22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗੁਰਦੁਆਰਾ ਕਿਸ਼ਨਪੁਰਾ ਸਿੱਧਸਰ ਸਾਹਿਬ ਭੀਖੀ ਵਿਖੇ ਕੱਤਕ ਮਹੀਨੇ ਦੀ ਦਸਵੀਂ ਮੌਕੇ ਗੁਰਮਤਿ ਸਮਾਗਮ

ਰਾੜਾ ਸਾਹਿਬ, 21 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਗੁਰਦੁਆਰਾ ਕਿਸ਼ਨਪੁਰਾ ਸਿੱਧਸਰ ਸਾਹਿਬ ਭੀਖੀ ਵਿਖੇ ਕੱਤਕ ਮਹੀਨੇ ਦੀ ਦਸਵੀਂ ਦੇ ਪਵਿੱਤਰ ਦਿਹਾੜੇ ਮੌਕੇ ਅਸਥਾਨ ਦੇ ਮੋਜੂਦਾ ਮੁਖੀ ਸੰਤ ਬਾਬਾ ਸਤਾਨਮ ਸਿੰਘ ਦੀ ਦੇਖ ਰੇਖ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਬਾਬਾ ਦਰਸ਼ਨ ਸਿੰਘ ਨੇ ਕਥਾ-ਕੀਰਤਨ ਰਾਹੀਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਗੁਰਬਾਣੀ ਦੇ ਉਪਦੇਸ਼ਾਂ ਨੂੰ ਜੀਵਨ ਵਿੱਚ ਅਪਣਾਉਣ, ਨਾਮ ਸਿਮਰਨ ਕਰਨ, ਸੱਚੇ-ਸੁੱਚੇ ਆਚਰਨ ਵਾਲਾ ਜੀਵਨ ਬਤੀਤ ਕਰਨ ਅਤੇ ਆਪਸੀ ਪ੍ਰੇਮ, ਨਿਮਰਤਾ ਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਬਣਾਉਣ ਦੀ ਪ੍ਰੇਰਨਾ ਦਿੱਤੀ।

ਅਜੀਤ ਡੈਸਕ 22-10-2026
ਰਾੜਾ ਸਾਹਿਬ, 21 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਗੁਰਦੁਆਰਾ ਕਿਸ਼ਨਪੁਰਾ ਸਿੱਧਸਰ ਸਾਹਿਬ ਭੀਖੀ ਵਿਖੇ ਕੱਤਕ ਮਹੀਨੇ ਦੀ ਦਸਵੀਂ ਦੇ ਪਵਿੱਤਰ ਦਿਹਾੜੇ ਮੌਕੇ ਅਸਥਾਨ ਦੇ ਮੋਜੂਦਾ ਮੁਖੀ ਸੰਤ ਬਾਬਾ ਸਤਾਨਮ ਸਿੰਘ ਦੀ ਦੇਖ ਰੇਖ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਬਾਬਾ ਦਰਸ਼ਨ ਸਿੰਘ ਨੇ ਕਥਾ-ਕੀਰਤਨ ਰਾਹੀਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਗੁਰਬਾਣੀ ਦੇ ਉਪਦੇਸ਼ਾਂ ਨੂੰ ਜੀਵਨ ਵਿੱਚ ਅਪਣਾਉਣ, ਨਾਮ ਸਿਮਰਨ ਕਰਨ, ਸੱਚੇ-ਸੁੱਚੇ ਆਚਰਨ ਵਾਲਾ ਜੀਵਨ ਬਤੀਤ ਕਰਨ ਅਤੇ ਆਪਸੀ ਪ੍ਰੇਮ, ਨਿਮਰਤਾ ਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਬਣਾਉਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਗੁਰਮਤਿ ਮਨੁੱਖ ਨੂੰ ਹਉਮੈ, ਨਫ਼ਰਤ ਅਤੇ ਵਿਕਾਰਾਂ ਤੋਂ ਦੂਰ ਰਹਿ ਕੇ ਸੱਚ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੰਦੀ ਹੈ। ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਅਮਲ ਕਰਦਿਆਂ ਮਨੁੱਖ ਨੂੰ ਆਪਣਾ ਜੀਵਨ ਨਾਮ ਬਾਣੀ ਨਾਲ ਜੋੜਨਾ ਚਾਹੀਦਾ ਹੈ ਅਤੇ ਲੋੜਵੰਦਾਂ ਦੀ ਸਹਾਇਤਾ ਕਰਦਿਆਂ ਮਨੁੱਖਤਾ ਦੀ ਸੇਵਾ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਗੁਰੂ ਘਰ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਸਮਾਗਮਾਂ ਦੀ ਸਮਾਪਤੀ ਤੇ ਹੈੱਡ ਗ੍ਰੰਥੀ ਭਾਈ ਗੁਰਜੀਤ ਸਿੰਘ ਵੱਲੋਂ ਅਰਦਾਸ ਬੇਨਤੀ ਕੀਤੀ ਗਈ । ਅਤੇ ਸਮੂਹ ਸੰਗਤਾਂ ਦਾ ਸਮਾਗਮਾਂ ਵਿੱਚ ਪਹੰਚਣ ’ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਕੇਵਲ ਸਿੰਘ, ਬਲਜੀਤ ਸਿੰਘ, ਅਮਨਪ੍ਰੀਤ ਸਿੰਘ, ਮਲਕੀਤ ਸਿੰਘ, ਮਨਜਿੰਦਰ ਸਿੰਘ,ਸਰਬਜੀਤ ਸਿੰਘ ਮਠਾੜੂ, ਤਰਨਜੀਤ ਸਿੰਘ, ਗੁਰਨਾਮ ਸਿੰਘ, ਹਰਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ ।
ਪਿਛਲੀ ਖ਼ਬਰ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਨੇ ਯੂਨੀਵਰਸਿਟੀ ਯੂਥ ਫੈਸਟ 2026 ’ਚ 25 ਮੈਡਲ ਅਤੇ 2 ਓਵਰਆਲ ਟਰਾਫੀਆਂ ਜਿੱਤ ਕੇ ਗੱਡੇ ਝ... ਅਗਲੀ ਖ਼ਬਰ ਧਨਾਨਸੂ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।