21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਖੰਨਾ ’ਚ ਪਟਾਕਿਆਂ ਦੀ ਧੜੱਲੇ ਨਾਲ ਬਿਨਾਂ ਲਾਇਸੰਸ ਤੋਂ ਵਿਕਰੀ, ਕਦੇ ਵੀ ਹੋ ਸਕਦੀ ਹੈ ਅਣਸੁਖਾਵੀਂ ਘਟਨਾ

ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ)-ਦੁਸਹਿਰਾ ਦਿਵਾਲੀ ਦਾ ਤਿਉਹਾਰ ਨੇੜੇ ਆਉਂਦਿਆਂ ਹੀ ਖੰਨਾ ਸ਼ਹਿਰ ਵਿੱਚ ਪਟਾਕਿਆਂ ਦੇ ਭੰਡਾਰ ਅਤੇ ਵਿਕਰੀ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋਣ ਲੱਗੇ ਹਨ। ਇੱਕ ਪਾਸੇ ਸ਼ਹਿਰ ਵਾਸੀ ਸੁਰੱਖਿਅਤ ਅਤੇ ਸ਼ਾਂਤੀਪੂਰਨ ਦੀਵਾਲੀ ਮਨਾਉਣ ਦੀਆਂ ਤਿਆਰੀਆਂ ਕਰ ਰਹੇ ਹਨ, ਦੂਜੇ ਪਾਸੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪਟਾਕਿਆਂ ਦੇ ਵੱਡੇ ਸਟਾਕ ਜਮਾਂ ਕੀਤੇ ਜਾਣ ਅਤੇ ਸ਼ਰੇਆਮ ਵਿਕਰੀ ਕੀਤੀ ਜਾ ਰਹੀ ਹੈ।

ਸੇਂਟ ਮਦਰ ਟੇਰੇਸਾ ਸਕੂਲ ਖੰਨਾ ਵਿਚ ਦੁਸਹਿਰੇ ਦਾ ਤਿਉਹਾਰ ਮਨਾਉਣ ਸਮੇਂ ਵਿਦਿਆਰਥੀ ਅਤੇ ਸਟਾਫ਼। ਤਸਵੀਰ : ਸੋਨੀ ਗਿੱਲ 21-10-2026
ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ)-ਦੁਸਹਿਰਾ ਦਿਵਾਲੀ ਦਾ ਤਿਉਹਾਰ ਨੇੜੇ ਆਉਂਦਿਆਂ ਹੀ ਖੰਨਾ ਸ਼ਹਿਰ ਵਿੱਚ ਪਟਾਕਿਆਂ ਦੇ ਭੰਡਾਰ ਅਤੇ ਵਿਕਰੀ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋਣ ਲੱਗੇ ਹਨ। ਇੱਕ ਪਾਸੇ ਸ਼ਹਿਰ ਵਾਸੀ ਸੁਰੱਖਿਅਤ ਅਤੇ ਸ਼ਾਂਤੀਪੂਰਨ ਦੀਵਾਲੀ ਮਨਾਉਣ ਦੀਆਂ ਤਿਆਰੀਆਂ ਕਰ ਰਹੇ ਹਨ, ਦੂਜੇ ਪਾਸੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪਟਾਕਿਆਂ ਦੇ ਵੱਡੇ ਸਟਾਕ ਜਮਾਂ ਕੀਤੇ ਜਾਣ ਅਤੇ ਸ਼ਰੇਆਮ ਵਿਕਰੀ ਕੀਤੀ ਜਾ ਰਹੀ ਹੈ। ਰੇਲਵੇ ਰੋਡ ਤੇ ਗੁਰਦੁਆਰਾ ਸਿੰਘ ਸਭਾ ਦੇ ਨੇੜੇ ਘਣੀ ਆਬਾਦੀ ਵਿਚ ਬਣੇ ਪਟਾਕਿਆਂ ਦੇ ਕਥਿਤ ਗੁਦਾਮਾਂ ਕਾਰਨ ਲੋਕਾਂ ਦੀ ਜਾਨ ਦਾ ਖੌਫ ਬਣਿਆ ਹੋਇਆ। ਖੰਨਾ ਦੇ ਰੇਲਵੇ ਰੋਡ ’ਤੇ ਸਥਿਤ ਕੁੱਝ ਦੁਕਾਨਾਂ ਵਿੱਚ ਪਿਛਲੀਆਂ ਰਾਤਾਂ ਦੌਰਾਨ ਪਟਾਕਿਆਂ ਦੇ ਕਈ ਟਰੱਕ ਉਤਾਰੇ ਜਾਣ ਦੀ ਚਰਚਾ ਹੈ। ਇਨ੍ਹਾਂ ਦੁਕਾਨਾਂ ਵਿੱਚ ਵੱਡੀ ਮਾਤਰਾ ਵਿੱਚ ਪਟਾਕੇ ਜਮਾਂ ਹੋਣ ਅਤੇ ਵਿੱਕਰੀ ਕੀਤੀ ਜਾ ਰਹੀ ਹੈ। ਅਜਿਹੇ ਵਿੱਚ ਸਵਾਲ ਉੱਠਦਾ ਹੈ ਕਿ ਜੇਕਰ ਲੋੜੀਂਦੇ ਲਾਇਸੈਂਸ ਅਤੇ ਮਨਜ਼ੂਰੀਆਂ ਅਜੇ ਜਾਰੀ ਨਹੀਂ ਹੋਈਆਂ ਤਾਂ ਪਟਾਕਿਆਂ ਦੀ ਇੰਨੀ ਵੱਡੀ ਮਾਤਰਾ ਵਿਚ ਆਮਦ ਅਤੇ ਵਿਕਰੀ ਕਿਵੇਂ ਹੋ ਰਹੀ ਹੈ? ਇਸ ਦੀ ਸੱਚਾਈ ਸਾਹਮਣੇ ਲਿਆਉਣ ਲਈ ਪ੍ਰਸ਼ਾਸਨਿਕ ਜਾਂਚ ਜ਼ਰੂਰੀ ਹੈ। ਗੁਰਦੁਆਰਾ ਸਿੰਘ ਸਭਾ ਦੇ ਨੇੜੇ ਸੰਘਣੀ ਆਬਾਦੀ ਵਾਲੇ ਖੇਤਰ ਵਿਚ ਵੀ ਪਟਾਕਿਆਂ ਦਾ ਵੱਡਾ ਗੋਦਾਮ ਹੋਣ ਦੀ ਚਰਚਾ ਹੈ। ਜੇਕਰ ਇੱਥੇ ਵੱਡੀ ਮਾਤਰਾ ਵਿਚ ਪਟਾਕੇ ਸਟੋਰ ਕੀਤੇ ਗਏ ਹਨ ਤਾਂ ਉਨ੍ਹਾਂ ਦੇ ਭੰਡਾਰ ਲਈ ਲੋੜੀਂਦੀਆਂ ਮਨਜ਼ੂਰੀਆਂ ਅਤੇ ਅੱਗ ਤੋਂ ਬਚਾਅ ਦੇ ਪ੍ਰਬੰਧਾਂ ਦੀ ਜਾਂਚ ਕਰਨਾ ਬੇਹੱਦ ਅਹਿਮ ਹੈ। ਰਿਹਾਇਸ਼ੀ ਇਲਾਕਿਆਂ ਵਿਚ ਅਜਿਹੇ ਸਟਾਕ ਦੀ ਮੌਜੂਦਗੀ ਲੋਕਾਂ ਵਿਚ ਚਿੰਤਾ ਪੈਦਾ ਕਰ ਸਕਦੀ ਹੈ। ਇਸ ਪੂਰੇ ਮਾਮਲੇ ਵਿੱਚ ਸਭ ਤੋਂ ਅਹਿਮ ਸਵਾਲ ਪਟਾਕਿਆਂ ਦੇ ਲਾਇਸੈਂਸਾਂ, ਭੰਡਾਰ ਦੀਆਂ ਮਨਜ਼ੂਰੀਆਂ ਅਤੇ ਫਾਇਰ ਸੇਫਟੀ ਪ੍ਰਬੰਧਾਂ ਨੂੰ ਲੈ ਕੇ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਡਿਪਟੀ ਕਮਿਸ਼ਨਰ ਵਲੋਂ ਅਜੇ ਤੱਕ ਪਟਾਕਿਆਂ ਦੀ ਵਿਕਰੀ ਲਈ ਲਾਇਸੈਂਸ ਜਾਰੀ ਨਹੀਂ ਕੀਤੇ ਗਏ, ਜਦਕਿ ਕੱੁਝ ਥਾਵਾਂ ’ਤੇ ਵਿੱਕਰੀ ਸ਼ੁਰੂ ਹੋ ਚੁੱਕੀ ਹੈ ਲੋਕਾਂ ਦੀ ਮੰਗ ਹੈ ਕਿ ਜੇਕਰ ਬਿਨਾਂ ਲੋੜੀਂਦੀਆਂ ਮਨਜ਼ੂਰੀਆਂ ਦੇ ਪਟਾਕੇ ਵੇਚੇ ਜਾਂ ਸਟੋਰ ਕੀਤੇ ਜਾ ਰਹੇ ਹਨ ਤਾਂ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਨਾਲ ਹੀ ਫਾਇਰ ਵਿਭਾਗ ਵਲੋਂ ਸਬੰਧਤ ਥਾਵਾਂ ਦੀ ਜਾਂਚ ਕਰਕੇ ਅੱਗ ਬੁਝਾਉਣ ਵਾਲੇ ਉਪਕਰਨਾਂ, ਸੁਰੱਖਿਅਤ ਭੰਡਾਰ ਅਤੇ ਐਮਰਜੈਂਸੀ ਪ੍ਰਬੰਧਾਂ ਦੀ ਸਥਿਤੀ ਸਪੱਸ਼ਟ ਕੀਤੀ ਜਾਣੀ ਚਾਹੀਦੀ ਹੈ। ਦੀਵਾਲੀ ਤੋਂ ਪਹਿਲਾਂ ਹੀ ਲੱਖਾਂ ਰੁਪਏ ਦੇ ਪਟਾਕਿਆਂ ਦੀ ਵਿਕਰੀ ਹੋ ਚੁੱਕੀ ਹੈ। ਜੇਕਰ ਅਜਿਹਾ ਹੈ ਤਾਂ ਇਹ ਸਵਾਲ ਹੋਰ ਵੀ ਅਹਿਮ ਹੋ ਜਾਂਦਾ ਹੈ ਕਿ ਪਟਾਕਿਆਂ ਦੀ ਸਪਲਾਈ, ਭੰਡਾਰ ਅਤੇ ਵਿਕਰੀ ਦੀ ਨਿਗਰਾਨੀ ਕੌਣ ਕਰ ਰਿਹਾ ਹੈ। ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਅਤੇ ਫਾਇਰ ਵਿਭਾਗ ਨੂੰ ਇਨ੍ਹਾਂ ਦਾਅਵਿਆਂ ਦੀ ਤੁਰੰਤ ਜਾਂਚ ਕਰਨੀ ਚਾਹੀਦੀ ਹੈ। ਜੇਕਰ ਕਿਸੇ ਵੀ ਥਾਂ ’ਤੇ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਸਮੇਂ ਸਿਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਸੰਬੰਧ ਵਿੱਚ ਜਦੋਂ ਡੀ. ਐਸ. ਪੀ ਵਿਨੋਦ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਜੇਕਰ ਬਿਨਾਂ ਲਾਈਸਾਂਸ ਤੋਂ ਪਟਾਕੇ ਵੇਚੇ ਜਾ ਰਿਹੇ ਹਨ ਤਾ ਉਹਨਾਂ ਲੋਕਾਂ ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਾਇਰ ਅਫ਼ਸਰ ਦਿਲਸ਼ਾਦ ਨੇ ਕਿਹਾ ਕਿ ਸ਼ਹਿਰ ਦੀ ਘਣੀ ਆਬਾਦੀ ਵਿਚ ਕੋਈ ਵੀ ਪਟਾਕੇ ਦੇ ਗੋਦਾਮ ਜਾਂ ਪਟਾਕੇ ਵੇਚ ਨਹੀਂ ਸਕਦਾ। ਜਿਹੜੇ ਲੋਕ ਇਸ ਤਰ੍ਹਾਂ ਕਾਨੂੰਨ ਦੀ ਉਲੰਘਣਾ ਕਰਦੇ ਹਨ। ਉਨ੍ਹਾਂ ’ਤੇ ਪ੍ਰਸਾਸ਼ਨ ਨੂੰ ਨਾਲ ਲੈ ਕੇ ਸਖਤ ਕਾਨੂੂੰਨੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਯੁਵਕ ਮੇਲੇ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ-ਪ੍ਰਿੰਸੀਪਲ ਰਜਿੰਦਰ ਕੌਰ ਅਗਲੀ ਖ਼ਬਰ ਸੇਂਟ ਮਦਰ ਟੇਰੇਸਾ ਸਕੂਲ ਖੰਨਾ ’ਚ ਦੁਸਹਿਰੇ ’ਤੇ ਵਿਦਿਆਰਥੀਆਂ ਨੂੰ ਦਿੱਤਾ ਗਿਆ ‘ਬੁਰਾਈ ’ਤੇ ਚੰਗਿਆਈ ਦੀ ਜਿੱਤ’ ਦਾ ਸੰਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।