19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ ਜਨਰਲ ਰੋਗਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ

ਜਗਰਾਉਂ, 18 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਸਵਰਗਵਾਸੀ ਅਮਿਤ ਅਰੋੜਾ ਦੀ ਯਾਦ ਵਿਚ ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ ਸੀ. ਐੱਮ.

ਅਜੀਤ ਡੈਸਕ 19-10-2026
ਜਗਰਾਉਂ, 18 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਸਵਰਗਵਾਸੀ ਅਮਿਤ ਅਰੋੜਾ ਦੀ ਯਾਦ ਵਿਚ ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ ਸੀ.ਐੱਮ.ਸੀ ਹਸਪਤਾਲ ਦੇ ਸਹਿਯੋਗ ਨਾਲ ਚਮੜੀ, ਹੱਡੀਆਂ ਤੇ ਜੋੜਾਂ ਨੱਕ, ਕੰਨ, ਗਲਾ ਅਤੇ ਜਰਨਲ ਰੋਗਾਂ ਦਾ ਮੁਫ਼ਤ ਚੈਕਅੱਪ ਕੈਂਪ ਅੱਜ ਗੁਰਦੁਆਰਾ ਗੁਰੂ ਨਾਨਕ ਪੂਰਾ ਮੋਰੀ ਗੇਟ ਜਗਰਾਉਂ ਵਿਖੇ ਲਗਾਇਆ ਗਿਆ। ਇਹ ਕੈਂਪ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਮਦਨ ਲਾਲ ਅਰੋੜਾ, ਸੈਕਟਰੀ ਡਾਕਟਰ ਕੁਲਭੂਸ਼ਣ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ਵਿਚ ਲਗਾਏ ਇਸ ਕੈਂਪ ਦੌਰਾਨ 192 ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ ਤੇ ਉਨ੍ਹਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ। ਇਸ ਕੈਂਪ ਵਿਚ 35 ਮਰੀਜ਼ਾਂ ਦਾ ਸ਼ੂਗਰ ਚੈੱਕਅੱਪ ਟੈਸਟ ਵੀ ਮੁਫ਼ਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੁਸਾਇਟੀ ਦਾ ਮਕਸਦ ਇਨਸਾਨੀਅਤ ਦੀ ਸੇਵਾ ਅਤੇ ਲੋੜਵੰਦਾਂ ਦੀ ਮੱਦਦ ਕਰਨਾ ਹੈ, ਜਿਸ ਦੇ ਤਹਿਤ ਸੁਸਾਇਟੀ ਦੇ ਸਮੂਹ ਮੈਂਬਰਾਂ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਇਹ ਸੇਵਾ ਕਾਰਜ ਕੀਤੇ ਜਾ ਰਹੇ ਹਨ, ਜੋ ਭਵਿੱਖ ਵਿੱਚ ਵੀ ਸਮਾਜ ਸੇਵਾ ਦੇ ਕੰਮ ਜਾਰੀ ਰਹਿਣਗੇ। ਸੁਸਾਇਟੀ ਦੇ ਪੀ.ਆਰ.ਓ ਪਿ੍ੰਸੀਪਲ ਚਰਨਜੀਤ ਸਿੰਘ ਭੰਡਾਰੀ, ਪਰਵੀਨ ਮਿੱਤਲ, ਵਾਈਸ ਚੇਅਰਮੈਨ ਕੰਵਲ ਕੱਕੜ, ਪ੍ਰੋਜੈਕਟ ਚੇਅਰਮੈਨ ਮਨੋਹਰ ਸਿੰਘ ਟੱਕਰ, ਕਪਿਲ ਸ਼ਰਮਾ, ਸਾਬਕਾ ਪ੍ਰਧਾਨ ਰਜਿੰਦਰ ਜੈਨ ਕਾਕਾ, ਆਰ.ਕੇ. ਗੋਇਲ, ਜਸਵੰਤ ਸਿੰਘ, ਲਾਕੇਸ਼ ਟੰਡਨ, ਕੈਪਟਨ ਨਰੇਸ਼ ਵਰਮਾ, ਰਾਜਪਾਲ ਜੈਨ, ਮੁਕੇਸ਼ ਗੁਪਤਾ ਆਦਿ ਸੁਸਾਇਟੀ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਹਰ ਵਿਅਕਤੀ ਦਾ ਇਲਾਜ ਕਰਵਾਉਣ ਦਾ ਸੁਪਨਾ ਹਕੀਕਤ ਵਿਚ ਬਦਲਿਆ- ਵਿਧਾਇਕ ਹਾਕਮ ਸਿੰਘ ਠੇਕੇਦਾਰ ਰੱਤੋਵਾਲ ’ਚ ਲਾਭਪਾਤਰੀਆਂ ਨ... ਅਗਲੀ ਖ਼ਬਰ ਜਿਹੜੇ ਆਪਣੀ ਮਾਂ ਬੋਲੀ ਭੁੱਲ ਜਾਂਦੇ ਹਨ, ਉਹ ਕੱਖਾਂ ਵਾਂਗ ਰੁਲ ਜਾਂਦੇ ਹਨ– ਪ੍ਰਿੰ. ਤਰਸਿੱਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।