14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮੰਡੀਆਂ ਵਿਚ ਝੋਨੇ ਦੀ ਖ਼ਰੀਦ ਬੰਦ ਹੋਣ ’ਤੇ ਭੜਕੇ ਸਾਬਕਾ ਚੇਅਰਮੈਨ ਦਿਲਬਰ ਮੁਹੰਮਦ ਖਾਨ

ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸਮੇਂ ਤੋਂ ਪਹਿਲਾਂ ਬੰਦ ਕੀਤੇ ਜਾਣ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਸਾਬਕਾ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖਾਨ ਨੇ ਅੱਜ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ’ਤੇ ਤਿੱਖਾ ਹਮਲਾ ਬੋਲਿਆ ਹੈ।

ਦਿਲਬਰ ਮੁਹੰਮਦ ਖਾਨ 15-11-2026
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸਮੇਂ ਤੋਂ ਪਹਿਲਾਂ ਬੰਦ ਕੀਤੇ ਜਾਣ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਸਾਬਕਾ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖਾਨ ਨੇ ਅੱਜ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਅਜੇ ਵੀ ਵੱਡੀ ਮਾਤਰਾ ਵਿਚ ਕਿਸਾਨਾਂ ਦੀ ਫ਼ਸਲ ਪਈ ਹੈ, ਅਜਿਹੇ ਵਿਚ ਖ਼ਰੀਦ ਬੰਦ ਕਰਨ ਦਾ ਫ਼ੈਸਲਾ ਅੰਨਦਾਤੇ ਨਾਲ ਸਿੱਧਾ ਧੋਖਾ ਹੈ। ਦਿਲਬਰ ਮੁਹੰਮਦ ਖਾਨ ਨੇ ਕਿਹਾ ਕਿ ਇੱਕ ਪਾਸੇ ਸਰਕਾਰਾਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਹਰ ਦਾਣਾ ਖ਼ਰੀਦਣ ਦੇ ਵੱਡੇ-ਵੱਡੇ ਦਾਅਵੇ ਕਰਦੀਆਂ ਹਨ, ਉੱਥੇ ਹੀ ਦੂਜੇ ਪਾਸੇ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਖ਼ਰੀਦ ਪ੍ਰਕਿਰਿਆ ਬੰਦ ਹੋਣ ਨਾਲ ਕਿਸਾਨ ਖ਼ੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਮਜਬੂਰੀ ਵਿਚ ਕਿਸਾਨਾਂ ਨੂੰ ਆਪਣੀ ਮਿਹਨਤ ਦੀ ਕਮਾਈ ਨਿੱਜੀ ਵਪਾਰੀਆਂ ਨੂੰ ਕੌਡੀਆਂ ਦੇ ਭਾਅ ਵੇਚਣੀ ਪੈ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਭਾਰੀ ਆਰਥਿਕ ਨੁਕਸਾਨ ਉਠਾਉਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਮੌਸਮ ਦੀ ਮਾਰ ਅਤੇ ਸਰਕਾਰੀ ਬੇਨਿਜ਼ਮੀਆਂ ਕਾਰਨ ਕਈ ਖੇਤਰਾਂ ਵਿਚ ਝੋਨੇ ਦੀ ਵਾਢੀ ਅਤੇ ਮੰਡੀਆਂ ਵਿਚ ਆਮਦ ਦੇਰੀ ਨਾਲ ਹੋਈ ਹੈ। ਇਸ ਤੋਂ ਇਲਾਵਾ ਚੁਕਾਈ (ਲਿਫਟਿੰਗ) ਦੀ ਸੁਸਤ ਰਫ਼ਤਾਰ ਕਾਰਨ ਪਹਿਲਾਂ ਹੀ ਕਿਸਾਨ ਕਈ-ਕਈ ਦਿਨਾਂ ਤੱਕ ਮੰਡੀਆਂ ਵਿਚ ਖੁੱਲ੍ਹੇ ਅਸਮਾਨ ਹੇਠ ਰਾਤਾਂ ਕੱਟਣ ਲਈ ਮਜਬੂਰ ਰਹੇ। ਹੁਣ ਸਥਿਤੀ ਦਾ ਸਹੀ ਮੁਲਾਂਕਣ ਕੀਤੇ ਬਿਨਾਂ ਖ਼ਰੀਦ ਬੰਦ ਕਰ ਦੇਣਾ ਸਰਕਾਰ ਦੀ ਸੰਵੇਦਨਹੀਣਤਾ ਨੂੰ ਦਰਸਾਉਂਦਾ ਹੈ। ਜਨਾਬ ਦਿਲਬਰ ਮੁਹੰਮਦ ਖਾਨ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਮੰਗ ਕੀਤੀ ਹੈ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਦੇਖਦਿਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਪ੍ਰਭਾਵ ਨਾਲ ਮੁੜ ਸ਼ੁਰੂ ਕੀਤੀ ਜਾਵੇ ਅਤੇ ਆਖ਼ਰੀ ਦਾਣੇ ਦੀ ਖ਼ਰੀਦ ਯਕੀਨੀ ਬਣਾਈ ਜਾਵੇ। 04 ਖੰਨਾ35 ਦਿਲਬਰ ਮੁਹੰਮਦ ਖਾਨ
ਪਿਛਲੀ ਖ਼ਬਰ ਓਵਰਲੋਡ ਵਾਹਨਾਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤੀ, 7 ਵਾਹਨਾਂ ਦੇ ਚਲਾਨ ਕੀਤੇ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਖ਼ਾਲਸਾ ਸਕੂਲ ਬਹਾਦਰਗੜ੍ਹ ਦਾ 70ਵਾਂ ਸਥਾਪਨਾ ਦਿਵਸ 20 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।