08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

-ਪ੍ਰੋ. ਬੀਜਾ, ਇੰਜ. ਬੋਪਾਰਾਏ ਨੇ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀਆਂ ਸੰਗਤਾਂ ਦਿੱਤੀਆਂ ਵਧਾਈਆਂ

ਬੀਜਾ, 7 ਨਵੰਬਰ (ਕਸ਼ਮੀਰਾ ਸਿੰਘ ਬਗਲੀ)-ਕੁਲਾਰ ਹਸਪਤਾਲ, ਕੁਲਾਰ ਪਬਲਿਕ ਸਕੂਲ ਤੇ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਦੇ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਸੀਨੀਅਰ ਬਜ਼ੁਰਗ ਟਕਸਾਲੀ ਅਕਾਲੀ ਆਗੂ ਅਤੇ ਸਮਾਜ ਸੇਵੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਇੰਜਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਨੂੰ ਦੀਵਾਲੀ, ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀਆਂ ਦਿਲੋਂ ਵਧਾਈਆਂ ਦਿੰਦਿਆਂ ਆਖਿਆ ਕਿ ਇਹ ਪਵਿੱਤਰ ਤਿਉਹਾਰ ਸਾਡੇ ਜੀਵਨ ਵਿੱਚ ਖੁਸ਼ੀਆਂ, ਆਪਸੀ ਪਿਆ ਰ, ਸਦਭਾਵਨਾ, ਭਾਈਚਾਰਕ ਸਾਂਝ ਅਤੇ ਏਕਤਾ ਦਾ ਸੰਦੇਸ਼ ਲੈ ਕੇ ਆਉਂਦੇ ਹਨ।

ਇੰਜਨੀਅਰ ਜਗਦੇਵ ਸਿੰਘ ਬੋਪਾਰਾਏ, ਪ੍ਰੋ. ਗੁਰਬਖ਼ਸ਼ ਸਿੰਘ ਬੀਜਾ 08-11-2026
ਬੀਜਾ, 7 ਨਵੰਬਰ (ਕਸ਼ਮੀਰਾ ਸਿੰਘ ਬਗਲੀ)-ਕੁਲਾਰ ਹਸਪਤਾਲ, ਕੁਲਾਰ ਪਬਲਿਕ ਸਕੂਲ ਤੇ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਦੇ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਸੀਨੀਅਰ ਬਜ਼ੁਰਗ ਟਕਸਾਲੀ ਅਕਾਲੀ ਆਗੂ ਅਤੇ ਸਮਾਜ ਸੇਵੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਇੰਜਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਨੂੰ ਦੀਵਾਲੀ, ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀਆਂ ਦਿਲੋਂ ਵਧਾਈਆਂ ਦਿੰਦਿਆਂ ਆਖਿਆ ਕਿ ਇਹ ਪਵਿੱਤਰ ਤਿਉਹਾਰ ਸਾਡੇ ਜੀਵਨ ਵਿੱਚ ਖੁਸ਼ੀਆਂ, ਆਪਸੀ ਪਿਆ ਰ, ਸਦਭਾਵਨਾ, ਭਾਈਚਾਰਕ ਸਾਂਝ ਅਤੇ ਏਕਤਾ ਦਾ ਸੰਦੇਸ਼ ਲੈ ਕੇ ਆਉਂਦੇ ਹਨ। ਉਕਤ ਆਗੂਆਂ ਨੇ ਵੱਖ ਵੱਖ ਮੁਲਾ ਕਾਤਾਂ ਦੌਰਾਨ ਆਖਿਆ ਕਿ ਦੀਵਾਲੀ ਦੇ ਤਿਉਹਾਰ ਨੂੰ ਪਟਾਕਾ ਰਹਿਤ ਅਤੇ ਵਾਤਾਵਰਣ ਪੱਖੀ ਗਰੀਨ ਦੀਵਾਲੀ ਵਜੋਂ ਮਨਾਉਣਾ ਸਮੇਂ ਦੀ ਮੁੱਖ ਲੋੜ ਹੈ। ਸਾਨੂੰ ਵਾਤਾਵਰਣ ਦੀ ਸ਼ੁੱਧਤਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਭਵਿੱਖ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਪ੍ਰਦੂਸ਼ਣ ਤੋਂ ਰਹਿਤ ਤਿਉਹਾਰ ਮਨਾਉਣ ਲਈ ਸਮਾਜ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਬੰਦੀ ਛੋੜ ਦਿਵਸ ਸਾਨੂੰ ਜ਼ੁਲਮ ਵਿਰੁੱਧ ਡਟਣ, ਮਨੁੱਖਤਾ ਦੀ ਭਲਾਈ, ਆਜ਼ਾਦੀ ਅਤੇ ਸਰਬੱਤ ਦੇ ਭਲੇ ਦੀ ਮਹਾਨ ਸਿੱਖਿਆ ਦਿੰਦਾ ਹੈ। ਸਾਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਂਦਿਆਂ ਮਿਹਨਤ, ਇਮਾਨਦਾਰੀ ਅਤੇ ਨੇਕ ਕਰਮਾਂ ਨੂੰ ਆਪਣਾ ਜੀਵਨ ਆਧਾਰ ਬਣਾਉਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਤਿਉਹਾਰ ਹਰ ਪਰਿਵਾਰ ਲਈ ਖੁਸ਼ੀਆਂ-ਖੇੜੇ, ਤਰੱਕੀ, ਉੱਨਤੀ ਅਤੇ ਖੁਸ਼ਹਾਲੀ ਲੈ ਕੇ ਆਉਣ ਅਤੇ ਸਮਾਜ ਵਿੱਚ ਭਾਈਚਾਰਕ ਏਕਤਾ, ਆਪਸੀ ਸਾਂਝ, ਪਿਆਰ ਤੇ ਮੁਹੱਬਤ ਦੀਆਂ ਤੰਦਾਂ ਹੋਰ ਮਜ਼ਬੂਤ ਕਰਨ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਸਮੂਹ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੂੰ ਵੀ ਇਨ੍ਹਾਂ ਪਵਿੱਤਰ ਤਿਉਹਾਰਾਂ ਦੀਆਂ ਦਿਲੋਂ ਮੁਬਾਰਕਾਂ ਦਿੱਤੀਆਂ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਪਿਛਲੀ ਖ਼ਬਰ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਵਿਖੇ ‘ਬਾਲ ਦਿਵਸ’ ਮਨਾਇਆ ਅਗਲੀ ਖ਼ਬਰ ਦੀਵਾਲੀ ਮੌਕੇ ਸੁਰੱਖਿਆ ਪ੍ਰਬੰਧ ਸਖ਼ਤ, ਪੁਲਿਸ ਵਲੋਂ ਵਿਸ਼ੇਸ਼ ਗਸ਼ਤ ਸ਼ੁਰੂ-ਡੀ. ਐੱਸ. ਪੀ. ਪ੍ਰਿਤਪਾਲ ਸਿੰਘ - ਲੋਕਾਂ ਨੂੰ ਸਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।