13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ’ਚ ਸਹਿਯੋਗ ਦੇਣ ਲਈ ਭਰਾਤਰੀ ਜਥੇਬੰਦੀਆਂ ਦਾ ਧੰਨਵਾਦ- ਪਵਾਰ

ਕੁਹਾੜਾ, 12 ਨਵੰਬਰ (ਸੰਦੀਪ ਸਿੰਘ ਕੁਹਾੜਾ)- ਕੰਪਿਊਟਰ ਅਧਿਆਪਕਾਂ ਦੇ ਹੱਕਾਂ ਲਈ ਚੱਲ ਰਹੇ ਸੰਘਰਸ਼ ਵਿਚ ਸਹਿਯੋਗ ਦੇਣ ਵਾਲੀਆਂ ਸਮੂਹ ਭਰਾਤਰੀ ਅਧਿਆਪਕ ਜਥੇਬੰਦੀਆਂ ਦਾ ਕੰਪਿਊਟਰ ਟੀਚਰਜ਼ ਯੂਨੀਅਨ ਵਲੋਂ ਧੰਨਵਾਦ ਕੀਤਾ ਗਿਆ। ਯੂਨੀਅਨ ਦੇ ਸੂਬਾ ਆਗੂ ਅਮਿਤ ਪਵਾਰ ਨੇ ਕਿਹਾ ਕਿ ਜੁਲਾਈ 2011 ਵਿਚ ਰੈਗੂਲਰ ਹੋਣ ਦੇ ਬਾਵਜੂਦ ਕੰਪਿਊਟਰ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸਮੇਂ-ਸਮੇਂ ਦੀਆਂ ਸਰਕਾਰਾਂ ਵਿਰੁੱਧ ਸੰਘਰਸ਼ ਕਰਦੇ ਆ ਰਹੇ ਹਨ।

ਅਜੀਤ ਡੈਸਕ 13-11-2026
ਕੁਹਾੜਾ, 12 ਨਵੰਬਰ (ਸੰਦੀਪ ਸਿੰਘ ਕੁਹਾੜਾ)- ਕੰਪਿਊਟਰ ਅਧਿਆਪਕਾਂ ਦੇ ਹੱਕਾਂ ਲਈ ਚੱਲ ਰਹੇ ਸੰਘਰਸ਼ ਵਿਚ ਸਹਿਯੋਗ ਦੇਣ ਵਾਲੀਆਂ ਸਮੂਹ ਭਰਾਤਰੀ ਅਧਿਆਪਕ ਜਥੇਬੰਦੀਆਂ ਦਾ ਕੰਪਿਊਟਰ ਟੀਚਰਜ਼ ਯੂਨੀਅਨ ਵਲੋਂ ਧੰਨਵਾਦ ਕੀਤਾ ਗਿਆ। ਯੂਨੀਅਨ ਦੇ ਸੂਬਾ ਆਗੂ ਅਮਿਤ ਪਵਾਰ ਨੇ ਕਿਹਾ ਕਿ ਜੁਲਾਈ 2011 ਵਿਚ ਰੈਗੂਲਰ ਹੋਣ ਦੇ ਬਾਵਜੂਦ ਕੰਪਿਊਟਰ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸਮੇਂ-ਸਮੇਂ ਦੀਆਂ ਸਰਕਾਰਾਂ ਵਿਰੁੱਧ ਸੰਘਰਸ਼ ਕਰਦੇ ਆ ਰਹੇ ਹਨ। ਇਸ ਸੰਘਰਸ਼ ਦੀ ਲਗਾਤਾਰਤਾ ਵਿਚ 6 ਨਵੰਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਗਈ, ਜਿਸ ਦੌਰਾਨ ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਦੇਰ ਰਾਤ ਤੱਕ ਮੋਰਚਾ ਸੰਭਾਲੀ ਰੱਖਿਆ। ਇਸ ਦੌਰਾਨ ਕਈ ਅਧਿਆਪਕ ਜ਼ਖ਼ਮੀ ਹੋਏ। ਉਨ੍ਹਾਂ ਕਿਹਾ ਕਿ ਸਾਂਝੇ ਅਧਿਆਪਕ ਸੰਘਰਸ਼ ਦੀ ਬਦੌਲਤ ਕੰਪਿਊਟਰ ਅਧਿਆਪਕਾਂ ਨੂੰ ਡੀ. ਏ. ਦੇ ਰੂਪ ਵਿਚ ਅਹਿਮ ਪ੍ਰਾਪਤੀ ਹੋਈ ਹੈ। ਉਨ੍ਹਾਂ ਕਿਹਾ ਕਿ ਡੀ. ਟੀ. ਐੱਫ. ਦੇ ਵਿਕਰਮਦੇਵ ਦੀ ਅਗਵਾਈ ਹੇਠ ਹਰਦੀਪ ਸਿੰਘ ਟੋਡਰਪੁਰ ਸਮੇਤ ਹੋਰ ਸਾਥੀਆਂ ਨੇ ਕੰਪਿਊਟਰ ਅਧਿਆਪਕਾਂ ਦੇ ਹੱਕਾਂ ਲਈ ਪੁਲਿਸ ਦੀ ਕਾਰਵਾਈ ਦਾ ਸਾਹਮਣਾ ਕੀਤਾ ਤੇ ਗ੍ਰਿਫ਼ਤਾਰੀਆਂ ਦਿੱਤੀਆਂ। ਇਸ ਤੋਂ ਇਲਾਵਾ ਡੀ. ਟੀ. ਐੈੱਫ. ਦੇ ਆਗੂ ਦਿਗਵਿਜੇ ਪਾਲ ਸ਼ਰਮਾ, ਜਰਮਨਜੀਤ ਸਿੰਘ, ਜਗਜੀਤ ਸਿੰਘ, ਗੁਰਪ੍ਰੀਤ ਸਿੰਘ ਤੇ ਹਰਜਿੰਦਰ ਸਿੰਘ, ਧਰਮਜੀਤ ਸਿੰਘ, ਜਸਵਿੰਦਰ ਸਿੰਘ ਤੇ ਸਮੂਹ ਕਨਵੀਨਰਾਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਬੰਦ ਹੋਣ ਕਾਰਨ ਕਿਸਾਨ ਯੂਨੀਅਨਾਂ ਤੇ ਆੜ੍ਹਤੀਆਂ ਵਲੋਂ ਮਾਰਕੀਟ ਕਮੇਟੀ ਦਫ਼ਤਰ ਅੱਗੇ ਰੋਸ ਧਰਨਾ ਅਗਲੀ ਖ਼ਬਰ ਕੈਬਨਿਟ ਮੰਤਰੀ ਸੌਂਦ ਨੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਪਿੰਡ ਬਘੌਰ ’ਚ 244 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।