01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪਿੰਡ ਕੌੜੀ ਵਿਚ ਕਾਂਗਰਸ ਨੂੰ ਵੱਡਾ ਝਟਕਾ, ਇਕ ਵੱਡੇ ਪਰਿਵਾਰ ਨੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ

ਖੰਨਾ, 31 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਪਿੰਡ ਕੌੜੀ ਦੇ ਸਰਪੰਚ ਜਗਦੀਪ ਕੌਰ ਦੀ ਅਗਵਾਈ ਹੇਠ ਕਾਂਗਰਸ ਨਾਲ ਜੁੜੇ ਇੱਕ ਵੱਡੇ ਪਰਿਵਾਰ ਨੇ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਮੈਂਬਰਾਂ ਦਾ ਸਵਾਗਤ ਕੀਤਾ।

ਅਜੀਤ ਡੈਸਕ 01-11-2026
ਖੰਨਾ, 31 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਪਿੰਡ ਕੌੜੀ ਦੇ ਸਰਪੰਚ ਜਗਦੀਪ ਕੌਰ ਦੀ ਅਗਵਾਈ ਹੇਠ ਕਾਂਗਰਸ ਨਾਲ ਜੁੜੇ ਇੱਕ ਵੱਡੇ ਪਰਿਵਾਰ ਨੇ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਮੈਂਬਰਾਂ ਦਾ ਸਵਾਗਤ ਕੀਤਾ। ਉਨ੍ਹਾਂ ਸਾਰਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਅਮਰੀਕ ਸਿੰਘ ਗੁਰੂ, ਬੇਅੰਤ ਸਿੰਘ ਗੁਰੂ, ਅਵਤਾਰ ਸਿੰਘ ਗੁਰੂ, ਜਗਪਾਲ ਸਿੰਘ ਗੁਰੂ, ਲਖਵੀਰ ਸਿੰਘ ਗੁਰੂ, ਜਸਵੀਰ ਸਿੰਘ ਗੁਰੂ, ਦਵਿੰਦਰ ਸਿੰਘ ਗੁਰੂ, ਮਨਪ੍ਰੀਤ ਸਿੰਘ ਗੁਰੂ, ਹਰਮੇਸ਼ ਸਿੰਘ ਗੁਰੂ, ਚਰਨਜੀਤ ਕੌਰ ਗੁਰੂ, ਸੰਦੀਪ ਕੌਰ ਗੁਰੂ, ਕੁਲਜਿੰਦਰ ਕੌਰ ਗੁਰੂ, ਕੁਲਵੰਤ ਕੌਰ ਗੁਰੂ, ਹਰਵਿੰਦਰ ਸਿੰਘ ਗੁਰੂ, ਕਰਮਜੀਤ ਕੌਰ ਗੁਰੂ, ਜਗਪਾਲ ਸਿੰਘ ਗੁਰੂ, ਜਸਵੰਤ ਕੌਰ ਗੁਰੂ, ਰਣਜੀਤ ਕੌਰ ਗੁਰੂ, ਕਾਲਾ ਸਿੰਘ ਗੁਰੂ, ਨਿਰਮਲ ਸਿੰਘ ਗੁਰੂ, ਸੁਖਵਿੰਦਰ ਸਿੰਘ ਗੁਰੂ, ਕਿਰਨ ਬਾਲਾ ਗੁਰੂ, ਪਰਨੀਤ ਕੌਰ ਗੁਰੂ, ਸਾਹਿਬਵੀਰ ਸਿੰਘ ਗੁਰੂ, ਅਗਮ ਪ੍ਰਤਾਪ ਸਿੰਘ ਗੁਰੂ, ਸੁਖਦੇਵ ਸਿੰਘ ਮਾਮਾ, ਪਰਮਜੀਤ ਕੌਰ ਗੁਰੂ, ਹਰਮਨਦੀਪ ਸਿੰਘ, ਅਨੁਰੀਤ ਕੌਰ ਗੁਰੂ, ਸ਼ਿੰਦਰ ਕੌਰ, ਹਰਮਨ ਸਿੰਘ ਗੁਰੂ ਅਤੇ ਵਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਸ਼ਾਮਲ ਹੋਏ। ਇਸ ਮੌਕੇ ਪੰਚਾਇਤ ਮੈਂਬਰ ਪੰਚ ਗੁਰਪ੍ਰੀਤ ਸਿੰਘ, ਪੰਚ ਰਣਜੀਤ ਕੌਰ, ਪੰਚ ਗੁਰਮੀਤ ਕੌਰ, ਪੰਚ ਕੁਲਦੀਪ ਸਿੰਘ ਦੀ ਪਤਨੀ ਜਸਬੀਰ ਕੌਰ, ਕੁਲਵੀਰ ਸਿੰਘ ਸਮੇਤ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ। ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਪਿੰਡ ਕੌੜੀ ਵਿਚ ਵਾਪਰੇ ਇਸ ਸਿਆਸੀ ਘਟਨਾਕ੍ਰਮ ਨੂੰ ਆਮ ਆਦਮੀ ਪਾਰਟੀ ਲਈ ਇੱਕ ਅਹਿਮ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਹਿਤ ਵਿਚ ਸਮੇਂ-ਸਮੇਂ ’ਤੇ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ ਹਨ-... ਅਗਲੀ ਖ਼ਬਰ ਪੈਰਾਗੌਨ ਸਕੂਲ ਨੰਗਲ ਵਿਖੇ ਵਿਜੀਲੈਂਸ ਵਿਭਾਗ ਵਲੋਂ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।