27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਕਾਂਗਰਸ ਦੇ ਜ਼ੋਨ ਰਾਮਗੜ੍ਹ ਸਰਦਾਰਾਂ ਦੇ ਵਰਕਰਾਂ ਨੇ ਝਾੜੂ ਖਿਲਾਰ ਕੇ ਫੂਕਿਆ

ਮਲੌਦ, 26 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਪਣੀ ਆਵਾਜ਼ ਉਠਾਉਂਦੇ ਹੋਏ ਸ਼ਹੀਦ ਹੋਏ ਸਮਾਜ ਸੇਵੀ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਅਤੇ ਸਰਕਾਰ ਵਲੋਂ ਮੋਰਚੇ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਅੱਜ ਬੱਸ ਸਟੈਂਡ ਮਲੌਦ ਵਿਖੇ ਬਲਾਕ ਕਾਂਗਰਸ ਮਲੌਦ ਦੇ ਜ਼ੋਨ ਰਾਮਗੜ੍ਹ ਸਰਦਾਰਾਂ ਵਲੋਂ ਬਲਾਕ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਅਤੇ ਜ਼ੋਨ ਪ੍ਰਧਾਨ ਕ੍ਰਿਸ਼ਨ ਦੇਵ ਜੋਗੀਮਾਜਰਾ ਸਾਬਕਾ ਸਰਪੰਚ ਦੀ ਅਗਵਾਈ ਹੇਠ ਝਾੜੂ ਖਿਲਾਰਿਆ ਗਿਆ ਅਤੇ ਅੱਗ ਲਗਾਈ ਗਈ। ਇਸ ਮੌਕੇ ਉਚੇਚੇ ਤੌਰ ’ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਤਾਰੀ, ਬਲਾਕ ਸੰਮਤੀ ਚੇਅਰਮੈਨ ਨਿਰਮਲ ਸਿੰਘ ਗੋਗਾ ਅਤੇ ਹੋਰਨਾਂ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ।

ਅਜੀਤ ਡੈਸਕ 27-10-2026
ਮਲੌਦ, 26 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਪਣੀ ਆਵਾਜ਼ ਉਠਾਉਂਦੇ ਹੋਏ ਸ਼ਹੀਦ ਹੋਏ ਸਮਾਜ ਸੇਵੀ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਅਤੇ ਸਰਕਾਰ ਵਲੋਂ ਮੋਰਚੇ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਅੱਜ ਬੱਸ ਸਟੈਂਡ ਮਲੌਦ ਵਿਖੇ ਬਲਾਕ ਕਾਂਗਰਸ ਮਲੌਦ ਦੇ ਜ਼ੋਨ ਰਾਮਗੜ੍ਹ ਸਰਦਾਰਾਂ ਵਲੋਂ ਬਲਾਕ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਅਤੇ ਜ਼ੋਨ ਪ੍ਰਧਾਨ ਕ੍ਰਿਸ਼ਨ ਦੇਵ ਜੋਗੀਮਾਜਰਾ ਸਾਬਕਾ ਸਰਪੰਚ ਦੀ ਅਗਵਾਈ ਹੇਠ ਝਾੜੂ ਖਿਲਾਰਿਆ ਗਿਆ ਅਤੇ ਅੱਗ ਲਗਾਈ ਗਈ। ਇਸ ਮੌਕੇ ਉਚੇਚੇ ਤੌਰ ’ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਤਾਰੀ, ਬਲਾਕ ਸੰਮਤੀ ਚੇਅਰਮੈਨ ਨਿਰਮਲ ਸਿੰਘ ਗੋਗਾ ਅਤੇ ਹੋਰਨਾਂ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਧਾਨ ਗਿੱਲ ਬੇਰਕਲਾਂ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਦਾ ਹੋਕਾ ਦੇਣ ਵਾਲੀ ਸਰਕਾਰ ਵਿੱਚ ਆਏ ਦਿਨ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਦੀ ਹੀ ਜਾਨ ਜਾ ਰਹੀ ਹੈ, ਜਿਸ ਕਾਰਣ ਸਰਕਾਰ ਦੀ ਮਨਸ਼ਾ ਸਾਫ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਰਪ੍ਰਸਤੀ ਹੇਠ ਹੀ ਪੰਜਾਬ ਵਿਚ ਨਸ਼ਿਆਂ ਦਾ ਵਪਾਰ ਚੱਲ ਰਿਹਾ ਹੈ ਅਤੇ ਗੈਂਗਸਟਰ ਬੇਖ਼ੌਫ਼ ਫਿਰੋਤੀਆਂ ਮੰਗ ਰਹੇ ਹਨ ਅਤੇ ਗੋਲੀਆਂ ਚਲਾ ਰਹੇ ਹਨ। ਆਮ ਆਦਮੀ ਪਾਰਟੀ ਦੇ ਰਾਜ ਅੰਦਰ ਨਸ਼ਿਆਂ ਦਾ ਬੋਲਬਾਲਾ ਹੈ ਅਤੇ ਅਮਨ ਕਾਨੂੰਨ ਨਾ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ। ਇਸ ਮੌਕੇ ਬਲਵੰਤ ਰਾਮ ਪੱਪੂ ਮਾਡਲ ਟਾਊਨ, ਜਗਰੂਪ ਸਿੰਘ ਫ਼ੌਜੀ ਰਾਮਗੜ੍ਹ ਸਰਦਾਰਾ, ਨਿਰਭੈ ਸਿੰਘ ਸੇਖਾ, ਜੀਤ ਸਿੰਘ ਟਿੰਬਰਵਾਲ, ਰਾਜਵੀਰ ਸਿੰਘ, ਜਸਪਾਲ ਸਿੰਘ ਪਾਲਾ ਚੋਮੋਂ, ਹਰਵਿੰਦਰ ਸਿੰਘ ਬਿੰਦੀ ਕੂਹਲੀ ਕਲਾਂ, ਦੀਪਾ ਸਿੰਘ ਰਾਮਗੜ੍ਹ ਸਰਦਾਰਾਂ, ਕਿੰਦੀ ਸਿੰਘ ਰੋਸ਼ੀਆਣਾ, ਸੋਨੀ ਸਿੰਘ, ਪਾਲ ਸਿੰਘ ਕੂਹਲੀ ਖ਼ੁਰਦ, ਦਰਸ਼ਨ ਸਿੰਘ ਕੂਹਲੀ ਖ਼ੁਰਦ, ਰਾਮ ਲੁਭਾਇਆ ਬੇਰ ਖ਼ੁਰਦ, ਨਿਰਭੈ ਸਿੰਘ ਬੇਰਕਲਾ ਤੋ ਇਲਾਵਾ ਹੋਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਕੁਹਾੜਾ ਵਿਖੇ ਭਰਵੀਂ ਮੀਟਿੰਗ ਅਗਲੀ ਖ਼ਬਰ ਵਾਲਮੀਕਿ ਭਾਈਚਾਰੇ ਵਲੋਂ ਇੰਜੀ. ਜਗਦੇਵ ਸਿੰਘ ਬੋਪਾਰਾਏ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।