27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸਾਹਨੇਵਾਲ ਕੈਮਿਸਟ ਐਸੋਸੀਏਸ਼ਨ ਵਲੋਂ ਨਸ਼ੇ ਵਾਲੀਆਂ ਸਾਰੀਆਂ ਦਵਾਈਆਂ ਦੀ ਵਿਕਰੀ ਨੂੰ ਪੂਰਨ ਰੂਪ ਵਿਚ ਕੀਤਾ ਬੰਦ-ਪ੍ਰਧਾਨ ਪੁਰੀ

ਸਾਹਨੇਵਾਲ, 26 ਅਕਤੂਬਰ (ਹਨੀ ਚਾਠਲੀ)-ਸਾਹਨੇਵਾਲ ਕੈਮਿਸਟ ਐਸੋਸੀਏਸ਼ਨ ਨੇ ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਲਏ ਗਏ ਫ਼ੈਸਲੇ ਦਾ ਸਮਰਥਨ ਕਰਦਿਆਂ ਪ੍ਰੇਗਾਬਾਲਿਨ ਸਮੇਤ ਨਸ਼ੇ ਵਾਲੀਆਂ ਸਾਰੀਆਂ ਦਵਾਈਆਂ ਦੀ ਵਿੱਕਰੀ ਨੂੰ ਪੂਰਨ ਰੂਪ ਵਿਚ ਬੰਦ ਕਰ ਦਿੱਤਾ ਗਿਆ ਹੈ ਤੇ ਜਿਸ ਵੀ ਕਿਸੇ ਕੈਮਿਸਟ ਦੇ ਕੋਲ ਇਹ ਦਵਾਈਆਂ ਮੌਜੂਦ ਹਨ ਤਾਂ ਉਹ ਆਪਣੇ ਹੋਲ਼ ਸੇਲਰ ਡੀਲਰ ਨੂੰ ਦਵਾਈਆਂ ਵਾਪਸ ਭੇਜ ਦਿੱਤੀਆਂ ਜਾਣ। ਇਹ ਪ੍ਰਗਟਾਵਾ ਕੈਮਿਸਟ ਐਸੋਸੀਏਸ਼ਨ ਸਾਹਨੇਵਾਲ ਦੇ ਪ੍ਰਧਾਨ ਵਿਜੇ ਪੁਰੀ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ।

ਅਜੀਤ ਡੈਸਕ 27-10-2026
ਸਾਹਨੇਵਾਲ, 26 ਅਕਤੂਬਰ (ਹਨੀ ਚਾਠਲੀ)-ਸਾਹਨੇਵਾਲ ਕੈਮਿਸਟ ਐਸੋਸੀਏਸ਼ਨ ਨੇ ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਲਏ ਗਏ ਫ਼ੈਸਲੇ ਦਾ ਸਮਰਥਨ ਕਰਦਿਆਂ ਪ੍ਰੇਗਾਬਾਲਿਨ ਸਮੇਤ ਨਸ਼ੇ ਵਾਲੀਆਂ ਸਾਰੀਆਂ ਦਵਾਈਆਂ ਦੀ ਵਿੱਕਰੀ ਨੂੰ ਪੂਰਨ ਰੂਪ ਵਿਚ ਬੰਦ ਕਰ ਦਿੱਤਾ ਗਿਆ ਹੈ ਤੇ ਜਿਸ ਵੀ ਕਿਸੇ ਕੈਮਿਸਟ ਦੇ ਕੋਲ ਇਹ ਦਵਾਈਆਂ ਮੌਜੂਦ ਹਨ ਤਾਂ ਉਹ ਆਪਣੇ ਹੋਲ਼ ਸੇਲਰ ਡੀਲਰ ਨੂੰ ਦਵਾਈਆਂ ਵਾਪਸ ਭੇਜ ਦਿੱਤੀਆਂ ਜਾਣ। ਇਹ ਪ੍ਰਗਟਾਵਾ ਕੈਮਿਸਟ ਐਸੋਸੀਏਸ਼ਨ ਸਾਹਨੇਵਾਲ ਦੇ ਪ੍ਰਧਾਨ ਵਿਜੇ ਪੁਰੀ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਪ੍ਰਧਾਨ ਪੁਰੀ ਨੇ ਕਿਹਾ ਕਿ ਐਸੋਸੀਏਸ਼ਨ ਨੇ ਆਪਣੇ ਇਲਾਕੇ ਦੇ ਸਮੂਹ ਕੈਮਿਸਟਾਂ ਨੂੰ ਫ਼ੈਸਲੇ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮੌਜੂਦਾ ਸਟਾਕ ਸੰਬੰਧੀ ਕਾਰਵਾਈ ਕਾਨੂੰਨ ਅਤੇ ਅਧਿਕਾਰਤ ਵਾਪਸੀ ਪ੍ਰਕਿਰਿਆ ਅਨੁਸਾਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਪਰ ਨਿਯਮਾਂ ਅਨੁਸਾਰ ਕਾਰੋਬਾਰ ਕਰਨ ਵਾਲੇ ਇਮਾਨਦਾਰ ਕੈਮਿਸਟਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਪ੍ਰਧਾਨ ਪੁਰੀ ਨੇ ਪੰਜਾਬ ਸਰਕਾਰ, ਪੁਲਿਸ ਤੇ ਡਰੱਗ ਕੰਟਰੋਲ ਵਿਭਾਗ ਤੋਂ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪਾਰਦਰਸ਼ੀ ਤੇ ਸਖ਼ਤ ਕਾਰਵਾਈ ਕੀਤੀ ਜਾਵੇ ਉਨ੍ਹਾਂ ਕਿਹਾ ਕਿ ਜੋ ਵੀ ਕੈਮਿਸਟ ਆਪਣੀ ਇਮਾਨਦਾਰੀ ਨਾਲ ਨਸ਼ਾ ਰਹਿਤ ਦਵਾਈਆਂ ਵੇਚਣ ਦਾ ਕਾਰੋਬਾਰ ਕਰਦੇ ਹਨ ਉਨ੍ਹਾਂ ਨੂੰ ਬਿਨਾਂ ਵਜਾ ਤੋਂ ਪ੍ਰੇਸ਼ਾਨ ਨਾ ਕੀਤਾ ਜਾਵੇ।
ਪਿਛਲੀ ਖ਼ਬਰ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਰਾੜਾ ਸਾਹਿਬ ਨੇ ਸਹੋਦਿਆ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਓਵਰਆਲ ਟਰਾਫ਼ੀ ਜਿੱਤੀ ਅਗਲੀ ਖ਼ਬਰ ਯੂਥ ਪ੍ਰਧਾਨ ਵਲੋਂ ਹਰਜੋਤ ਮਾਂਗਟ ਵਲੋਂ ਪਿੰਡਾਂ ’ਚ ਕੀਤੀਆਂ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।