15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਗੁਰੂ ਨਾਨਕ ਕਾਲਜ ਦੋਰਾਹਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼-ਪੁਰਬ ਮਨਾਇਆ

ਦੋਰਾਹਾ, 14 ਨਵੰਬਰ (ਪੱਤਰ ਪ੍ਰੇਰਕ)- ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਡਾ. ਈਸ਼ਵਰ ਸਿੰਘ ਯਾਦਗਾਰੀ ਹਾਲ ਵਿੱਚ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ।

ਅਜੀਤ ਡੈਸਕ 16-11-2026
ਦੋਰਾਹਾ, 14 ਨਵੰਬਰ (ਪੱਤਰ ਪ੍ਰੇਰਕ)- ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਡਾ. ਈਸ਼ਵਰ ਸਿੰਘ ਯਾਦਗਾਰੀ ਹਾਲ ਵਿੱਚ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸਮਾਪਤੀ ਉਪਰੰਤ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਪ੍ਰੋ. ਰਾਮਪਾਲ ਬੰਗਾ ਦੀ ਅਗਵਾਈ ਹੇਠ ਰਸਭਿੰਨਾ ਸ਼ਬਦ ਗਾਇਨ ਕੀਤਾ। ਸਮਾਗਮ ਦੇ ਕਨਵੀਨਰ ਪ੍ਰੋ. ਰਣਜੀਤ ਕੌਰ, ਸਹਿ-ਕਨਵੀਨਰ ਪ੍ਰੋ. ਗੁਰਜਿੰਦਰ ਕੌਰ ਅਤੇ ਕੁਲਵੰਤ ਸਿੰਘ ਦੀ ਅਗਵਾਈ ਹੇਠ ਆਯੋਜਿਤ ਇਸ ਸਮਾਗਮ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਤੋਂ ਜਸਪਾਲ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਮੁੱਖ ਵਕਤਾ ਜਸਪਾਲ ਸਿੰਘ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਅਤੇ ਗੁਰਮਤਿ ਦਰਸ਼ਨ ਸੰਬੰਧੀ ਆਪਣੇ ਵਡਮੁੱਲੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕਰਦਿਆਂ ਗੁਰੂ ਨਾਨਕ ਦੇਵ ਜੀ ਦੁਆਰਾ ਦੱਸੇ ਗਏ ਕਿਰਤ ਕਰਨ, ਨਾਮ ਜਪਣ ਅਤੇ ਵੰਡ ਕੇ ਛੱਕਣ ਦੇ ਸੰਕਲਪਾਂ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਨੌਜਵਾਨਾਂ ਨੂੰ ਉੱਚੇ ਨੈਤਿਕ ਗੁਣ ਧਾਰਨ ਕਰਨ ਦਾ ਸੰਦੇਸ਼ ਦਿੱਤਾ। ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਦਸਤਾਰਾਂ ਦੇ ਕੇ ਸਨਮਾਨਿਤ ਕੀਤਾ ਗਿਆ। ਮੰਚ-ਸੰਚਾਲਨ ਦੀ ਭੂਮਿਕਾ ਡਾ. ਨਿਰਲੇਪ ਕੌਰ ਤੇ ਡਾ. ਗੁਰਪ੍ਰੀਤ ਸਿੰਘ ਨੇ ਬਾਖ਼ੂਬੀ ਨਿਭਾਈ। ਵਿਦਿਆਰਥੀਆਂ ਵਲੋਂ ਹੀ ਤਿਆਰ ਕੀਤਾ ਗਿਆ ‘ਸਾਂਝਾ ਲੰਗਰ’ ਵਰਤਾਇਆ ਗਿਆ। ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਜਨਰਲ ਸਕੱਤਰ ਡਾ. ਪਵਿੱਤਰਪਾਲ ਸਿੰਘ ਪਾਂਗਲੀ, ਐਗਜ਼ੀਕਿਊਟਿਵ ਮੈਂਬਰ ਰੁਪਿੰਦਰ ਕੌਰ ਬਰਾੜ, ਹਰਜੀਵਨਪਾਲ ਸਿੰਘ ਗਿੱਲ, ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਅਤੇ ਸੇਵਾ-ਮੁਕਤ ਪ੍ਰਿੰਸੀਪਲ ਤੇ ਪ੍ਰਬੰਧਕੀ ਕਮੇਟੀ ਦੇ ਸਲਾਹਕਾਰ ਡਾ. ਨਰਿੰਦਰ ਸਿੰਘ ਸਿੱਧੂ, ਨਵਨੀਤ ਸਿੰਘ ਮਾਂਗਟ, ਜੋਗਿੰਦਰ ਸਿੰਘ ਓਬਰਾਏ, ਭੁਪਿੰਦਰ ਸਿੰਘ ਓਬਰਾਏ, ਪ੍ਰਿੰਸੀਪਲ ਡਾ. ਡੀ. ਪੀ ਠਾਕੁਰ, ਚਰਨਜੀਤ ਸਿੰਘ ਖ਼ਾਲਸਾ, ਐਡਵੋਕੇਟ ਅਭੈ ਬੈਕਟਰ, ਪ੍ਰੋ. ਐੱਮ. ਐੱਸ. ਭੰਡਾਰੀ, ਸਰਸਵਤੀ ਸਕੂਲ ਡਾਇਰੈਕਟਰ ਡੀ. ਐੱਸ. ਗੁਸਾਈਂ, ਪ੍ਰਿੰਸੀਪਲ ਜਤਿੰਦਰ ਸ਼ਰਮਾ, ਇਸ਼ਟਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਇਯਾਲੀ ਦੀ ਅਗਵਾਈ ਹੇਠ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਸਰਕਾਰ ਬਣੇਗੀ- ਚੀਮਾ ਅਗਲੀ ਖ਼ਬਰ ਦੋਰਾਹਾ ਸਹਿਕਾਰੀ ਸਭਾ ’ਤੇ ਸਹਿਕਾਰਤਾ ਵਿਭਾਗ ਦੀ ਵੱਡੀ ਕਾਰਵਾਈ, ਪ੍ਰਬੰਧਕ ਕਮੇਟੀ ਭੰਗ ਪ੍ਰਸ਼ਾਸਕ ਸਾਬਰ ਅਲੀ ਨੇ ਸੰਭਾਲਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।