02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਅਨਾਜ ਮੰਡੀ ਮਾਛੀਵਾੜਾ ’ਚ ਹੁਣ ਤੱਕ 12.10 ਲੱਖ ਕੁਇੰਟਲ ਝੋਨੇ ਦੀ ਹੋਈ ਖ਼ਰੀਦ ਬਾਸਮਤੀ ਦੀ ਖ਼ਰੀਦ ਦਾ ਅੰਕੜਾ 1.08 ਲੱਖ ਕੁਇੰਟਲ ਤੱਕ ਪੁੱਜਿਆ

ਮਾਛੀਵਾੜਾ ਸਾਹਿਬ, 2 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਮਾਛੀਵਾੜਾ ਅਨਾਜ ਮੰਡੀ ਤੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਜਾਰੀ ਹੈ। ਮਾਰਕੀਟ ਕਮੇਟੀ ਦੇ ਸਕੱਤਰ ਅਰੁਨਿੰਦਰ ਸਿੰਘ ਅਨੁਸਾਰ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਕੁੱਲ 12 ਲੱਖ 10 ਹਜ਼ਾਰ ਕੁਇੰਟਲ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

ਅਜੀਤ ਡੈਸਕ 03-11-2026
ਮਾਛੀਵਾੜਾ ਸਾਹਿਬ, 2 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਮਾਛੀਵਾੜਾ ਅਨਾਜ ਮੰਡੀ ਤੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਜਾਰੀ ਹੈ। ਮਾਰਕੀਟ ਕਮੇਟੀ ਦੇ ਸਕੱਤਰ ਅਰੁਨਿੰਦਰ ਸਿੰਘ ਅਨੁਸਾਰ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਕੁੱਲ 12 ਲੱਖ 10 ਹਜ਼ਾਰ ਕੁਇੰਟਲ ਝੋਨਾ ਖ਼ਰੀਦਿਆ ਜਾ ਚੁੱਕਾ ਹੈ। ਖ਼ਰੀਦ ਏਜੰਸੀਆਂ ਦੀ ਕਾਰਗੁਜ਼ਾਰੀ ਦੇ ਅੰਕੜਿਆਂ ਮੁਤਾਬਿਕ ਪਨਗ੍ਰੇਨ ਨੇ ਸਭ ਤੋਂ ਵੱਧ 4 ਲੱਖ 82 ਹਜ਼ਾਰ 371 ਕੁਇੰਟਲ ਝੋਨੇ ਦੀ ਖ਼ਰੀਦ ਕੀਤੀ ਹੈ। ਇਸ ਦੇ ਨਾਲ ਹੀ ਮੰਡੀ ਵਿਚੋਂ ਹੁਣ ਤੱਕ ਕਰੀਬ 11 ਲੱਖ ਕੁਇੰਟਲ ਝੋਨੇ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ। ਪ੍ਰਾਪਤ ਅੰਕੜਿਆਂ ਅਨੁਸਾਰ ਲੱਖੋਵਾਲ ਕਲਾਂ ਵਿਖੇ 65,2 77 ਕੁਇੰਟਲ, ਹੇਡੋਂ ਬੇਟ ਵਿਖੇ 75,152 ਕੁਇੰਟਲ, ਸ਼ੇਰਪੁਰ ਬੇਟ ਵਿਖੇ 59,519 ਕੁਇੰਟਲ ਅਤੇ ਬੁਰਜ ਪਵਾਤ ਵਿਖੇ 40,200 ਕੁਇੰਟਲ ਝੋਨੇ ਦੀ ਖ਼ਰੀਦ ਦਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਝੋਨੇ ਦੀ ਫ਼ਸਲ ਉੱਤੇ ਬੌਣਾ ਵਾਇਰਸ ਅਤੇ ਹੋਰ ਬਿਮਾਰੀਆਂ ਦਾ ਪ੍ਰਭਾਵ ਪੈਣ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਸੀ। ਇਸ ਕਾਰਨ ਫ਼ਸਲ ਦਾ ਝਾੜ ਘਟਣ ਦੇ ਨਾਲ-ਨਾਲ ਮੰਡੀਆਂ ਵਿਚ ਝੋਨੇ ਦੀ ਆਮਦ ਵੀ ਘੱਟ ਰਹੀ ਸੀ। ਪਿਛਲੇ ਸੀਜ਼ਨ ਦੌਰਾਨ ਖ਼ਰੀਦ ਏਜੰਸੀਆਂ ਵਲੋਂ ਕਰੀਬ 11 ਲੱਖ ਕੁਇੰਟਲ ਝੋਨੇ ਦੀ ਖ਼ਰੀਦ ਕੀਤੀ ਗਈ ਸੀ। ਇਸ ਵਾਰ ਮਾਛੀਵਾੜਾ ਮੰਡੀ ’ਚ 14 ਲੱਖ ਕੁਇੰਟਲ ਦੇ ਕਰੀਬ ਝੋਨੇ ਦੀ ਆਮਦ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਦੂਜੇ ਪਾਸੇ ਇਸ ਸੀਜ਼ਨ ਦੌਰਾਨ ਪ੍ਰਾਈਵੇਟ ਵਪਾਰੀਆਂ ਵਲੋਂ ਹੁਣ ਤੱਕ 1 ਲੱਖ 8 ਹਜ਼ਾਰ ਕੁਇੰਟਲ ਬਾਸਮਤੀ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਮੰਡੀ ਵਿਚ ਬਾਸਮਤੀ ਦਾ ਭਾਅ 4,000 ਤੋਂ 4,450 ਰੁਪਏ ਪ੍ਰਤੀ ਕੁਇੰਟਲ ਤੱਕ ਰਿਹਾ, ਜਿਸ ਨਾਲ ਇਸ ਫ਼ਸਲ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਚੰਗੀ ਆਮਦਨ ਪ੍ਰਾਪਤ ਹੋਈ। ਪਿਛਲੇ ਸਾਲ ਵੀ ਮਾਛੀਵਾੜਾ ਮੰਡੀ ਵਿਚ 1 ਲੱਖ 11 ਹਜ਼ਾਰ ਕੁਇੰਟਲ ਤੋਂ ਵੱਧ ਬਾਸਮਤੀ ਦੀ ਖ਼ਰੀਦ ਹੋਈ ਸੀ, ਪਰ ਉਸ ਸਮੇਂ ਕਿਸਾਨਾਂ ਨੂੰ ਆਪਣੀ ਫ਼ਸਲ ਦੇ ਮੁਕਾਬਲਤਨ ਘੱਟ ਭਾਅ ਮਿਲੇ ਸਨ। ਇਸ ਵਾਰ ਮਿਲੇ ਭਾਅ ਕਾਰਨ ਬਾਸਮਤੀ ਉਤਪਾਦਕ ਕਿਸਾਨਾਂ ਨੂੰ ਕੁੱਝ ਰਾਹਤ ਮਿਲੀ ਹੈ। 02 ਖੰਨਾ25
ਪਿਛਲੀ ਖ਼ਬਰ ਸੰਗਰੂਰ ਵਿਖੇ ਰਾਹੁਲ ਗਾਂਧੀ ਦੀ ਹੋਣ ਵਾਲੀ ਰੈਲੀ ਪੰਜਾਬ ਦੀ ਸਿਆਸਤ ’ਚ ਨਵਾਂ ਅਧਿਆਇ ਸ਼ੁਰੂ ਕਰੇਗੀ- ਰਾਜਾ ਗਿੱਲ ਅਗਲੀ ਖ਼ਬਰ ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਏ. ਆਈ. ਬਾਰੇ ਲੈਕਚਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।