29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਨੂੰ ਵਧਾਈ-ਜਥੇਦਾਰ ਜਤਿੰਦਰ ਸਿੰਘ ਈਸੜੂ

ਖੰਨਾ, 28 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਥਕ ਆਗੂ ਜਥੇਦਾਰ ਜਤਿੰਦਰ ਸਿੰਘ ਈਸੜੂ ਸਕੱਤਰ ਜਨਰਲ ਯੂਨਾਈਟਿਡ ਅਕਾਲੀ ਦਲ ਨੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਚੌਥੇ ਪਾਤਸ਼ਾਹ ਜੀ ਦਾ ਜੀਵਨ, ਨਿਮਰਤਾ, ਅਥਾਹ ਪ੍ਰੇਮ ਭਗਤੀ, ਨਿਸ਼ਕਾਮ ਸੇਵਾ, ਸਹਿਣਸ਼ੀਲਤਾ ਤੇ ਉੱਚੇ ਸੁੱਚੇ ਸਦਗੁਣਾਂ ਦਾ ਪ੍ਰਤੀਕ ਹੈ। ਜਥੇਦਾਰ ਈਸੜੂ ਨੇ ਕਿਹਾ ਕਿ ਸ਼੍ਰੀ ਗੁਰੂ ਰਾਮਦਾਸ ਜੀ ਨੇ ਸਿੱਖੀ ਸਿਧਾਂਤਾਂ ਨੂੰ ਪ੍ਰਫੁੱਲਿਤ ਕਰਨ, ਗੁਰਮਤਿ ਵਿਚਾਰਧਾਰਾ ਦਾ ਪਸਾਰ ਕਰਨ ਤੇ ਮਨੁੱਖਤਾ ਨੂੰ ਅਧਿਆਤਮਿਕ, ਸਮਾਜਿਕ ਤੇ ਧਾਰਮਿਕ ਜੀਵਨ ਦੀ ਸਹੀ ਸੇਧ ਦੇਣ ਲਈ ਮਹਾਨ ਕਾਰਜ ਕੀਤੇ, ਸਿੱਖ ਦਾ ਜੀਵਨ ਮਰਿਆਦਾ ਬਧ ਕੀਤਾ।

ਅਜੀਤ ਡੈਸਕ 29-10-2026
ਖੰਨਾ, 28 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਥਕ ਆਗੂ ਜਥੇਦਾਰ ਜਤਿੰਦਰ ਸਿੰਘ ਈਸੜੂ ਸਕੱਤਰ ਜਨਰਲ ਯੂਨਾਈਟਿਡ ਅਕਾਲੀ ਦਲ ਨੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਚੌਥੇ ਪਾਤਸ਼ਾਹ ਜੀ ਦਾ ਜੀਵਨ, ਨਿਮਰਤਾ, ਅਥਾਹ ਪ੍ਰੇਮ ਭਗਤੀ, ਨਿਸ਼ਕਾਮ ਸੇਵਾ, ਸਹਿਣਸ਼ੀਲਤਾ ਤੇ ਉੱਚੇ ਸੁੱਚੇ ਸਦਗੁਣਾਂ ਦਾ ਪ੍ਰਤੀਕ ਹੈ। ਜਥੇਦਾਰ ਈਸੜੂ ਨੇ ਕਿਹਾ ਕਿ ਸ਼੍ਰੀ ਗੁਰੂ ਰਾਮਦਾਸ ਜੀ ਨੇ ਸਿੱਖੀ ਸਿਧਾਂਤਾਂ ਨੂੰ ਪ੍ਰਫੁੱਲਿਤ ਕਰਨ, ਗੁਰਮਤਿ ਵਿਚਾਰਧਾਰਾ ਦਾ ਪਸਾਰ ਕਰਨ ਤੇ ਮਨੁੱਖਤਾ ਨੂੰ ਅਧਿਆਤਮਿਕ, ਸਮਾਜਿਕ ਤੇ ਧਾਰਮਿਕ ਜੀਵਨ ਦੀ ਸਹੀ ਸੇਧ ਦੇਣ ਲਈ ਮਹਾਨ ਕਾਰਜ ਕੀਤੇ, ਸਿੱਖ ਦਾ ਜੀਵਨ ਮਰਿਆਦਾ ਬਧ ਕੀਤਾ। ਜਥੇਦਾਰ ਈਸੜੂ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਉਹ ਸ਼੍ਰੀ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਿਆਂ ਆਪਣੇ ਜੀਵਨ ਵਿਚ ਨਿਮਰਤਾ ਨਿਸ਼ਕਾਮ ਸੇਵਾ, ਨਾਮ ਸਿਮਰਨ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਨੂੰ ਮਜ਼ਬੂਤ ਕਰਨ । ਜਥੇਦਾਰ ਈਸੜੂ ਨੇ ਕਿਹਾ ਕਿ ਅਸੀਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲ ਕੇ ਹੀ ਅਸੀਂ ਸੰਸਾਰ ਤੇ ਸਮਾਜ ਅੰਦਰ ਪ੍ਰੇਮ ਭਾਵਨਾ, ਸਦਭਾਵਨਾ, ਸੇਵਾ ਤੇ ਭਾਈਚਾਰਕ ਸਾਂਝ ਦੀਆਂ ਕਦਰਾਂ ਕੀਮਤਾਂ ਨੂੰ ਹੋਰ ਪ੍ਰਫੱਲਿਤ ਕਰ ਸਕਦੇ ਹਾਂ।
ਪਿਛਲੀ ਖ਼ਬਰ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਸਕੂਲ ਕਰਮਸਰ ਰਾੜਾ ਸਾਹਿਬ ਸਕੂਲ ਵਿਖੇ ‘ਸਿੱਖਣ ਦੇ ਨਤੀਜੇ ਅਤੇ ਅਧਿਆਪਨ ਵਿਧੀਆਂ’ ਵਿਸ਼ੇ ’ਤੇ... ਅਗਲੀ ਖ਼ਬਰ ਪਿੰਡ ਰਾਮਗੜ੍ਹ ਵਿਖੇ 24 ਨੂੰ ਲੱਗੇਗਾ ਇਕ ਪਿੰਡ ਓਪਨ ਕਬੱਡੀ ਦਾ ਮਹਾਂਕੁੰਭ-ਕਮਲ ਮਾਂਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।