08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ

ਈਸੜੂ, 6 ਨਵੰਬਰ (ਬਲਵਿੰਦਰ ਸਿੰਘ)- ਬ੍ਰਿਟਿਸ਼ ਕਾਨਵੈਂਟ ਸਕੂਲ, ਫਤਿਹਪੁਰ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ, ਖੁਸ਼ੀ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਰਚਨਾਤਮਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਭਾਗ ਲਿਆ ਗਿਆ।

ਅਜੀਤ ਡੈਸਕ 08-11-2026
ਈਸੜੂ, 6 ਨਵੰਬਰ (ਬਲਵਿੰਦਰ ਸਿੰਘ)- ਬ੍ਰਿਟਿਸ਼ ਕਾਨਵੈਂਟ ਸਕੂਲ, ਫਤਿਹਪੁਰ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ, ਖੁਸ਼ੀ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਰਚਨਾਤਮਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਭਾਗ ਲਿਆ ਗਿਆ। ਇਹ ਸਮਾਗਮ ਸਕੂਲ ਪ੍ਰਧਾਨ ਜਤਿੰਦਰਪਾਲ ਸਿੰਘ ਜੌਲੀ, ਚੇਅਰਪਰਸਨ ਸਤਿੰਦਰਜੀਤ ਕੌਰ ਜੌਲੀ, ਵਾਈਸ ਪ੍ਰੈਜ਼ੀਡੈਂਟ ਨਵੇਰਾ ਜੌਲੀ ਅਤੇ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਦੀਵਿਆਂ ਦੀ ਸਜਾਵਟ, ਰੰਗੋਲੀ ਮੁਕਾਬਲੇ ਅਤੇ ਕਲਾਸਰੂਮ ਸਜਾਵਟ ਵਰਗੀਆਂ ਗਤੀਵਿਧੀਆਂ ਵਿੱਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਬੱਚਿਆਂ ਨੇ ਆਪਣੀ ਕਲਾ ਅਤੇ ਰਚਨਾਤਮਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੁੰਦਰ ਰੰਗੋਲੀਆਂ ਬਣਾਈਆਂ ਅਤੇ ਦੀਵਿਆਂ ਨੂੰ ਮਨਮੋਹਕ ਢੰਗ ਨਾਲ ਸਜਾਇਆ। ਇਸ ਦੇ ਨਾਲ ਹੀ ਕਲਾਸਰੂਮਾਂ ਨੂੰ ਵੀ ਰੰਗ-ਬਿਰੰਗੀਆਂ ਸਜਾਵਟੀ ਵਸਤੂਆਂ ਨਾਲ ਖੂਬਸੂਰਤੀ ਨਾਲ ਸਜਾਇਆ ਗਿਆ। ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਨੇ ਸਾਰਿਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ। ਬ੍ਰਿਟਿਸ਼ ਕਾਨਵੈਂਟ ਸਕੂਲ, ਫਤਿਹਪੁਰ ਵੱਲੋਂ ਕਰਵਾਇਆ ਗਿਆ ਇਹ ਸਮਾਗਮ ਵਿਦਿਆਰਥੀਆਂ ਲਈ ਇੱਕ ਯਾਦਗਾਰ ਅਨੁਭਵ ਬਣਿਆ।
ਪਿਛਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਦੂਸ਼ਣ-ਮੁਕਤ ਦੀਵਾਲੀ ਮਨਾਉਣ ਦਾ ਅਹਿਦ ਲਿਆ ਅਗਲੀ ਖ਼ਬਰ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਵਿਖੇ ‘ਬਾਲ ਦਿਵਸ’ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।