26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਖੰਨਾ ਵਿਚ ਜੂਆ ਖੇਡਦੇ 6 ਵਿਅਕਤੀ ਕਾਬੂ, 11,500 ਰੁਪਏ ਬਰਾਮਦ ਐੱਸ. ਐੱਸ. ਪੀ. ਦਰਪਣ ਆਹਲੂਵਾਲੀਆ ਦੇ ਨਿਰਦੇਸ਼ਾਂ ’ਤੇ ਪੁਲਿਸ ਦੀ ਕਾਰਵਾਈ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਜ਼ਿਲ੍ਹਾ ਪੁਲਿਸ ਵਲੋਂ ਅੱਜ ਕਲ ਗੁਰੂ ਅਮਰਦਾਸ ਮਾਰਕੀਟ ਖੰਨਾ ਦੀ ਕਾਰ ਪਾਰਕਿੰਗ ਵਿਚ ਜੂਆ ਖੇਡਦੇ 6 ਵਿਅਕਤੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 11,500 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ।

ਐੱਸ. ਐੱਚ. ਓ. ਸਿਟੀ-2 ਤਰਵਿੰਦਰ ਕੁਮਾਰ ਬੇਦੀ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ। ਤਸਵੀਰ : ਸੋਨੀ ਗਿੱਲ 26-10-2026
ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਜ਼ਿਲ੍ਹਾ ਪੁਲਿਸ ਵਲੋਂ ਅੱਜ ਕਲ ਗੁਰੂ ਅਮਰਦਾਸ ਮਾਰਕੀਟ ਖੰਨਾ ਦੀ ਕਾਰ ਪਾਰਕਿੰਗ ਵਿਚ ਜੂਆ ਖੇਡਦੇ 6 ਵਿਅਕਤੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 11,500 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਪੁਲਿਸ ਵਲੋਂ ਜੂਆ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਥਾਣਾ ਸਿਟੀ-2 ਖੰਨਾ ਦੇ ਐੱਸ. ਐੱਚ. ਓ. ਤਰਵਿੰਦਰ ਬੇਦੀ ਨੇ ਦੱਸਿਆ ਕਿ ਐੱਸ. ਐੱਸ. ਪੀ. ਖੰਨਾ ਦਰਪਣ ਆਹਲੂਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਵਲੋਂ ਇਲਾਕੇ ਵਿਚ ਸ਼ੱਕੀ ਵਿਅਕਤੀਆਂ ਦੀ ਜਾਂਚ ਅਤੇ ਗ਼ੈਰਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਮੁਲਾਜ਼ਮ ਥਾਣੇਦਾਰ ਸੰਜੀਵ ਕੁਮਾਰ, ਮਹਿਲਾ ਸਿਪਾਹੀ ਹਰਪ੍ਰੀਤ ਕੌਰ ਅਤੇ ਗੁਰਤੇਜ ਸਿੰਘ ਦੀ ਟੀਮ ਸ਼ੱਕੀ ਵਿਅਕਤੀਆਂ ਦੀ ਜਾਂਚ ਅਤੇ ਗਸ਼ਤ ਦੇ ਸਬੰਧ ਵਿਚ ਅਮਲੋਹ ਚੌਕ ਖੰਨਾ ਵਿਖੇ ਮੌਜੂਦ ਸੀ। ਇਸ ਦੌਰਾਨ ਮੁਖ਼ਬਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਗੁਰੂ ਅਮਰਦਾਸ ਮਾਰਕੀਟ ਖੰਨਾ ਦੀ ਕਾਰ ਪਾਰਕਿੰਗ ਵਿਚ ਕੁੱਝ ਵਿਅਕਤੀ ਤਾਸ਼ ਰਾਹੀਂ ਪੈਸੇ ਲਗਾ ਕੇ ਜੂਆ ਖੇਡ ਰਹੇ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ’ਤੇ ਛਾਪੇਮਾਰੀ ਕੀਤੀ ਅਤੇ ਜੂਆ ਖੇਡ ਰਹੇ 6 ਵਿਅਕਤੀਆਂ ਨੂੰ ਕਾਬੂ ਕਰ ਲਿਆ। ਪੁਲਿਸ ਅਨੁਸਾਰ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਸੌਰਵ ਕੁਮਾਰ ਖੰਨਾ, ਰਾਜੀਵ ਕੁਮਾਰ ਖੰਨਾ, ਕੇਵਲ ਸਿੰਘ ਵਾਸੀ ਖੰਨਾ, ਰਣਜੀਤ ਕੁਮਾਰ ਵਾਸੀ ਖੰਨਾ, ਮਨੋਜ ਕੁਮਾਰ ਵਾਸੀ ਖੰਨਾ ਖ਼ੁਰਦ ਅਤੇ ਸ਼ਿਵ ਕੁਮਾਰ ਵਾਸੀ ਖੰਨਾ ਵਜੋਂ ਹੋਈ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਪੁਲਿਸ ਵਲੋਂ ਮੁਲਜ਼ਮਾਂ ਖ਼ਿਲਾਫ਼ ਜੂਆ ਐਕਟ ਦੀ ਧਾਰਾ 13-3-67 ਜੀ ਐਕਟ ਤਹਿਤ ਮਾਮਲਾ ਦਰਜ ਕਰ ਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਇਲਾਕੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਗ਼ੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।
ਪਿਛਲੀ ਖ਼ਬਰ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਦਿਲਪ੍ਰੀਤ ਬੈਨੀਪਾਲ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਿਲ ਅਗਲੀ ਖ਼ਬਰ ਮਲੌਦ ’ਚ ਵਾਲਮੀਕਿ ਜੈਅੰਤੀ ਮੌਕੇ ਸ਼ੋਭਾ ਯਾਤਰਾ ਕੱਢੀ ਪ੍ਰਧਾਨ ਸੋਨੀਆ ਗੋਇਲ ਨੇ ਉਦਘਾਟਨ ਕਰ ਕੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।