28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਹੋਦਿਆ ਅਥਲੈਟਿਕਸ ਮੀਟ ਵਿਚ ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲ੍ਹਾਂ

ਸਮਰਾਲਾ, 27 ਅਕਤੂਬਰ (ਗੋਪਾਲ ਸੋਫਤ, ਕੁਲਵਿੰਦਰ ਸਿੰਘ)-ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ, ਸਮਰਾਲਾ ਦੇ ਵਿਦਿਆਰਥੀਆਂ ਨੇ ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ ਈਸਟ, ਖੰਨਾ ਵਲੋਂ ਕਰਵਾਈ ਗਈ ਐਥਲੈਟਿਕਸ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂ ਰੌਸ਼ਨ ਕੀਤਾ। ਮੁਕਾਬਲਿਆਂ ਦੌਰਾਨ ਅੰਡਰ-14 ਵਰਗ ਵਿਚ ਏਕਮਜੋਤ ਸਿੰਘ ਅਤੇ ਅੰਡਰ-17 ਵਰਗ ਵਿਚ ਅਭਿਜੀਤ ਸਿੰਘ ਨੇ ਲੰਬੀ ਛਾਲ ਵਿਚ ਤੀਜਾ ਸਥਾਨ ਹਾਸਲ ਕੀਤਾ।

ਅਜੀਤ ਡੈਸਕ 28-10-2026
ਸਮਰਾਲਾ, 27 ਅਕਤੂਬਰ (ਗੋਪਾਲ ਸੋਫਤ, ਕੁਲਵਿੰਦਰ ਸਿੰਘ)-ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ, ਸਮਰਾਲਾ ਦੇ ਵਿਦਿਆਰਥੀਆਂ ਨੇ ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ ਈਸਟ, ਖੰਨਾ ਵਲੋਂ ਕਰਵਾਈ ਗਈ ਐਥਲੈਟਿਕਸ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂ ਰੌਸ਼ਨ ਕੀਤਾ। ਮੁਕਾਬਲਿਆਂ ਦੌਰਾਨ ਅੰਡਰ-14 ਵਰਗ ਵਿਚ ਏਕਮਜੋਤ ਸਿੰਘ ਅਤੇ ਅੰਡਰ-17 ਵਰਗ ਵਿਚ ਅਭਿਜੀਤ ਸਿੰਘ ਨੇ ਲੰਬੀ ਛਾਲ ਵਿਚ ਤੀਜਾ ਸਥਾਨ ਹਾਸਲ ਕੀਤਾ। ਜਦਕਿ ਅੰਡਰ-19 ਵਰਗ ਵਿਚ ਵੰਸ਼ਦੀਪ ਸਿੰਘ ਨੇ ਲੰਬੀ ਛਾਲ ਦੇ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕਰ ਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਦੀਪਤੀ ਚੋਪੜਾ ਅਤੇ ਹੈੱਡਮਿਸਟ੍ਰੈੱਸ ਚਰਨਪ੍ਰੀਤ ਕੌਰ ਸੋਂਦ ਨੇ ਜੇਤੂ ਖਿਡਾਰੀਆਂ, ਖੇਡ ਅਧਿਆਪਕਾਂ ਰਸਪ੍ਰੀਤ ਕੌਰ ਅਤੇ ਹਰਪ੍ਰੀਤ ਸਿੰਘ ਸਮੇਤ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਖਿਡਾਰੀਆਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਨਵੀਆਂ ਵਿਦਿਆਰਥਣਾਂ ਲਈ ਆਮਦ ਸਮਾਗਮ ਕਰਵਾਇਆ ਅਗਲੀ ਖ਼ਬਰ ਸੁਰੱਖਿਅਤ ਬਚਪਨ ਅਭਿਆਨ ਤਹਿਤ ਆਰ. ਐੱਸ. ਐੱਫ. ਐੱਫ. ਪੀ.ਐਮ. ਸ੍ਰੀ ਸਰਕਾਰੀ ਹਾਈ ੀਸਕੂਲ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।