ਖੰਨਾ ਵਿਚ ਪੁਲਿਸ ਯਾਦਗਾਰੀ ਦਿਵਸ ਮਨਾਇਆ, ਸ਼ਹੀਦਾਂ ਦੇ ਨੂੰ ਪਰਿਵਾਰਾਂ ਨੂੰ ਕੀਤਾ ਸਨਮਾਨਿਤ
ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਦੇਸ਼ ਭਰ ਵਿੱਚ ਹਰ ਸਾਲ 21 ਅਕਤੂਬਰ ਨੂੰ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਦੀ ਯਾਦ ਵਿੱਚ ਪੁਲਿਸ ਯਾਦਗਾਰੀ ਦਿਵਸ ਮਨਾਇਆ ਜਾਂਦਾ ਹੈ। ਇਸੇ ਤਹਿਤ ਅੱਜ ਖੰਨਾ ਪੁਲਿਸ ਲਾਈਨ ਵਿਖੇ ਪੁਲਿਸ ਯਾਦਗਾਰੀ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਸਲਾਮੀ ਦਿੱਤੀ ਗਈ।
ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਦੇਸ਼ ਭਰ ਵਿੱਚ ਹਰ ਸਾਲ 21 ਅਕਤੂਬਰ ਨੂੰ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਦੀ ਯਾਦ ਵਿੱਚ ਪੁਲਿਸ ਯਾਦਗਾਰੀ ਦਿਵਸ ਮਨਾਇਆ ਜਾਂਦਾ ਹੈ। ਇਸੇ ਤਹਿਤ ਅੱਜ ਖੰਨਾ ਪੁਲਿਸ ਲਾਈਨ ਵਿਖੇ ਪੁਲਿਸ ਯਾਦਗਾਰੀ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਸਲਾਮੀ ਦਿੱਤੀ ਗਈ। ਸਮਾਗਮ ਵਿੱਚ ਖੰਨਾ ਦੇ ਐਸ. ਡੀ. ਐਮ ਸਵਾਤੀ ਟਿਵਾਣਾ, ਐਸ. ਪੀ. (ਡੀ) ਰਾਕੇਸ਼ ਕੁਮਾਰ ਯਾਦਵ ਸਮੇਤ ਹੋਰ ਪੁਲਿਸ ਅਧਿਕਾਰੀ ਮੌਜੂਦ ਰਹੇ। ਇਸ ਮੌਕੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਜਦੋਂ ਸਮਾਗਮ ਦੌਰਾਨ ਸ਼ਹੀਦਾਂ ਦੇ ਨਾਂ ਲਏ ਗਏ ਤਾਂ ਆਪਣੇ ਪਿਆਰਿਆਂ ਨੂੰ ਯਾਦ ਕਰਦਿਆਂ ਪਰਿਵਾਰਕ ਮੈਂਬਰਾਂ ਦੀਆਂ ਅੱਖਾਂ ਨਮ ਹੋ ਗਈਆਂ। ਇਸ ਭਾਵੁਕ ਮਾਹੌਲ ਦੌਰਾਨ ਮੌਜੂਦ ਅਧਿਕਾਰੀਆਂ ਨੇ ਪਰਿਵਾਰਾਂ ਨੂੰ ਹੌਸਲਾ ਦਿੱਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਵਿਭਾਗ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਾ ਹੈ। ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਆਪਣੇ ਪਿਆਰਿਆਂ ਨੂੰ ਗੁਆਉਣ ਦਾ ਦੁੱਖ ਹਮੇਸ਼ਾ ਰਹੇਗਾ, ਪਰ ਇਸ ਗੱਲ ਦਾ ਮਾਣ ਵੀ ਹੈ ਕਿ ਉਨ੍ਹਾਂ ਨੇ ਦੇਸ਼ ਅਤੇ ਸਮਾਜ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਸਮੇਂ-ਸਮੇਂ ’ਤੇ ਉਨ੍ਹਾਂ ਦੀ ਸਾਰ ਲੈਂਦਾ ਹੈ ਅਤੇ ਮੁਸ਼ਕਲਾਂ ਸੁਣ ਕੇ ਉਨ੍ਹਾਂ ਦੀ ਮਦਦ ਕਰਦਾ ਹੈ, ਜਿਸ ਨਾਲ ਉਨ੍ਹਾਂ ਨੂੰ ਹੌਸਲਾ ਮਿਲਦਾ ਹੈ।ਐਸ. ਪੀ (ਡੀ) ਰਾਕੇਸ਼ ਕੁਮਾਰ ਯਾਦਵ ਨੇ ਕਿਹਾ ਕਿ 21 ਅਕਤੂਬਰ ਨੂੰ ਪੂਰੇ ਦੇਸ਼ ਵਿੱਚ ਪੁਲਿਸ ਯਾਦਗਾਰੀ ਦਿਵਸ ਮਨਾਇਆ ਜਾਂਦਾ ਹੈ। ਇਹ ਦਿਨ ਦੇਸ਼ ਅਤੇ ਸਮਾਜ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਇਸ ਮੌਕੇ ਖੰਨਾ ਪੁਲਿਸ ਵੱਲੋਂ ਇੱਕ ਵਿਸ਼ੇਸ਼ ਪੁਸਤਿਕਾ ਵੀ ਜਾਰੀ ਕੀਤੀ ਗਈ, ਜਿਸ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਸਬੰਧੀ ਜਾਣਕਾਰੀ ਅਤੇ ਪੁਲਿਸ ਯਾਦਗਾਰੀ ਦਿਵਸ ਦੀ ਮਹੱਤਤਾ ਨੂੰ ਦਰਸਾਇਆ ਗਿਆ ਹੈ। ਖੰਨਾ ਦੀ ਐਸ. ਡੀ. ਐਮ ਸਵਾਤੀ ਟਿਵਾਣਾ ਨੇ ਪੁਲਿਸ ਯਾਦਗਾਰੀ ਦਿਵਸ ਮੌਕੇ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਅੱਜ ਅਸੀਂ ਜਿਸ ਸੁੱਖ-ਸ਼ਾਂਤੀ ਦੇ ਮਾਹੌਲ ਵਿੱਚ ਰਹਿ ਰਹੇ ਹਾਂ, ਉਸ ਪਿੱਛੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦਾ ਦਰਦ ਅੱਜ ਵੀ ਉਨ੍ਹਾਂ ਦੀਆਂ ਅੱਖਾਂ ਵਿੱਚ ਸਾਫ਼ ਦਿਖਾਈ ਦਿੰਦਾ ਹੈ। ਦੇਸ਼ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਇਨ੍ਹਾਂ ਬਹਾਦਰ ਜਵਾਨਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।