ਨਨਕਾਣਾ ਸਾਹਿਬ ਸਕੂਲ ਈਸੜੂ ਵਿਖੇ ਬਾਲ ਦਿਵਸ ਅਤੇ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ
ਈਸੜੂ, 14 ਨਵੰਬਰ (ਬਲਵਿੰਦਰ ਸਿੰਘ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਬਾਲ ਦਿਵਸ ਮਨਾਇਆ ਗਿਆ। ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਬਾਲ ਦਿਵਸ ਅਤੇ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੂੰ ਸਮਰਪਿਤ ਸ਼ਬਦ ਗਾਇਨ, ਕਵਿਤਾਵਾਂ, ਗੀਤ ਅਤੇ ਭਾਸ਼ਣ ਆਦਿ ਪੇਸ਼ ਕੀਤੇ ਗਏ।
ਈਸੜੂ, 14 ਨਵੰਬਰ (ਬਲਵਿੰਦਰ ਸਿੰਘ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਬਾਲ ਦਿਵਸ ਮਨਾਇਆ ਗਿਆ। ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਬਾਲ ਦਿਵਸ ਅਤੇ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੂੰ ਸਮਰਪਿਤ ਸ਼ਬਦ ਗਾਇਨ, ਕਵਿਤਾਵਾਂ, ਗੀਤ ਅਤੇ ਭਾਸ਼ਣ ਆਦਿ ਪੇਸ਼ ਕੀਤੇ ਗਏ। ਪ੍ਰਿੰਸੀਪਲ ਨੇਹਾ ਢੱਲ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਅਤੇ ਕਰਤਾਰ ਸਿੰਘ ਸਰਾਭਾ ਜੀ ਦੀ ਸ਼ਹਾਦਤ ਬਾਰੇ ਚਾਨਣ ਪਾਇਆ। ਬਾਲ ਦਿਵਸ ਮੌਕੇ ਬੱਚਿਆਂ ਨੂੰ ਸਕੂਲ ਵੱਲੋਂ ਟਾਫੀਆਂ, ਚਾਕਲੇਟ, ਸਮੋਸੇ, ਬਰੈਡ, ਮਠਿਆਈ ਆਦਿ ਦਿੱਤੇ ਗਏ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਅਧਿਆਪਕਾਂ ਨੇ ਆਪਣੇ ਬੱਚਿਆਂ ਨੂੰ ਬਹੁਤ ਪਿਆਰ ਦਿੱਤਾ। ਐਡੀਸ਼ਨਲ ਸਕੱਤਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਅਤੇ ਸਮੂਹ ਕਮੇਟੀ ਮੈਂਬਰ ਸਾਹਿਬਾਨ ਗੁਰਮੀਤ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਬੈਨੀਪਾਲ ਅਤੇ ਰਵਿੰਦਰ ਸਿੰਘ ਬੈਨੀਪਾਲ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ। 14 ਖੰਨਾ09 ਨਨਕਾਣਾ ਸਾਹਿਬ ਸਕੂਲ ਈਸੜੂ ਵਿਖੇ ਮਨਾਏ ਬਾਲ ਦਿਵਸ ਮੌਕੇ ਹਾਜ਼ਰ ਵਿਦਿਆਰਥੀ ਅਤੇ ਅਧਿਆਪਕ। ਤਸਵੀਰ - ਬਲਵਿੰਦਰ ਸਿੰਘ