02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਭਾਜਪਾ ਸਰਕਾਰ ਬਣਨ ’ਤੇ ਪੰਜਾਬ ਨਸ਼ਾ ਮੁਕਤੀ ਦਾ ਟੀਚਾ ਪੂਰਾ ਕੀਤਾ ਜਾਵੇਗਾ- ਨੀਸ਼ੂ ਚਹਿਲਾਂ

ਮਾਛੀਵਾੜਾ ਸਾਹਿਬ, 1 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਹਲਕਾ ਸਮਰਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਪਾਰਟੀ ਦੇ ਸੰਭਾਵੀ ਉਮੀਦਵਾਰ ਨੀਸ਼ੂ ਚਹਿਲਾਂ ਨੇ ਕਿਹਾ ਕਿ ਪੰਜਾਬ ਅੱਜ ਕਈ ਗੰਭੀਰ ਸਮਾਜਿਕ ਅਤੇ ਕਾਨੂੰਨ ਵਿਵਸਥਾ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਇਨ੍ਹਾਂ ਵਿਚ ਨਸ਼ਿਆਂ ਦਾ ਵਧਦਾ ਪ੍ਰਸਾਰ ਅਤੇ ਅਪਰਾਧ ਦੀਆਂ ਘਟਨਾਵਾਂ ਮੁੱਖ ਮੁੱਦੇ ਹਨ।

ਨੀਸ਼ੂ ਚਹਿਲਾਂ। 02-11-2026
ਮਾਛੀਵਾੜਾ ਸਾਹਿਬ, 1 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਹਲਕਾ ਸਮਰਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਪਾਰਟੀ ਦੇ ਸੰਭਾਵੀ ਉਮੀਦਵਾਰ ਨੀਸ਼ੂ ਚਹਿਲਾਂ ਨੇ ਕਿਹਾ ਕਿ ਪੰਜਾਬ ਅੱਜ ਕਈ ਗੰਭੀਰ ਸਮਾਜਿਕ ਅਤੇ ਕਾਨੂੰਨ ਵਿਵਸਥਾ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਇਨ੍ਹਾਂ ਵਿਚ ਨਸ਼ਿਆਂ ਦਾ ਵਧਦਾ ਪ੍ਰਸਾਰ ਅਤੇ ਅਪਰਾਧ ਦੀਆਂ ਘਟਨਾਵਾਂ ਮੁੱਖ ਮੁੱਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੇ ਸੂਬੇ ਦੇ ਨੌਜਵਾਨਾਂ ਦੇ ਭਵਿੱਖ ’ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ ਅਤੇ ਇਸ ਕਾਰਨ ਅਨੇਕਾਂ ਪਰਿਵਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨੀਸ਼ੂ ਚਹਿਲਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਨਸ਼ਿਆਂ ਦੀ ਸਮੱਸਿਆ ਤੋਂ ਪੱਕੇ ਤੌਰ ’ਤੇ ਨਿਜਾਤ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਹੈ ਕਿ ਜੇਕਰ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ 2029 ਤੱਕ ਪੰਜਾਬ ਨੂੰ ਨਸ਼ਾ ਰਹਿਤ ਕਰਨ ਦਾ ਟੀਚਾ ਪੂਰਾ ਕੀਤਾ ਜਾਵੇਗਾ । ਉਨ੍ਹਾਂ ਅਨੁਸਾਰ ਹੁਣ ਨਸ਼ਿਆਂ ਦਾ ਜਾਲ ਸਿਰਫ਼ ਵੱਡੇ ਸ਼ਹਿਰਾਂ ਤੱਕ ਸੀਮਤ ਨਹੀਂ ਰਿਹਾ, ਸਗੋਂ ਪਿੰਡਾਂ ਅਤੇ ਮੁਹੱਲਿਆਂ ਤੱਕ ਵੀ ਫੈਲ ਚੁੱਕਾ ਹੈ, ਜਿਸ ਕਾਰਨ ਆਮ ਲੋਕਾਂ ’ਚ ਚਿੰਤਾ ਪਾਈ ਜਾ ਰਹੀ ਹੈ। ਹਲਕਾ ਸਮਰਾਲਾ ਵਿਚ ਚੱਲ ਰਹੀ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਗੱਲ ਕਰਦਿਆਂ ਨੀਸ਼ੂ ਚਹਿਲਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਸ਼ੁਰੂ ਕੀਤੀ ਗਈ ਲੋਕ ਮੁਹਿੰਮ ਨੂੰ ਲੋਕਾਂ ਵਲੋਂ ਹੁੰਗਾਰਾ ਮਿਲ ਰਿਹਾ ਹੈ।
ਪਿਛਲੀ ਖ਼ਬਰ ਮੁਫ਼ਤ ਅੱਖਾਂ ਤੇ ਦੰਦਾਂ ਦਾ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਸੈਣ ਸਮਾਜ ਭਲਾਈ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਪ੍ਰੀਤ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।