20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਐੱਸ. ਡੀ. ਐੱਮ. ਪਾਇਲ ਪ੍ਰੀਤਇੰਦਰ ਸਿੰਘ ਬੈਂਸ ਨੇ ਦੋਰਾਹਾ ਮੰਡੀ ’ਚ ਲਿਆ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਦੋਰਾਹਾ, 19 ਅਕਤੂਬਰ (ਮਨਜੀਤ ਸਿੰਘ ਗਿੱਲ)-ਅਨਾਜ ਮੰਡੀ ਦੋਰਾਹਾ ਵਿੱਚ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਐੱਸ. ਡੀ.

ਅਜੀਤ ਡੈਸਕ 20-10-2026
ਦੋਰਾਹਾ, 19 ਅਕਤੂਬਰ (ਮਨਜੀਤ ਸਿੰਘ ਗਿੱਲ)-ਅਨਾਜ ਮੰਡੀ ਦੋਰਾਹਾ ਵਿੱਚ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਐੱਸ. ਡੀ. ਐੱਮ. ਪਾਇਲ ਪ੍ਰੀਤਇੰਦਰ ਸਿੰਘ ਬੈਂਸ ਮੰਡੀ ਵਿਚ ਪੁੱਜੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਦਰਸ਼ਨ ਸਿੰਘ ਧਾਲੀਵਾਲ, ਮੰਡੀ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਨੋਨਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਗੁਨੀ ਸਮੇਤ ਹੋਰ ਆੜ੍ਹਤੀ ਅਤੇ ਆਪਣੀ ਫ਼ਸਲ ਵੇਚਣ ਆਏ ਕਿਸਾਨ ਵੀ ਹਾਜ਼ਰ ਸਨ। ਇਸ ਦੌਰਾਨ ਐੱਸ. ਡੀ. ਐੱਮ. ਨੇ ਮੰਡੀ ਵਿਚ ਚੱਲ ਰਹੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਆੜ੍ਹਤੀਆਂ ਨੇ ਬਰਸਾਤ ਦੌਰਾਨ ਮੰਡੀ ਵਿਚ ਪਾਣੀ ਭਰਨ ਦੀ ਸਮੱਸਿਆ ਨੂੰ ਪ੍ਰਮੁੱਖਤਾ ਨਾਲ ਉਠਾਉਂਦਿਆਂ ਦੱਸਿਆ ਕਿ ਥੋੜੀ ਜਿਹੀ ਬਾਰਿਸ਼ ਪੈਣ ਨਾਲ ਪਾਣੀ ਖੜ੍ਹਾ ਹੋਣ ਕਾਰਨ ਮੰਡੀ ਵਿਚ ਕੰਮਕਾਜ ਕਰਨ ਵਿੱਚ ਕਾਫ਼ੀ ਦਿੱਕਤਾਂ ਆ ਜਾਂਦੀਆਂ ਹਨ, ਜਿਸ ਕਾਰਨ ਮੰਡੀ ਵਿੱਚ ਪਾਣੀ ਦੀ ਨਿਕਾਸੀ ਦੇ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਝੋਨੇ ਦੀਆਂ ਢੇਰੀਆਂ ਲਗਾਉਣ, ਫ਼ਸਲ ਦੀ ਸੰਭਾਲ ਕਰਨ ਤੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਮੁਸ਼ਕਿਲਾਂ ਪੈਦਾ ਹੁੰਦੀਆਂ ਹਨ। ਆੜ੍ਹਤੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੰਡੀ ਵਿਚ ਪਾਣੀ ਭਰਨ ਦੀ ਸਮੱਸਿਆ ਦਾ ਢੁੱਕਵਾਂ ਹੱਲ ਕੀਤਾ ਜਾਵੇ। ਝੋਨੇ ਦੇ ਖਰੀਦ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਬੇਹੱਦ ਅਹਿਮ ਹੈ। ਇਸ ਸਮੇ ਐੱਸ. ਡੀ. ਐੱਮ. ਬੈਂਸ ਨੇ ਆਖਿਆ ਕਿ ਕਿਸਾਨ ਖੱਜਲ ਖੁਆਰੀ ਤੋਂ ਬਚਣ ਲਈ ਸਾਫ ਸੁਥਰੀ ਤੇ ਸੁੱਕੀ ਫ਼ਸਲ ਹੀ ਵੇਚਣ ਲਈ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਜਿਨਸ ਦੀ ਅਦਾਇਗੀ ਸਮੇ ਸਿਰ ਹੋ ਰਹੀ ਹੈ ਅਤੇ ਚੁਕਾਈ ਦਾ ਕੰਮ ਵੀ ਤਸੱਲੀ ਬਖਸ਼ ਚਲ ਰਿਹਾ ਹੈ। ਐੱਸ. ਡੀ. ਐੱਮ. ਬੈਂਸ ਨੇ ਆੜ੍ਹਤੀਆਂ ਕੋਲੋਂ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਮੰਡੀ ’ਚ ਰਾਤ ਸਮੇ ਕੁਝ ਬਾਹਰੀ ਲੋਕਾਂ ਵਲੋਂ ਜਿਨਸ ਚੁੱਕਣ ਦੀਆ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸ਼ਨ ਨੂੰ ਸਹਿਯੋਗ ਕੀਤਾ ਜਾਵੇ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਵਿਧਾਇਕ ਨੂੰ ‘ਰੋਸ ਪੱਤਰ’ ਦੇਣ ਲਈ... ਅਗਲੀ ਖ਼ਬਰ ਕੇਂਦਰੀ ਟੀਮ ਵਲੋਂ ਬਲਾਕ ਮਾਛੀਵਾੜਾ ’ਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਤੇ ਮਸ਼ੀਨਰੀ ਦੀ ਵਰਤੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।