10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਿੱਧਸਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਮਨਾਇਆ

ਮਲੌਦ, 9 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਾਬਾ ਸੀਹਾਂ ਜੀ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਸਿੱਧਸਰ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਧੂਮ-ਧਾਮ ਨਾਲ ਬੰਦੀ ਛੋੜ ਦਿਵਸ ਤੇ ਦਿਵਾਲੀ ਦਾ ਪਵਿੱਤਰ ਤਿਹਾਰ ਮਨਾਇਆ ਗਿਆ। ਸਵੇਰ ਤੋਂ ਲੈ ਕੇ ਦੇਰ ਸ਼ਾਮ ਤੱਕ ਸੰਗਤਾਂ ਨੇ ਵੱਡੀ ਗਿਣਤੀ ਵਿਚ ਨਤਮਸਤਕ ਹੋ ਕੇ ਪਵਿੱਤਰ ਅਸਥਾਨ ਉੱਪਰ ਦੀਵੇ ਅਤੇ ਮੋਮਬੱਤੀਆਂ ਜਗਾ ਕੇ ਮੱਥਾ ਟੇਕਿਆ।

ਸਿੱਧਸਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਭਾਈ ਗੁਰਮੀਤ ਸਿੰਘ ਮੰਨਵੀ ਦਾ ਜਥਾ ਵਿਚਾਰਾਂ ਸਾਂਝੀਆਂ ਕਰਨ ਸਮੇਂ। ਤਸਵੀਰ: ਕੁਲਵਿੰਦਰ ਸਿੰਘ ਨਿਜ਼ਾਮਪੁਰ 10-11-2026
ਮਲੌਦ, 9 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਾਬਾ ਸੀਹਾਂ ਜੀ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਸਿੱਧਸਰ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਧੂਮ-ਧਾਮ ਨਾਲ ਬੰਦੀ ਛੋੜ ਦਿਵਸ ਤੇ ਦਿਵਾਲੀ ਦਾ ਪਵਿੱਤਰ ਤਿਹਾਰ ਮਨਾਇਆ ਗਿਆ। ਸਵੇਰ ਤੋਂ ਲੈ ਕੇ ਦੇਰ ਸ਼ਾਮ ਤੱਕ ਸੰਗਤਾਂ ਨੇ ਵੱਡੀ ਗਿਣਤੀ ਵਿਚ ਨਤਮਸਤਕ ਹੋ ਕੇ ਪਵਿੱਤਰ ਅਸਥਾਨ ਉੱਪਰ ਦੀਵੇ ਅਤੇ ਮੋਮਬੱਤੀਆਂ ਜਗਾ ਕੇ ਮੱਥਾ ਟੇਕਿਆ। ਇਸ ਸਮੇਂ ਢਾਡੀ ਜੱਥੇ ਵਿਚ ਭਾਈ ਗੁਰਮੀਤ ਸਿੰਘ ਮੰਨਵੀ, ਭਾਈ ਹਰਜਿੰਦਰ ਸਿੰਘ ਮੂਲੋਵਾਲ ਤੇ ਭਾਈ ਅਵਤਾਰ ਸਿੰਘ ਮੂਲੋਵਾਲ ਨੇ ਸਿੱਖ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਬੰਦੀ ਛੋੜ ਦਿਵਸ ਮੌਕੇ ਨਿਭਾਈ ਗਈ ਅਹਿਮ ਭੂਮਿਕਾ ਬਾਰੇ ਵਿਸਥਾਰ ਸਹਿਤ ਜਾਣੂ ਕਰਵਾਇਆ। 09 ਖੰਨਾ04
ਪਿਛਲੀ ਖ਼ਬਰ ਮਾਇਆ ਦੇਵੀ ਗੋਇਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗ੍ਰੀਸ ਦੇ ਟਾਪੂ ’ਚ ਪਰਵਾਸੀਆਂ ਨਾਲ ਭਰੀ ਕਿਸ਼ਤੀ ’ਚੋਂ 12 ਲਾਸ਼ਾਂ ਮਿਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।