ਡਾਕਟਰ ਅੰਬੇਡਕਰ ਮਿਸ਼ਨ ਸੁਸਾਇਟੀ ਰਜਿਸਟਰਡ ਪੰਜਾਬ ਖੰਨਾ ਦੀ ਮੀਟਿੰਗ
ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ)-ਡਾਕਟਰ ਅੰਬੇਡਕਰ ਮਿਸ਼ਨ ਸੁਸਾਇਟੀ ਰਜਿਸਟਰਡ ਪੰਜਾਬ ਖੰਨਾ ਦੀ ਮੀਟਿੰਗ ਕਰਮਜੀਤ ਸਿੰਘ ਸਿਫਤੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਲਵੀਰ ਸਿੰਘ ਭੱਟੀ ਜਨਰਲ ਸਕੱਤਰ ਵਲੋਂ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਇਸ ਮੌਕੇ ਸਰਬਸੰਮਤੀ ਨਾਲ ਇਸ ਦੇ ਖ਼ਿਲਾਫ਼ ਮਤਾ ਪਾਸ ਕਰ ਕੇ ਨਸ਼ਿਆਂ ਦੇ ਸੁਧਾਰਾਂ ਦੇ ਖਿਲਾਫ ਪ੍ਰਸ਼ਾਸਨ ਵਲੋਂ ਮਿਲੀਭੁਗਤ ਦਾ ਇਲਜ਼ਾਮ ਲਗਾਇਆ ਤੇ ਸਰਕਾਰ ਦੀ ਅਣਗਹਿਲੀ ਦੀ ਵੀ ਆਲੋਚਨਾ ਕੀਤੀ ਗਈ।
ਅਜੀਤ ਡੈਸਕ
21-10-2026