ਸੁਖਵਿੰਦਰ ਸ਼ਰਮਾ ਦੀ ਅਗਵਾਈ ’ਚ ਕਈ ਨੌਜਵਾਨ ਭਾਜਪਾ ’ਚ ਹੋਏ ਸ਼ਾਮਿਲ
ਮਾਛੀਵਾੜਾ ਸਾਹਿਬ, 2 ਨਵੰਬਰ (ਮਨੋਜ ਕੁਮਾਰ)- 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਮੀਟਿੰਗਾਂ ਦਾ ਦੌਰ ਤੇਜ਼ ਕਰ ਦਿੱਤਾ ਗਿਆ ਹੈ ਤੇ ਵੱਡੇ ਪੱਧਰ ’ਤੇ ਲੋਕਾਂ ਨੂੰ ਪਾਰਟੀਆਂ ਵਿਚ ਸ਼ਾਮਿਲ ਕੀਤਾ ਜਾ ਰਿਹਾ ਹੈ। ਪੁਲਿਸ ਜ਼ਿਲ੍ਹਾ ਖੰਨਾ ਦੇ ਵਾਈਸ ਪ੍ਰਧਾਨ ਸੁਖਵਿੰਦਰ ਲਾਲ ਸ਼ਰਮਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਨੌਜਵਾਨ ਭਾਜਪਾ ਵਿਚ ਸ਼ਾਮਲ ਹੋਏ।
ਮਾਛੀਵਾੜਾ ਸਾਹਿਬ, 2 ਨਵੰਬਰ (ਮਨੋਜ ਕੁਮਾਰ)- 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਮੀਟਿੰਗਾਂ ਦਾ ਦੌਰ ਤੇਜ਼ ਕਰ ਦਿੱਤਾ ਗਿਆ ਹੈ ਤੇ ਵੱਡੇ ਪੱਧਰ ’ਤੇ ਲੋਕਾਂ ਨੂੰ ਪਾਰਟੀਆਂ ਵਿਚ ਸ਼ਾਮਿਲ ਕੀਤਾ ਜਾ ਰਿਹਾ ਹੈ। ਪੁਲਿਸ ਜ਼ਿਲ੍ਹਾ ਖੰਨਾ ਦੇ ਵਾਈਸ ਪ੍ਰਧਾਨ ਸੁਖਵਿੰਦਰ ਲਾਲ ਸ਼ਰਮਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਨੌਜਵਾਨ ਭਾਜਪਾ ਵਿਚ ਸ਼ਾਮਲ ਹੋਏ। ਜਿਨ੍ਹਾਂ ਵਿਚ ਕਰਨ ਸ਼ਰਮਾ, ਅੰਮ੍ਰਿਤ ਕੁਮਾਰ, ਦੀਪਕ ਕੁਮਾਰ, ਵਿਸ਼ਾਲ ਨਾਗਪਾਲ, ਆਰਨ, ਦੀਪ ਮਾਲਵਾ, ਅਰਜਨ ਕੁਮਾਰ, ਸਤੀਸ਼ ਕੁਮਾਰ, ਜੋਗਿੰਦਰ ਸਿੰਘ, ਵਿਕਾਸ ਰਾਣਾ, ਪ੍ਰਿਤਪਾਲ ਸਿੰਘ, ਰਾਜ ਕੁਮਾਰ ਅਤੇ ਅਜਮੇਰ ਸਿੰਘ ਸ਼ਾਮਲ ਹਨ। ਇਸ ਮੌਕੇ ਸ਼ਾਮਿਲ ਹੋਏ ਸਾਰੇ ਨੌਜਵਾਨਾਂ ਨੂੰ ਪਾਰਟੀ ਦਾ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਧਾਨ ਸੁਖਵਿੰਦਰ ਲਾਲ ਸ਼ਰਮਾ (ਸੁੱਖੀ) ਨੇ ਕਿਹਾ ਕਿ ਅੱਜ ਦੇ ਨੌਜਵਾਨ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਭਲੀ-ਭਾਂਤੀ ਸਮਝਣ ਲੱਗੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਜੋ ਕਿ ਨਸ਼ੇ ਦੀ ਦਲਦਲ ਵਿਚ ਧਸਦੀ ਜਾ ਰਹੀ ਹੈ। ਉਸ ਨੂੰ ਕੇਵਲ ਬੀ. ਜੇ. ਪੀ. ਦੀ ਸਰਕਾਰ ਹੀ ਬਚਾ ਸਕਦੀ ਹੈ। ਇਸ ਲਈ ਨੌਜਵਾਨ ਨਸ਼ੇ ਦੇ ਖ਼ਾਤਮੇ ਲਈ ਬੀ. ਜੇ. ਪੀ. ਨਾਲ ਜੁੜ ਰਿਹਾ ਹੈ ਅਤੇ ਪੰਜਾਬ ਵਿਚ ਭਾਜਪਾ ਸਰਕਾਰ ਲਿਆਉਣ ਲਈ ਤਿਆਰ ਬੈਠੇ ਹਨ। ਇਸ ਮੌਕੇ ਇਕੱਤਰ ਪਾਰਟੀ ਦੇ ਹੋਰਨਾਂ ਆਗੂਆਂ ਵਿਚ ਡਾ. ਅਸ਼ੋਕ ਕੁਮਾਰ, ਸਤੀਸ਼ ਸਿੰਗਲਾ, ਸੰਜੀਵ ਲੀਹਲ, ਡਾ. ਪਰਵੀਨ ਗੋਇਲ, ਪਵਨ ਕੁਮਾਰ ਸਿੰਗਲਾ, ਡਾ. ਸੰਜੀਵ ਗਰਗ, ਵਿਕਾਸ ਮਿੱਤਲ, ਸ਼ਮਸ਼ੇਰ ਸਿੰਘ, ਮੋਨਿਕਾ ਸ਼ਰਮਾ, ਰਾਜ ਰਾਣੀ, ਰਾਣੀ ਬਾਲਾ, ਮਨੋਜ ਤਿਵਾੜੀ, ਅਮਿਤ ਸਹਾਰਨ, ਰਜਿੰਦਰ ਸਿੰਘ, ਪਵਨ ਸ਼ਰਮਾ, ਜਗਨ ਨਾਥ, ਜਸਪਾਲ ਸਿੰਘ ਵੀ ਮੌਜੂਦ ਸਨ।