05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਏ. ਐਸ. ਕਾਲਜ ਵਿਖੇ ‘ਸਾਂਝੀਵਾਲਤਾ ਦਿਵਸ’ ਮਨਾਇਆ

ਖੰਨਾ, 4 ਨਵੰਬਰ (ਹਰਜਿੰਦਰ ਸਿੰਘ ਲਾਲ)- ਏ. ਐਸ.

ਏ. ਐਸ. ਕਾਲਜ, ਖੰਨਾ ਵਿਖੇ ‘ਸਾਂਝੀਵਾਲਤਾ ਦਿਵਸ’ ਮਨਾਉਣ ਤੋਂ ਬਾਅਦ ਲੰਗਰ ਛੱਕਣ ਸਮੇਂ ਕਾਲਜ ਸਟਾਫ਼ ਤੇ ਵਿਦਿਆਰਥੀ। ਤਸਵੀਰ : ਸੋਨੀ ਗਿੱਲ 05-11-2026
ਖੰਨਾ, 4 ਨਵੰਬਰ (ਹਰਜਿੰਦਰ ਸਿੰਘ ਲਾਲ)- ਏ. ਐਸ. ਕਾਲਜ ਖੰਨਾ ਵਿਖੇ ‘ਸਾਂਝੀਵਾਲਤਾ ਦਿਵਸ’ ਮਨਾਇਆ ਗਿਆ, ਜੋ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਉਨ੍ਹਾਂ ਦੇ ਜੀਵਨ-ਆਦਰਸ਼ਾਂ ਨੂੰ ਸਮਰਪਿਤ ਹੈ। ਇਸ ਸਮਾਗਮ ਦੌਰਾਨ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਜਿਵੇਂ ਕਿ ਸਮਾਨਤਾ, ਨਿਰਸਵਾਰਥ ਸੇਵਾ ਅਤੇ ਸੱਚ ’ਤੇ ਆਧਾਰਿਤ ਜੀਵਨ ਉੱਤੇ ਚਾਨਣਾ ਪਾਇਆ ਗਿਆ, ਜੋ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹਨ। ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫੇ ਬਾਰੇ ਹੋਰ ਜਾਣਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰ, ਕਾਲਜ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਏ. ਐਸ. ਹਾਈ ਸਕੂਲ ਖੰਨਾ ਟਰੱਸਟ ਐਂਡ ਮੈਨੇਜਮੈਂਟ ਸੁਸਾਇਟੀ ਦੇ ਜਨਰਲ ਸਕੱਤਰ ਸੰਜੀਵ ਧਮੀਜਾ ਅਤੇ ਕਾਲਜ ਸਕੱਤਰ ਅਜੈ ਸੂਦ ਨੇ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਕੇ. ਕੇ. ਸ਼ਰਮਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਗੁਰੂ ਨਾਨਕ ਦੇਵ ਜੀ ਦੇ ‘ਇੱਕ ਓਅੰਕਾਰ’ ਦੇ ਸੰਦੇਸ਼ ਅਤੇ ਮਾਨਵਤਾ ਤੇ ਸਮਾਜਿਕ ਸਦਭਾਵਨਾ ਬਾਰੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ, ਤਾਂ ਜੋ ਇੱਕ ਸ਼ਾਂਤਮਈ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਇਆ ਜਾ ਸਕੇ। ਉਨ੍ਹਾਂ ਨੇ ਪ੍ਰਬੰਧਕ ਕਮੇਟੀ, ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਦਾ ਇਸ ਸਮਾਗਮ ਵਿੱਚ ਸਰਗਰਮ ਯੋਗਦਾਨ ਪਾਉਣ ਲਈ ਧੰਨਵਾਦ ਵੀ ਕੀਤਾ। ਸਹਿ-ਪਾਠਕ੍ਰਮ ਗਤੀਵਿਧੀਆਂਦੇ ਡੀਨ, ਪ੍ਰੋ. ਰਵਿੰਦਰਜੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਮੁੱਖ ਸਿਧਾਂਤਾਂ ਬਾਰੇ ਚਰਚਾ ਕੀਤੀ ਤੇ ਵਿਦਿਆਰਥੀਆਂ ਨੂੰ ਸੱਚ, ਸਬਰ, ਸੰਤੋਖ ਅਤੇ ਮਾਨਵਤਾ ਦੇ ਉਸ ਰਾਹ ’ਤੇ ਚੱਲਣ ਲਈ ਉਤਸ਼ਾਹਿਤ ਕੀਤਾ। ਆਊਟਰੀਚ ਗਤੀਵਿਧੀਆਂ ਦੇ ਡੀਨ, ਡਾ. ਚਰਨ ਕੁਮਾਰ ਨੇ ਹਾਜ਼ਰੀਨ ਨੂੰ ਮਨੁੱਖਤਾ ਵਿਚ ਮੌਜੂਦ ਵਿਭਿੰਨਤਾ ਅਤੇ ਵਿਲੱਖਣਤਾ ਦਾ ਸਤਿਕਾਰ ਕਰਨ ਦੀ ਮਹੱਤਤਾ ਬਾਰੇ ਦੱਸਿਆ। ਇਸ ਸਮਾਗਮ ਦਾ ਸੰਚਾਲਨ ਡਾ. ਯਾਦਵਿੰਦਰ ਸਿੰਘ ਦਿਓਲ ਅਤੇ ਪ੍ਰੋ. ਦਿਸ਼ਾ ਦੁਆਰਾ ਕੀਤਾ ਗਿਆ, ਜਿਨ੍ਹਾਂ ਨੇ ਹਾਜ਼ਰੀਨ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਦੇ ਨਾਲ-ਨਾਲ ’ਸਾਂਝੀਵਾਲਤਾ ਦਿਵਸ’ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿੱਚ ਵਾਤਾਵਰਣ ਦੀ ਸੰਭਾਲ ਕਰਨਾ ਅਤੇ ਸਮਾਜ ਵਿੱਚ ਏਕਤਾ ਦੀ ਭਾਵਨਾ ਨੂੰ ਵਧਾਉਣਾ, ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਉਨ੍ਹਾਂ ਦੇ ਆਦਰਸ਼ਾਂ ਪ੍ਰਤੀ ਇੱਕ ਸੱਚੀ ਸ਼ਰਧਾਂਜਲੀ ਹੈ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਜੇਸ਼ ਡੱਲੀ, ਉਪ-ਪ੍ਰਧਾਨ ਨਵੀਨ ਥੰਮਨ ਅਤੇ ਸੰਯੁਕਤ ਜਨਰਲ ਸਕੱਤਰ ਜਤਿੰਦਰ ਦੇਵਗਨ ਨੇ ਇਸ ਮੌਕੇ ’ਤੇ ਕਾਲਜ ਦੇ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਦੀਵਾਲੀ ਮੌਕੇ ਅੱਗ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਅਹਿਮਦਗੜ੍ਹ ’ਚ ਫਾਇਰ ਬ੍ਰਿਗੇਡ ਜ਼ਰੂਰੀ- ਤਰਸੇਮ ਗਰਗ ਅਗਲੀ ਖ਼ਬਰ ਬੀ. ਡੀ. ਪੀ. ਓ. ਦੇ ਹੁਕਮਾਂ ’ਤੇ ਪੰਚਾਇਤਾਂ ਨਹੀਂ ਕਰਦੀਆਂ ਹੱਡਾ-ਰੋੜੀ ਦੀ ਚਾਰਦੀਵਾਰੀ, ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।