02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਮੁਫ਼ਤ ਅੱਖਾਂ ਤੇ ਦੰਦਾਂ ਦਾ ਜਾਂਚ ਕੈਂਪ ਲਗਾਇਆ

ਖੰਨਾ, 1 ਨਵੰਬਰ (ਹਰਜਿੰਦਰ ਸਿੰਘ ਲਾਲ)- ਹਿਊਮਨ ਵੈੱਲਫੇਅਰ ਬਲੱਡ ਡੋਨਰਜ਼ ਐਸੋਸੀਏਸ਼ਨ ਖੰਨਾ ਵਲੋਂ ਸਵ. ਬਿਮਲਾ ਦੇਵੀ ਵਢੇਰਾ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਮੁਫ਼ਤ ਅੱਖਾਂ ਤੇ ਦੰਦਾਂ ਦਾ ਜਾਂਚ ਕੈਂਪ ਸਥਾਨਕ ਏ.

ਅਜੀਤ ਡੈਸਕ 02-11-2026
ਖੰਨਾ, 1 ਨਵੰਬਰ (ਹਰਜਿੰਦਰ ਸਿੰਘ ਲਾਲ)- ਹਿਊਮਨ ਵੈੱਲਫੇਅਰ ਬਲੱਡ ਡੋਨਰਜ਼ ਐਸੋਸੀਏਸ਼ਨ ਖੰਨਾ ਵਲੋਂ ਸਵ. ਬਿਮਲਾ ਦੇਵੀ ਵਢੇਰਾ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਮੁਫ਼ਤ ਅੱਖਾਂ ਤੇ ਦੰਦਾਂ ਦਾ ਜਾਂਚ ਕੈਂਪ ਸਥਾਨਕ ਏ. ਐੈੱਸ. ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਿਖੇ ਲਗਾਇਆ ਗਿਆ। ਇਹ ਕੈਂਪ ਵਢੇਰਾ ਪਰਿਵਾਰ ਪਟਿਆਲਾ ਦੇ ਸਹਿਯੋਗ ਤੇ ਸ਼ੰਕਰਾ ਆਈ ਹਸਪਤਾਲ, ਲੁਧਿਆਣਾ ਦੀ ਮੈਡੀਕਲ ਟੀਮ ਅਤੇ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਸਾਂਝੇ ਸਹਿਯੋਗ ਨਾਲ ਲਗਾਇਆ ਗਿਆ। ਕੈਂਪ ਵਿੱਚ ਵੱਡੀ ਗਿਣਤੀ ਵਿੱਚ ਬਜ਼ੁਰਗਾਂ, ਲੋੜਵੰਦਾਂ ਅਤੇ ਸ਼ਹਿਰ ਵਾਸੀਆਂ ਨੇ ਪਹੁੰਚ ਕੇ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਉਠਾਇਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸਮੇਤ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕੈਂਪ ਵਿੱਚ ਪਹੁੰਚਣ ’ਤੇ ਮੰਤਰੀ ਸੌਂਦ ਦਾ ਹਿਊਮਨ ਵੈੱਲਫੇਅਰ ਬਲੱਡ ਡੋਨਰਜ਼ ਐਸੋਸੀਏਸ਼ਨ ਖੰਨਾ ਦੇ ਚੇਅਰਮੈਨ ਰਮਨਜੀਤ ਸਿੰਘ ਸੌਂਦ ਨੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਪਤਵੰਤਿਆਂ ਨਾਲ ਮਿਲ ਕੇ ਸਨਮਾਨ ਕੀਤਾ। ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਲੋਕਾਂ ਦੀਆਂ ਅੱਖਾਂ ਤੇ ਦੰਦਾਂ ਦੀ ਮੁਫ਼ਤ ਜਾਂਚ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਐਸੋਸੀਏਸ਼ਨ ਅਤੇ ਸਹਿਯੋਗੀ ਸੰਸਥਾਵਾਂ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣਾ ਸਮਾਜ ਦੀ ਇੱਕ ਵੱਡੀ ਸੇਵਾ ਹੈ। ਲੋੜਵੰਦਾਂ ਦੀ ਮਦਦ ਕਰਨਾ ਅਤੇ ਸਮਾਜ ਦੇ ਕਮਜ਼ੋਰ ਵਰਗ ਦੀ ਸਿਹਤ ਦਾ ਧਿਆਨ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਚੇਅਰਮੈਨ ਰਮਨਜੀਤ ਸਿੰਘ ਸੌਂਦ ਨੇ ਕਿਹਾ ਕਿ ਹਿਊਮਨ ਵੈੱਲਫੇਅਰ ਬਲੱਡ ਡੋਨਰਜ਼ ਐਸੋਸੀਏਸ਼ਨ ਹਮੇਸ਼ਾ ਹੀ ਸਮਾਜ ਸੇਵਾ ਦੇ ਕੰਮਾਂ ਵਿਚ ਮੋਹਰੀ ਭੂਮਿਕਾ ਨਿਭਾਉਂਦੀ ਆ ਰਹੀ ਹੈ। ਉਨ੍ਹਾਂ ਵਢੇਰਾ ਪਰਿਵਾਰ ਪਟਿਆਲਾ, ਸ਼ੰਕਰਾ ਆਈ ਹਸਪਤਾਲ ਲੁਧਿਆਣਾ, ਸ਼ਹਿਰ ਦੀਆਂ ਸਾਰੀਆਂ ਸਹਿਯੋਗੀ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ, ਡਾਕਟਰਾਂ ਦੀ ਟੀਮ ਅਤੇ ਕੈਂਪ ਵਿਚ ਪਹੁੰਚੇ ਲੋਕਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਦ੍ਰਿਸ਼ਟੀ ਡਾ. ਆਰ. ਸੀ. ਜੈਨ ਸਕੂਲ ਨਾਰੰਗਵਾਲ ਵਿਖੇ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਭਾਜਪਾ ਸਰਕਾਰ ਬਣਨ ’ਤੇ ਪੰਜਾਬ ਨਸ਼ਾ ਮੁਕਤੀ ਦਾ ਟੀਚਾ ਪੂਰਾ ਕੀਤਾ ਜਾਵੇਗਾ- ਨੀਸ਼ੂ ਚਹਿਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।