26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਦਿਲਪ੍ਰੀਤ ਬੈਨੀਪਾਲ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਿਲ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਖੰਨਾ ਵਿਚ ਬਲਦੇਵ ਢਾਬਾ ਵਾਲੇ ਦਿਲਪ੍ਰੀਤ ਬੈਨੀਪਾਲ ਆਪਣੇ ਸਾਥੀਆਂ ਅਤੇ ਵੱਡੀ ਗਿਣਤੀ ਵਿਚ ਨੌਜਵਾਨਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਹੋਏ ਇਸ ਸਿਆਸੀ ਘਟਨਾਕ੍ਰਮ ਨੂੰ ਖੰਨਾ ਖੇਤਰ ਵਿਚ ਪਾਰਟੀ ਸੰਗਠਨ ਦੀ ਮਜ਼ਬੂਤੀ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

ਅਜੀਤ ਡੈਸਕ 26-10-2026
ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਖੰਨਾ ਵਿਚ ਬਲਦੇਵ ਢਾਬਾ ਵਾਲੇ ਦਿਲਪ੍ਰੀਤ ਬੈਨੀਪਾਲ ਆਪਣੇ ਸਾਥੀਆਂ ਅਤੇ ਵੱਡੀ ਗਿਣਤੀ ਵਿਚ ਨੌਜਵਾਨਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਹੋਏ ਇਸ ਸਿਆਸੀ ਘਟਨਾਕ੍ਰਮ ਨੂੰ ਖੰਨਾ ਖੇਤਰ ਵਿਚ ਪਾਰਟੀ ਸੰਗਠਨ ਦੀ ਮਜ਼ਬੂਤੀ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਪਾਰਟੀ ਵਿਚ ਸ਼ਾਮਲ ਹੋਏ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੀ ਕਾਰਜਸ਼ੈਲੀ ਅਤੇ ਲੋਕ-ਹਿਤ ਨਾਲ ਜੁੜੇ ਕੰਮਾਂ ਵਿਚ ਭਰੋਸਾ ਪ੍ਰਗਟ ਕਰਦਿਆਂ ਪਾਰਟੀ ਨਾਲ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ। ਇਸ ਮੌਕੇ ਨੌਜਵਾਨਾਂ ਦੇ ਪਾਰਟੀ ਨਾਲ ਜੁੜਨ ਕਾਰਨ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਆਮ ਆਦਮੀ ਪਾਰਟੀ ਵਲੋਂ ਲਗਾਤਾਰ ਨੌਜਵਾਨਾਂ ਨੂੰ ਰਾਜਨੀਤੀ ਅਤੇ ਸਮਾਜਿਕ ਗਤੀਵਿਧੀਆਂ ਵਿਚ ਭਾਗੀਦਾਰੀ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਨੌਜਵਾਨਾਂ ਦੀ ਸ਼ਮੂਲੀਅਤ ਨਾਲ ਜਿੱਥੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਮਿਲੇਗੀ, ਉੱਥੇ ਹੀ ਲੋਕਾਂ ਦੀਆਂ ਸਮੱਸਿਆਵਾਂ ਸਰਕਾਰ ਤੱਕ ਪਹੁੰਚਾਉਣ ਵਿਚ ਵੀ ਮਦਦ ਮਿਲੇਗੀ। ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਸਾਥੀ ਦਿਲਪ੍ਰੀਤ ਬੈਨੀਪਾਲ ਦੇ ਨਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਅਤੇ ਸਾਥੀਆਂ ਵਿਚ ਅਦੀਵ ਬੈਂਸ, ਜਸਕਰਨ ਧਾਲੀਵਾਲ, ਤਰਨਜੋਤ ਸਮਰਾ, ਹਰਮਨ ਮੋਹਲੀ, ਦਿਲਪ੍ਰੀਤ ਮੋਹਲੀ, ਸਿਮਰਨ ਸੰਧੇਰ, ਨਵਜੋਤ ਮਾਜਰਾ, ਜਗਮੀਤ ਧੀਮਾਨ, ਪ੍ਰਦੀਪ ਗਿੱਲ, ਮਲਕੀਤ ਸਿੰਘ ਬੈਨੀਪਾਲ, ਹਰਪ੍ਰੀਤ ਸਿੰਘ ਬੈਨੀਪਾਲ, ਭਾਟੀਆ (ਲੁਧਿਆਣਾ) ਅਤੇ ਗੁਰਪ੍ਰੀਤ ਸਿੰਘ ਬੈਨੀਪਾਲ ਸਮੇਤ ਹੋਰ ਸਾਥੀ ਸ਼ਾਮਲ ਹਨ। ਇਸ ਸਿਆਸੀ ਜੁੜਾਅ ਨਾਲ ਖੇਤਰ ਵਿਚ ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਪਾਰਟੀ ਨਾਲ ਜੁੜੇ ਨਵੇਂ ਮੈਂਬਰਾਂ ਨੇ ਸੰਗਠਨ ਦੀ ਮਜ਼ਬੂਤੀ ਅਤੇ ਲੋਕ ਸੇਵਾ ਦੇ ਕੰਮਾਂ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਸੰਕਲਪ ਲਿਆ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ, ਨੌਜਵਾਨਾਂ ਦੇ ਸੁਨਹਿਰੇ ਭਵਿੱਖ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦਿਲਪ੍ਰੀਤ ਬੈਨੀਪਾਲ ਸਮੇਤ ਨੌਜਵਾਨਾਂ ਦਾ ਆਪਣੇ ਸਾਥੀਆਂ ਨਾਲ ਪਾਰਟੀ ਵਿਚ ਸ਼ਾਮਲ ਹੋਣਾ ਲੋਕ-ਪੱਖੀ ਕੰਮਾਂ ਅਤੇ ਪਾਰਟੀ ਦੀਆਂ ਨੀਤੀਆਂ ਪ੍ਰਤੀ ਉਨ੍ਹਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਇਸ ਮੌਕੇ ਮੰਤਰੀ ਸੌਂਦ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਸਮੂਹ ਪਤਵੰਤੇ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਝਾੜ ਸਾਹਿਬ ਕਾਲਜ ਵਿਖੇ ਯੁਵਕ ਮੇਲਾ ਰਿਹਾ ਜਾਰੀ ਅਗਲੀ ਖ਼ਬਰ ਖੰਨਾ ਵਿਚ ਜੂਆ ਖੇਡਦੇ 6 ਵਿਅਕਤੀ ਕਾਬੂ, 11,500 ਰੁਪਏ ਬਰਾਮਦ ਐੱਸ. ਐੱਸ. ਪੀ. ਦਰਪਣ ਆਹਲੂਵਾਲੀਆ ਦੇ ਨਿਰਦੇਸ਼ਾਂ ’ਤੇ ਪੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।