06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਖੀ ਸ਼ਕਤੀ ਮੀਟਿੰਗ ਦੇ ਦੂਜੇ ਦਿਨ ਵੀ ਔਰਤਾਂ ਦਾ ਭਾਰੀ ਉਤਸ਼ਾਹ, ਮੰਤਰੀ ਸੌਂਦ ਨੇ ਕੀਤਾ ਸੰਵਾਦ

ਖੰਨਾ, 5 ਨਵੰਬਰ (ਹਰਜਿੰਦਰ ਸਿੰਘ ਲਾਲ)- ਆਮ ਆਦਮੀ ਪਾਰਟੀ ਖੰਨਾ ਵਲੋਂ ਕਰਵਾਈ ਗਈ ਸਖੀ ਸ਼ਕਤੀ ਮੀਟਿੰਗ ਦੇ ਦੂਜੇ ਦਿਨ ਵੀ ਔਰਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪੰਜਾਬ ਦੇ ਕੈਬਨਿਟ ਮੰਤਰੀ ਅਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਆਪਣੇ ਪਰਿਵਾਰ ਸਮੇਤ ਸਖੀਆਂ ਵਿਚਕਾਰ ਪਹੁੰਚ ਕੇ ਉਨ੍ਹਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਅ ਅਤੇ ਵਿਚਾਰਾਂ ਨੂੰ ਸੁਣਿਆ।

ਅਜੀਤ ਡੈਸਕ 06-11-2026
ਖੰਨਾ, 5 ਨਵੰਬਰ (ਹਰਜਿੰਦਰ ਸਿੰਘ ਲਾਲ)- ਆਮ ਆਦਮੀ ਪਾਰਟੀ ਖੰਨਾ ਵਲੋਂ ਕਰਵਾਈ ਗਈ ਸਖੀ ਸ਼ਕਤੀ ਮੀਟਿੰਗ ਦੇ ਦੂਜੇ ਦਿਨ ਵੀ ਔਰਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪੰਜਾਬ ਦੇ ਕੈਬਨਿਟ ਮੰਤਰੀ ਅਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਆਪਣੇ ਪਰਿਵਾਰ ਸਮੇਤ ਸਖੀਆਂ ਵਿਚਕਾਰ ਪਹੁੰਚ ਕੇ ਉਨ੍ਹਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਅ ਅਤੇ ਵਿਚਾਰਾਂ ਨੂੰ ਸੁਣਿਆ। ਇਸ ਦੌਰਾਨ ਸਖੀਆਂ ਨੇ ਮੰਤਰੀ ਸੌਂਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਔਰਤਾਂ ਨੂੰ ਜੋ ਮਾਣ-ਸਨਮਾਨ ਅਤੇ ਆਪਣਾਪਣ ਦਿੱਤਾ ਜਾ ਰਿਹਾ ਹੈ, ਉਹ ਉਨ੍ਹਾਂ ਲਈ ਬੇਹੱਦ ਖਾਸ ਹੈ। ਔਰਤਾਂ ਨੇ ਪਾਰਟੀ ਦੀਆਂ ਨੀਤੀਆਂ ਤੇ ਲੋਕ ਭਲਾਈ ਦੇ ਕੰਮਾਂ ਵਿਚ ਸਰਗਰਮ ਭੂਮਿਕਾ ਨਿਭਾਉਣ ਅਤੇ ਹਮੇਸ਼ਾ ਪਾਰਟੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਰਹਿਣ ਦਾ ਸੰਕਲਪ ਲਿਆ। ਮੰਤਰੀ ਸੌਂਦ ਨੇ ਕਿਹਾ ਕਿ ਸਮਾਜ ਦੀ ਮਜ਼ਬੂਤੀ ਅਤੇ ਵਿਕਾਸ ਲਈ ਔਰਤਾਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਸਖੀ ਸ਼ਕਤੀ ਵਰਗੀਆਂ ਪਹਿਲਕਦਮੀਆਂ ਔਰਤਾਂ ਨੂੰ ਸਨਮਾਨ ਦੇਣ ਦੇ ਨਾਲ-ਨਾਲ ਆਪਣੇ ਵਿਚਾਰ ਰੱਖਣ ਦਾ ਮੌਕਾ ਵੀ ਪ੍ਰਦਾਨ ਕਰਦੀਆਂ ਹਨ। ਮੀਟਿੰਗ ਵਿਚ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਮਹਿਲਾ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਦੀ ਘੁਡਾਣੀ ਕਲਾਂ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਮੁਨਾਫਾ ਵੰਡ ਸਮਾਗਮ ਅਗਲੀ ਖ਼ਬਰ ਰਾਧਾ ਵਾਟਿਕਾ ਸਕੂਲ ’ਚ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।