ਵਾਲਮੀਕਿ ਮੰਦਰ ਮਾਛੀਵਾੜਾ ਵਿਖੇ ਨਤਮਸਤਕ ਹੋਏ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਸੁੱਖੀ ਸ਼ਰਮਾ
ਮਾਛੀਵਾੜਾ ਸਾਹਿਬ, 27 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਭਗਵਾਨ ਵਾਲਮੀਕਿ ਜਯੰਤੀ ਦੇ ਪਵਿੱਤਰ ਦਿਹਾੜੇ ਮੌਕੇ ਵਾਲਮੀਕਿ ਮੰਦਰ ਮਾਛੀਵਾੜਾ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਨਤਮਸਤਕ ਹੋਣ ਲਈ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਸੁਖਵਿੰਦਰ ਲਾਲ ਸ਼ਰਮਾ ਵਲੋਂ ਭਗਵਾਨ ਵਾਲਮੀਕਿ ਜੀ ਦੇ ਚਰਨਾਂ ’ਚ ਹਾਜ਼ਰੀ ਲਗਵਾਈ ਗਈ ਅਤੇ ਪ੍ਰਭੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ।
ਅਜੀਤ ਡੈਸਕ
28-10-2026