ਹਿੰਦੀ ਪੁੱਤਰੀ ਪਾਠਸ਼ਾਲਾ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਜਿਮਨਾਸਟਿਕ ਮੁਕਾਬਲੇ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਖੰਨਾ, 31 ਅਕਤੂਬਰ (ਹਰਜਿੰਦਰ ਸਿੰਘ ਲਾਲ)-ਹਿੰਦੀ ਪੁੱਤਰੀ ਪਾਠਸ਼ਾਲਾ ਪ੍ਰਾਇਮਰੀ ਵਿੰਗ, ਖੰਨਾ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬੈਨਰ ਹੇਠ ਹੋਏ ਰਾਜ ਪੱਧਰੀ ਜਿਮਨਾਸਟਿਕ ਮੁਕਾਬਲੇ ਵਿਚ ਆਪਣੀ ਪ੍ਰਭਾਵਸ਼ਾਲੀ ਐਥਲੈਟਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਹਰਲੀਨ ਕੌਰ ਨੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਬੀਮ ਈਵੈਂਟ ਵਿਚ ਪਹਿਲਾ ਸਥਾਨ, ਫਲੋਰ ਈਵੈਂਟ ਵਿਚ ਦੂਜਾ ਸਥਾਨ ਅਤੇ ਆਲ-ਰਾਊਂਡ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ।
ਅਜੀਤ ਡੈਸਕ
01-11-2026