12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸੰਗਰੂਰ ਰੈਲੀ ’ ਚ ਹੋਏ ਵੱਡੇ ਇਕੱਠ ਨੇ 2027 ’ ਚ ਕਾਂਗਰਸ ਦੀ ਸਰਕਾਰ ’ ਤੇ ਮੋਹਰ ਲਗਾਈ - ਪਾਲ ਸਿੰਘ ਗਰੇਵਾਲ

ਭਾਮੀਆਂ ਕਲਾਂ/ਲੁਧਿਆਣਾ, 11 (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਮਜ਼ਬੂਤ ਦਾਅਵੇਦਾਰ ਵਜੋਂ ਜਾਣੇ ਜਾਂਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਪਾਲ ਸਿੰਘ ਗਰੇਵਾਲ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਹੰਦਿਆਂ ਜਿੱਥੇ ਕਾਰੋਬਾਰ ਬੁਲੰਦੀਆਂ ਨੂੰ ਛੂੰਹਦੇ ਹਨ ਉਥੇ ਹੀ ਕਾਂਗਰਸ ਪਾਰਟੀ ਵਲੋਂ ਵਿਕਾਸ ਕਾਰਜ ਵੀ ਪਹਿਲ ਦੇ ਅਧਾਰ ‘ਤੇ ਕਰਵਾਏ ਜਾਂਦੇ ਹਨ, ਪਰ ਸੂਬੇ ਦੀ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਨਾ ਹੀ ਕੋਈ ਵਿਕਾਸ ਹੋਇਆ ਹੈ ਤੇ ਨਾ ਹੀ ਕਾਰੋਬਾਰ ਸਥਿਰ ਰਹੇ ਹਨ। ਇਸ ਕਰਕੇ ਸੂਬੇ ਦੇ ਲੋਕ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ, ਜੋ ਕਿ ਆਪ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਹਨ।

ਪਾਲ ਸਿੰਘ ਗਰੇਵਾਲ 12-11-2026
ਭਾਮੀਆਂ ਕਲਾਂ/ਲੁਧਿਆਣਾ, 11 (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਮਜ਼ਬੂਤ ਦਾਅਵੇਦਾਰ ਵਜੋਂ ਜਾਣੇ ਜਾਂਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਪਾਲ ਸਿੰਘ ਗਰੇਵਾਲ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਹੰਦਿਆਂ ਜਿੱਥੇ ਕਾਰੋਬਾਰ ਬੁਲੰਦੀਆਂ ਨੂੰ ਛੂੰਹਦੇ ਹਨ ਉਥੇ ਹੀ ਕਾਂਗਰਸ ਪਾਰਟੀ ਵਲੋਂ ਵਿਕਾਸ ਕਾਰਜ ਵੀ ਪਹਿਲ ਦੇ ਅਧਾਰ ‘ਤੇ ਕਰਵਾਏ ਜਾਂਦੇ ਹਨ, ਪਰ ਸੂਬੇ ਦੀ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਨਾ ਹੀ ਕੋਈ ਵਿਕਾਸ ਹੋਇਆ ਹੈ ਤੇ ਨਾ ਹੀ ਕਾਰੋਬਾਰ ਸਥਿਰ ਰਹੇ ਹਨ। ਇਸ ਕਰਕੇ ਸੂਬੇ ਦੇ ਲੋਕ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ, ਜੋ ਕਿ ਆਪ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਦਿਨ ਦਿਹਾੜੇ ਹੋਣ ਵਾਲੀਆਂ ਲੁੱੱਟਾਂ ਖੋਹਾਂ ਤੋਂ ਹਰ ਕੋਈ ਵਿਆਕਤੀ ਦੁੱਖੀ ਹੈ। ਉਨ੍ਹਾਂ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦਾ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦਿਨ ਬ ਦਿਨ ਮਜ਼ਬੂਤੀ ਵੱਲ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੀ ਅਵਗਾਈ ਹੇਠ ਕਾਂਗਰਸ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਵੱਡੀ ਜਿੱਤ ਦਰਜ ਕਰਕੇ ਸਰਕਾਰ ਬਣਾਏਗੀ। ਉਨ੍ਹਾਂ ਬੀਤੇ ਦਿਨੀਂ ਹੋਈ ਸੰਗਰੂਰ ਰੈਲੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਂਗਰਸ ਦੀ ਸੰਗਰੂਰ ਰੈਲੀ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਵਿਚਾਰ ਸੁਣਨ ਲਈ ਲੋਕਾਂ ਵਿਚ ਦੇਖਿਆ ਗਿਆ ਉਤਸ਼ਾਹ ਕਾਂਗਰਸ ਦੀ ਸਰਕਾਰ ਬਣਾਉਣ ਤੇ ਮੋਹਰ ਲਗਾਈ ਹੈ।
ਪਿਛਲੀ ਖ਼ਬਰ ਪੀ. ਸੀ. ਐੱਸ. ਪੇਪਰ ਲੀਕ ਮਾਮਲੇ ਵਿਰੁੱਧ ਭਾਜਪਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੀ . ਐਮ . ਸੀ . ਦੇ ਪੁਰਾਣੇ ਹੋਸਟਲ ’ ਚ ਪਟਾਕੇ ਦੀ ਚੰਗਿਆੜੀ ਨਾਲ ਲੱਗੀ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।