ ਜੈਨ ਇਨੋਵੇਟਿਵ ਪਬਲਿਕ ਸਕੂਲ ਨਾਰੰਗਵਾਲ ਨੇ ਅੰਤਰਰਾਸ਼ਟਰੀ ਪੱਧਰ ’ਤੇ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਦ੍ਰਿਸ਼ਟੀ ਸਕੂਲ ਨੇ ਸਜ਼ੇਕਸ ਜ਼ਾਰਡ ਹੰਗਰੀ ਵਿਖੇ ਕਰਵਾਈ ਗਈ ਵਰਲਡ ਕੌਂਸਲ ਫ਼ਾਰ ਕਰੀਕੁਲਮ ਐਂਡ ਇੰਸਟੱਕਸਨ ਦੀ 20ਵੀਂ ਵਿਸ਼ਵ ਕਾਨਫ਼ਰੰਸ ਵਿਚ ਭਾਰਤ ਦੀ ਨੁਮਾਇੰਦਗੀ ਕੀਤੀ। ਸਕੂਲ ਵਲੋਂ ਇਸ ਕਾਨਫ਼ਰੰਸ ਵਿਚ ਦੋ ਖੋਜ ਪੱਤਰ ਪੇਸ਼ ਕੀਤੇ ਗਏ ਜੋ ਸਿੱਖਿਆ ਦੇ ਖੇਤਰ ਵਿਚ ਨਵੀਨਤਾ ਤੇ ਉੱਤਮਤਾ ਪ੍ਰਤੀ ਸਕੂਲ ਦੀ ਵਚਨਬੱਧਤਾ ਨੂੰ ਦਰਸਾਉਂਦੇ ਸਨ। ਸਕੂਲ ਦੀ ਮੈਨੇਜਰ ਪ੍ਰੀਤੀ ਜੈਨ ਅਤੇ ਦਸਵੀਂ ਜਮਾਤ ਦੀ ਵਿਦਿਆਰਥਣ ਨਵਰੀਤ ਕੌਰ ਵਲੋਂ ਨੌਜਵਾਨ ਮਨਾਂ ਦਾ ਪਾਲਣ-ਪੋਸਣ ਭਾਵਨਾਤਮਕ ਤੌਰ ’ਤੇ ਮਜ਼ਬੂਤ ਵਿਦਿਆਰਥੀਆਂ ਦਾ ਨਿਰਮਾਣ ਵਿਸ਼ੇ ’ਤੇ ਖੋਜ ਪੱਤਰ ਪੇਸ਼ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਡਾ. ਮਨੀਸ਼ਾ ਗੰਗਵਾਰ ਨੇ ਦਸਵੀਂ ਜਮਾਤ ਦੇ ਵਿਦਿਆਰਥੀ ਏਕਮ ਗਰੇਵਾਲ ਅਤੇ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ ਦੇ ਨਾਲ ਸਿੱਖਣ ਦਾ ਜਸ਼ਨ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ, ਪ੍ਰੇਰਨਾ ਅਤੇ ਸਿੱਖਣ ਪ੍ਰਤੀ ਜ਼ਿੰਮੇਵਾਰੀ ਨੂੰ ਵਧਾਉਣ ਦਾ ਅਧਿਐਨ ਵਿਸ਼ੇ ’ਤੇ ਖੋਜ ਪੱਤਰ ਪੇਸ਼ ਕੀਤਾ ਗਿਆ। ਕਾਨਫ਼ਰੰਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਭਾਰਤੀ ਸਭਿਆਚਾਰਕ ਨਾਚ ਦੀ ਸ਼ਾਨਦਾਰ ਪੇਸ਼ਕਾਰੀ ਕਰ ਕੇ ਵਿਦੇਸ਼ੀ ਦਰਸ਼ਕਾਂ ਦਾ ਮਨ ਮੋਹ ਲਿਆ। ਸਕੂਲ ਦੀ ਇਸ ਭਾਗੀਦਾਰੀ ਨੇ ਅਕਾਦਮਿਕ ਉੱਤਮਤਾ, ਵਿਦਿਆਰਥੀਆਂ ਦੇ ਸਸ਼ਕਤੀਕਰਨ ਅਤੇ ਸਭਿਆਚਾਰਕ ਵਿਰਾਸਤ ਦੇ ਸੁਮੇਲ ਨੂੰ ਉਜਾਗਰ ਕੀਤਾ। ਇਹ ਪ੍ਰਾਪਤੀ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ’ਤੇ ਜਾਗਰੂਕ, ਆਤਮ-ਵਿਸ਼ਵਾਸੀ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣ ਵੱਲ ਸਕੂਲ ਦੇ ਯਤਨਾਂ ਨੂੰ ਹੋਰ ਤੇਜ਼ ਕਰਦੀ ਹੈ।
ਪਿਛਲੀ ਖ਼ਬਰ ਭਵਨ ਰਕਬਾ (ਮੁੱਲਾਂਪੁਰ) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਨ ਮੌਕੇ ਰਾਜ ਪੱਧਰੀ ਸਮਾਗਮ ਅਗਲੀ ਖ਼ਬਰ ਸਮਰਾਲਾ-ਖੰਨਾ ਰੋਡ ’ਤੇ ਸਕਰੈਪ ਨਾਲ ਭਰੀ ਗੱਡੀ ਦੀ ਟੱਕਰ ਨਾਲ ਇਕ ਦੀ ਮੌਤ, ਦੂਜਾ ਭਰਾ ਜ਼ਖ਼ਮੀ *ਪੁਲਿਸ ਕਾਰਵਾਈ ਤੋਂ ਅਸੰਤੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।