21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਵਿਧਾਇਕ ਪ੍ਰੋ. ਗੱਜਣਮਾਜਰਾ ਨੂੰ ‘ਬੁੱਧੀਜੀਵੀ’ ਵਿੰਗ ‘ਆਪ’ ਦਾ ਸੂਬਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ

ਅਹਿਮਦਗੜ੍ਹ, 20 ਅਕਤੂਬਰ (ਰਵਿੰਦਰ ਪੁਰੀ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਬੁੱਧੀਜੀਵੀ ਵਿੰਗ ‘ਆਪ’ ਦਾ ਸੂਬਾ ਪ੍ਰਧਾਨ ਬਣਾਉਣ ’ਤੇ ਜ਼ਿਲ੍ਹਾ ਮਲੇਰਕੋਟਲਾ ਦੇ ਬੁੱਧੀਜੀਵੀ ਵਰਗ ਤੋਂ ਇਲਾਵਾ ‘ਆਪ’ ਦੇ ਵਰਕਰਾਂ ਤੇ ਆਗੂਆਂ ’ਚ ਖ਼ੁਸ਼ੀ ਦਾ ਆਲਮ ਹੈ।

ਅਜੀਤ ਡੈਸਕ 21-10-2026
ਅਹਿਮਦਗੜ੍ਹ, 20 ਅਕਤੂਬਰ (ਰਵਿੰਦਰ ਪੁਰੀ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਬੁੱਧੀਜੀਵੀ ਵਿੰਗ ‘ਆਪ’ ਦਾ ਸੂਬਾ ਪ੍ਰਧਾਨ ਬਣਾਉਣ ’ਤੇ ਜ਼ਿਲ੍ਹਾ ਮਲੇਰਕੋਟਲਾ ਦੇ ਬੁੱਧੀਜੀਵੀ ਵਰਗ ਤੋਂ ਇਲਾਵਾ ‘ਆਪ’ ਦੇ ਵਰਕਰਾਂ ਤੇ ਆਗੂਆਂ ’ਚ ਖ਼ੁਸ਼ੀ ਦਾ ਆਲਮ ਹੈ। ਇਸ ਤੋਂ ਪਹਿਲਾਂ ਵੀ ਪ੍ਰੋ. ਗੱਜਣਮਾਜਰਾ ਪਾਰਟੀ ਦੇ ਵੱਖ-ਵੱਖ ਉੱਚ ਅਹੁਦਿਆਂ ’ਤੇ ਕੰਮ ਕਰ ਚੁੱਕੇ ਹਨ। ਇਸ ਸੰਬੰਧੀ ਉਨ੍ਹਾਂ ਆਖਿਆ ਕਿ ਉਹ ਉੱਚ ਲੀਡਰਸ਼ਿਪ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਸਾਬਕਾ ਮੰਤਰੀ ਮੁਨੀਸ਼ ਸਿਸੋਦੀਆ ਤੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦੇ ਹੋਏ ਮਾਣ ਮਹਿਸੂਸ ਕਰਦੇ ਹਨ ਕਿ ਪਾਰਟੀ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਜਿਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਉੱਭੀ, ਚੇਅਰਮੈਨ ਮਾਰਕੀਟ ਕਮੇਟੀ ਰਵਿੰਦਰ ਸਿੰਘ ਦਹਿਲੀਜ਼, ਨਗਰ ਕੌਂਸਲ ਦੇ ਮੀਤ ਪ੍ਰਧਾਨ ਸਵੀਟੀ ਕਾਕੜੀਆ, ਕੌਂਸਲਰ ਬਿੱਲੂ ਮਾਜਰੀ, ਸੰਜੇ ਸੂਦ, ਈਸ਼ਾ ਮੁਹੰਮਦ, ਆਨੰਦੀ ਦੇਵੀ, ਟਰੱਕ ਯੂਨੀਅਨ ਦੇ ਪ੍ਰਧਾਨ ਮਨਿੰਦਰਪਾਲ ਸਿੰਘ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਮਨੋਜ ਪੰਡਿਤ, ਆਮ ਆਦਮੀ ਪਾਰਟੀ ਮਹਿਲਾ ਵਿੰਗ ਦੇ ਪ੍ਰਧਾਨ ਰਿੰਕੂ ਗਰਗ ਆਦਿ ਨੇ ਭਰਵਾਂ ਸਵਾਗਤ ਕੀਤਾ।
ਪਿਛਲੀ ਖ਼ਬਰ ਡਾਕਟਰ ਅੰਬੇਡਕਰ ਮਿਸ਼ਨ ਸੁਸਾਇਟੀ ਰਜਿਸਟਰਡ ਪੰਜਾਬ ਖੰਨਾ ਦੀ ਮੀਟਿੰਗ ਅਗਲੀ ਖ਼ਬਰ ਸ੍ਰੀ ਰਾਮ ਮੰਦਰ ਵਿਚ ਧਾਰਮਿਕ ਸ਼ਰਧਾ ਨਾਲ ਮਨਾਈ ਮਹਾਂਅਸ਼ਟਮੀ *ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕੀਤਾ ਕੰਨਿਆ ਪੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।