ਕਾਂਗਰਸ ਦੀ ਸੰਗਰੂਰ ’ਚ 4 ਨੂੰ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ-ਵੜਿੰਗ
ਲੁਧਿਆਣਾ, 29 ਅਕਤੂਬਰ (ਜਤਿੰਦਰ ਭੰਬੀ)-ਲੁਧਿਆਣਾ ਤੋਂ ਕਾਂਗਰਸ ਸਾਂਸਦ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੰਗਰੂਰ ਵਿਚ 4 ਨਵੰਬਰ ਨੂੰ ਹੋਣ ਵਾਲੀ ਕਾਂਗਰਸ ਦੀ ਰੈਲੀ ਇਤਿਹਾਸਿਕ ਹੋਵੇਗੀ। ਪੱਤਰਕਾਰਾਂ ਨਾਲ ਰੈਲੀ ਸਬੰਧੀ ਗੱਲਬਾਤ ਕਰਦੇ ਹੋਏ ਵੜਿੰਗ ਨੇ ਕਿਹਾ ਕਿ ਰੈਲੀ ਵਿਚ ਕਾਂਗਰਸੀ ਵਰਕਰਾਂ ਤੋਂ ਇਲਾਵਾ ਆਮ ਲੋਕਾਂ ਵਿਚ ਵੀ ਭਾਰੀ ਉਤਸ਼ਾਹ ਹੈ।
ਲੁਧਿਆਣਾ, 29 ਅਕਤੂਬਰ (ਜਤਿੰਦਰ ਭੰਬੀ)-ਲੁਧਿਆਣਾ ਤੋਂ ਕਾਂਗਰਸ ਸਾਂਸਦ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੰਗਰੂਰ ਵਿਚ 4 ਨਵੰਬਰ ਨੂੰ ਹੋਣ ਵਾਲੀ ਕਾਂਗਰਸ ਦੀ ਰੈਲੀ ਇਤਿਹਾਸਿਕ ਹੋਵੇਗੀ। ਪੱਤਰਕਾਰਾਂ ਨਾਲ ਰੈਲੀ ਸਬੰਧੀ ਗੱਲਬਾਤ ਕਰਦੇ ਹੋਏ ਵੜਿੰਗ ਨੇ ਕਿਹਾ ਕਿ ਰੈਲੀ ਵਿਚ ਕਾਂਗਰਸੀ ਵਰਕਰਾਂ ਤੋਂ ਇਲਾਵਾ ਆਮ ਲੋਕਾਂ ਵਿਚ ਵੀ ਭਾਰੀ ਉਤਸ਼ਾਹ ਹੈ। ਉਨਾਂ ਸੂਬੇ ‘ਚ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਵਧ ਰਹੇ ਨਸ਼ਿਆਂ ਦੇ ਰੁਝਾਨ ਅਤੇ ਵਧ ਰਹੇ ਅਪਰਾਧ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਏ ਦਿਨ ਕਾਰੋਬਾਰੀਆਂ ਅਤੇ ਨਾਮੀ ਸ਼ਖ਼ਸੀਅਤਾਂ ਤੋਂ ਮੰਗੀਆਂ ਜਾਣ ਵਾਲੀਆਂ ਫਿਰੌਤੀਆਂ ਸੂਬੇ ਦੀ ‘ਆਪ’ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕਰਦੀਆਂ ਹਨ। ਉਨ੍ਹਾਂ ‘ਆਪ’ ਸਰਕਾਰ ਦੇ ਪੰਜ ਸਾਲਾਂ ਦੇ ਕਾਰਜਕਾਲ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜਿੱਥੇ ਪੰਜਾਬ ਵਿਚ ਨਸ਼ਿਆਂ ਦੀ ਵਿੱਕਰੀ ਵਿਚ ਬੇਮਿਸਾਲ ਵਾਧਾ ਹੋਇਆ ਹੈ, ਉਥੇ ਹੀ ਵਧ ਰਹੇ ਭ੍ਰਿਸ਼ਟਾਚਾਰ ਅਤੇ ਆਏ ਦਿਨ ਹੋਣ ਵਾਲੇ ਕਤਲ ਵੀ ਸਰਕਾਰ ਦੀ ਕਾਰਜ ਪ੍ਰਣਾਲੀ ’ਤੇ ਸਵਾਲ ਖੜੇ ਕਰਦੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ ਬਦਲਾਅ ਲਿਆਉਣ ਦਾ ਝੂਠਾ ਵਾਅਦਾ ਕਰਕੇ ਸਰਕਾਰ ਤਾਂ ਬਣਾ ਲਈ, ਪਰ ਮਾਨ ਸਰਕਾਰ ਨੇ ਉਸ ’ਤੇ ਪਹਿਰਾ ਨਹੀਂ ਦਿੱਤਾ। ਉਨ੍ਹਾਂ ਗੁਲਜ਼ਾਰ ਸਿੰਘ ਦੀ ਮੌਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਮੁੱਦਾ ਚੁੱਕਣ ਅਤੇ ਵਿੱਤ ਮੰਤਰੀ ਤੋਂ ਸਵਾਲ ਪੁੱਛਣ ਤੋਂ ਬਾਅਦ ਗੁਲਜ਼ਾਰ ਸਿੰਘ ਨੂੰ ਕਥਿਤ ਤੌਰ ‘ਤ ੇ ਧਮਕੀਆਂ ਅਤੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਨੇ ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਨਿੰਦਾ ਕਰਦਿਆਂ ਕਿਹਾ ਕਿ ਉਸ ਨੂੰ ਕਥਿਤ ਨਸ਼ਾ ਸਪਲਾਇਰ ਦਾ ਵਿਰੋਧ ਕਰਨ ਤੋਂ ਬਾਅਦ ਗੋਲੀ ਮਾਰ ਦਿੱਤੀ ਗਈ। ਉਨ੍ਹਾਂ ਸਰਹੱਦ ਪਾਰੋਂ ਹੋ ਰਹੀ ਨਸ਼ਾ ਤਸਕਰੀ ਦੀ ਚੁਨੌਤੀ ਉੱਤੇ ਵੀ ਸਵਾਲ ਚੁੱਕਦਿਆਂ ‘ਆਪ’ ਸਰਕਾਰ ਅਤੇ ਕੇਂਦਰ ਦੋਨਾਂ ਨੂੰ ਹੀ ਦੋਸ਼ੀ ਠਹਿਰਾਇਆ। ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਰਾਜਾ ਵੜਿੰਗ ਨੇ ਜਬਰ-ਜ਼ਨਾਹ ਦੇ ਇਕ ਮਾਮਲੇ ਨੂੰ ਦਬਾਉਣ ਨਾਲ ਜੁੜੇ ਕਥਿਤ ਪੰਜ ਕਰੋੜ ਰੁਪਏ ਦੇ ਰਿਸ਼ਵਤ ਮਾਮਲੇ, ਮੁੱਖ ਮੰਤਰੀ ਦਫ਼ਤਰ ਤੋਂ ਚੱਲ ਰਹੇ ਕਥਿਤ ਤਬਾਦਲਾ ਰੈਕੇਟ ਅਤੇ ਮੰਤਰੀਆਂ ਤੇ ਵਿਧਾਇਕਾਂ ਨਾਲ ਜੁੜੇ ਵਿਵਾਦਾਂ ਦਾ ਜ਼ਿਕਰ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ, ਸਾਬਕਾ ਵਿਧਾਇਕ ਸੁਰਿੰਦਰ ਡਾਬਰ, ਰਾਕੇਸ਼ ਪਾਂਡੇ, ਸਿਮਰਜੀਤ ਸਿੰਘ ਬੈਂਸ, ਬਲਵਿੰਦਰ ਸਿੰਘ ਬੈਂਸ, ਜਗਤਾਰ ਸਿੰਘ ਹਿੱਸੋਵਾਲ, ਰਮਨ ਸੁਬਰਾਮਨੀਅਮ, ਨਿਰਮਲ ਕੈਰਾ, ਜ਼ਿਲ੍ਹਾ ਪ੍ਰਧਾਨ ਮਨਰਾਜ ਠੁਕਰਾਲ, ਨਿੱਕੀ ਰਿਆਤ, ਮਲਕੀਤ ਸਿੰਘ ਦਾਖਾ, ਕੇ.ਕੇ. ਬਾਵਾ, ਪਵਨ ਦੀਵਾਨ ਅਤੇ ਮਨਜੀਤ ਹੰਬੜਾਂ ਹਾਜ਼ਰ ਸਨ।