15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਡਾ . ਰਣਜੀਤ ਨੇ ਏ . ਆਈ . ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ 70 ਸਾਲਾ ਬਜ਼ੁਰਗ ਵਿਅਕਤੀ ਦੇ ਸਫਲਤਾ ਪੂਰਵਕ ਬਦਲੇ ਗੋਡੇ

ਲੁਧਿਆਣਾ, 14 ਨਵੰਬਰ (ਡਾ. ਤਰਲੋਚਨ ਸਿੰਘ)- ਐਸ.

ਅਜੀਤ ਡੈਸਕ 15-11-2026
ਲੁਧਿਆਣਾ, 14 ਨਵੰਬਰ (ਡਾ. ਤਰਲੋਚਨ ਸਿੰਘ)- ਐਸ.ਪੀ.ਐਸ. ਹਸਪਤਾਲ, ਲੁਧਿਆਣਾ ਦੇ ਹੱਡੀਆਂ ਅਤੇ ਜੋੜ ਬਦਲਣ ਦੇ ਮਾਹਿਰ ਡਾ.ਰਣਜੀਤ ਸਿੰਘ ਵਲੋਂ ਐਸ.ਪੀ.ਐਸ. ਹਸਪਤਾਲ ਵਿਖੇ ਦੁੱਗਰੀ ਰੋਡ, ਮਾਡਲ ਟਾਊਨ ਨਿਵਾਸੀ 70 ਸਾਲਾਂ ਬਜ਼ੁਰਗ ਵਿਅਕਤੀ ਦੇ ਏ.ਆਈ. ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਸਿਰਫ਼ 20 ਮਿੰਟ ਵਿਚ ਦੋਵੇਂ ਗੋਡੇ ਬਦਲ ਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ। ਇਸ ਬਜ਼ੁਰਗ ਵਿਅਕਤੀ ਦੀ ਸਰਜਰੀ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰਣਜੀਤ ਨੇ ਦੱਸਿਆ ਕਿ ਇਹ ਬਜ਼ੁਰਗ ਵਿਅਕਤੀ ਦੇ ਦਿਲ ਵਿਚ ਸਟੰਟ ਪਏ ਹੋਏ, ਬੀ.ਪੀ. ਤੇ ਸ਼ੂਗਰ ਤੋਂ ਪੀੜਤ ਸੀ। ਉਕਤ ਬਜ਼ੁਰਗ ਵਿਅਕਤੀ ਨੇ ਹੱਡੀਆਂ ਤੇ ਜੋੜ ਬਦਲਣ ਦੇ ਕਈ ਨਾਮਵਰ ਡਾਕਟਰਾਂ ਨੂੰ ਆਪਣੇ ਗੋਡਿਆਂ ਦੀ ਜਾਂਚ ਕਰਵਾਈ ਪਰ ਕਿਸੇ ਵੀ ਡਾਕਟਰ ਨੇ ਕਈ ਬਿਮਾਰੀਆਂ ਹੋਣ ਕਾਰਨ ਅਪ੍ਰੇਸ਼ਨ ਕਰਨ ਦੀ ਹਾਮੀ ਨਹੀਂ ਭਰੀ। ਆਖ਼ਿਰ ਕਿਸੇ ਜਾਣਕਾਰ ਵਿਅਕਤੀ ਨੇ ਉਸ ਨੂੰ ਐਸ.ਪੀ.ਐਸ. ਹਸਪਤਾਲ ਵਿਖੇ ਆਪਣੇ ਗੋਡਿਆਂ ਦੀ ਜਾਂਚ ਕਰਵਾਉਣ ਦੀ ਸਲਾਹ ਦਿੱਤੀ। ਡਾ. ਰਣਜੀਤ ਨੇ ਦੱਸਿਆ ਕਿ ਜਦੋਂ ਉਕਤ ਬਜ਼ੁਰਗ ਵਿਅਕਤੀ ਇਸ ਹਸਪਤਾਲ ਵਿਖੇ ਜਾਂਚ ਕਰਵਾਉਣ ਲਈ ਆਇਆ ਤਾਂ ਉਸ ਦੀ ਮੁੱਢਲੀ ਜਾਂਚ ਕਰਨ ਉਪਰੰਤ ਉਸ ਨੂੰ ਪੂਰਾ ਯਕੀਨ ਦਿਵਾਇਆ ਗਿਆ ਕਿ ਉਸ ਦੇ ਏਆਈ ਥ੍ਰੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਸਰਜਰੀ ਕਰਕੇ ਦੋਨੋਂ ਗੋਡੇ ਬਿਨਾਂ ਕਿਸੇ ਤਕਲੀਫ਼ ਤੋਂ ਬਦਲ ਦਿੱਤੇ ਜਾਣਗੇ। ਡਾ. ਰਣਜੀਤ ਨੇ ਦੱਸਿਆ ਕਿ ਇਸ ਬਜ਼ੁਰਗ ਵਿਅਕਤੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਮਿਲਣ ਉਪਰੰਤ 70 ਸਾਲਾਂ ਬਜ਼ੁਰਗ ਵਿਅਕਤੀ ਸਵਰੂਪ ਸਿੰਘ ਸਿੰਘ ਦੁੱਗਰੀ ਰੋਡ, ਮਾਡਲ ਟਾਊਨ, ਲੁਧਿਆਣਾ ਦੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਸਿਰਫ਼ 20 ਮਿੰਟ ਵਿਚ ਹੀ ਸਫਲਤਾ ਪੂਰਵਕ ਦੋਵੇਂ ਗੋਡੇ ਬਿਨਾਂ ਕਿਸੇ ਤਕਲੀਫ਼ ਤੋਂ ਬਦਲ ਦਿੱਤੇ ਗਏ। ਉਕਤ ਬਜ਼ੁਰਗ ਵਿਅਕਤੀ ਨੂੰ ਇਕ ਦਿਨ ਹਸਪਤਾਲ ’ਚ ਰੱਖਣ ਉਪਰੰਤ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ। ਡਾ.ਰਣਜੀਤ ਨੇ ਦੱਸਿਆ ਕਿ ਹੁਣ ਉਕਤ ਬਜ਼ੁਰਗ ਵਿਅਕਤੀ ਆਮ ਵਾਂਗ ਤੁਰ ਫਿਰ ਸਕਦਾ ਹੈ ਤੇ ਰੋਜ਼ਾਨਾ ਦੇ ਕੰਮਕਾਰ ਬਿਨਾਂ ਕਿਸੇ ਤਕਲੀਫ਼ ਤੋਂ ਕਰ ਰਿਹਾ ਹੈ। ਡਾ. ਰਣਜੀਤ ਨੇ ਦੱਸਿਆ ਕਿ ਉਕਤ ਬਜ਼ੁਰਗ ਵਿਅਕਤੀ ਸਰਜਰੀ ਕਰਵਾਉਣ ਤੋਂ ਇਕ ਮਹੀਨਾ ਬਾਅਦ ਹੀ ਚੌਂਕੜੀ ਮਾਰ ਕੇ ਬੈਠਣ ਵੀ ਲੱਗ ਗਿਆ ਹੈ। ਸਰਜਰੀ ਕਰਵਾਉਣ ਤੋਂ ਬਾਅਦ ਉਕਤ ਬਜ਼ੁਰਗ ਵਿਅਕਤੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਫਲਤਾ ਪੂਰਵਕ ਗੋਡੇ ਬਦਲਣ ਲਈ ਡਾ. ਰਣਜੀਤ ਸਿੰਘ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਡਾ. ਰਣਜੀਤ ਨੇ ਬਜ਼ੁਰਗ ਵਿਅਕਤੀ ਦੇ ਦੋਵੇਂ ਗੋਡਿਆਂ ਦੀ ਸਫਲਤਾ ਪੂਰਵਕ ਸਰਜਰੀ ਕਰਕੇ ਉਸ ਦੇ ਜੀਵਨ ਵਿਚ ਫਿਰ ਤੋਂ ਰੌਸ਼ਨੀ ਲਿਆ ਦਿੱਤੀ ਹੈ।
ਪਿਛਲੀ ਖ਼ਬਰ ਮਾਤਾ ਗੰਗਾ ਖ਼ਾਲਸਾ ਕਾਲਜ ਕੋਟਾਂ ਵਿਖੇ ਨਸ਼ਾ ਲਾਹਣਤ ਹੈ ’ਤੇ ਕਰਵਾਇਆ ਸੈਮੀਨਾਰ ਅਗਲੀ ਖ਼ਬਰ ਫਾਈਨਾਂਸ ਸਰਵਿਸ ਕੰਪਨੀ ਦੇ ਮਾਲਕ ਤੇ ਮੈਨੇਜਰ ’ਤੇ ਠੱਗੀ ਦੇ ਦੋਸ਼ ਵਿੱਚ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।