30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਵਿਦਿਆਰਥੀਆਂ ਨੇ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਈਸੜੂ, 29 ਅਕਤੂਬਰ (ਬਲਵਿੰਦਰ ਸਿੰਘ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਚੌਥੇ ਪਾਤਸ਼ਾਹ ਸ਼੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਪਿਆਰ, ਸਤਿਕਾਰ ਤੇ ਸ਼ਰਧਾ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਬਦ ਗਾਇਨ, ਜੀਵਨੀ, ਕਵਿਤਾਵਾਂ ਆਦਿ ਪੇਸ਼ ਕੀਤੀਆਂ।

ਅਜੀਤ ਡੈਸਕ 30-10-2026
ਈਸੜੂ, 29 ਅਕਤੂਬਰ (ਬਲਵਿੰਦਰ ਸਿੰਘ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਚੌਥੇ ਪਾਤਸ਼ਾਹ ਸ਼੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਪਿਆਰ, ਸਤਿਕਾਰ ਤੇ ਸ਼ਰਧਾ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਬਦ ਗਾਇਨ, ਜੀਵਨੀ, ਕਵਿਤਾਵਾਂ ਆਦਿ ਪੇਸ਼ ਕੀਤੀਆਂ। ਪ੍ਰਿੰਸੀਪਲ ਨੇਹਾ ਢੱਲ ਨੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਬੱਚਿਆਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਅਪੀਲ ਕੀਤੀ। ਐਡੀਸ਼ਨਲ ਸਕੱਤਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਅਤੇ ਸਮੂਹ ਕਮੇਟੀ ਮੈਂਬਰਾਂ ਗੁਰਮੀਤ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਬੈਨੀਪਾਲ ਅਤੇ ਰਵਿੰਦਰ ਸਿੰਘ ਬੈਨੀਪਾਲ ਨੇ ਸਾਰਿਆਂ ਨੂੰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
ਪਿਛਲੀ ਖ਼ਬਰ ਕਾਂਗਰਸ ਦੀ ਸੰਗਰੂਰ ’ਚ 4 ਨੂੰ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ-ਵੜਿੰਗ ਅਗਲੀ ਖ਼ਬਰ ਵਿਕਟੋਰੀਆ ਸਕੂਲ ਲਹਿਰਾ ਦੇ ਹਾਕੀ ਖਿਡਾਰੀ ਦੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।