ਸਾਬਕਾ ਵਿਧਾਇਕ ਲੱਖਾ ਪਾਇਲ ਵਲੋਂ ਪਿੰਡ ਸਿਆੜ੍ਹ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ
ਰਾੜਾ ਸਾਹਿਬ, 17 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਰੰਭ ਕੀਤੀ ਜਵਾਨੀ ਸੰਭਾਲ ਸਾਈਕਲ ਯਾਤਰਾ ਦੇ 19 ਨਵੰਬਰ ਨੂੰ ਹਲਕਾ ਪਾਇਲ ਵਿਖੇ ਪਹੁੰਚਣ ’ਤੇ ਸਵਾਗਤ ਲਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਮੰਡਲ ਸਿਆੜ ਵਿਖੇ ਸੀਨੀ.
ਰਾੜਾ ਸਾਹਿਬ, 17 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਰੰਭ ਕੀਤੀ ਜਵਾਨੀ ਸੰਭਾਲ ਸਾਈਕਲ ਯਾਤਰਾ ਦੇ 19 ਨਵੰਬਰ ਨੂੰ ਹਲਕਾ ਪਾਇਲ ਵਿਖੇ ਪਹੁੰਚਣ ’ਤੇ ਸਵਾਗਤ ਲਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਮੰਡਲ ਸਿਆੜ ਵਿਖੇ ਸੀਨੀ. ਕਾਂਗਰਸੀ ਆਗੂ ਚੇਅਰਮੈਂਨ ਕਮਲਜੀਤ ਸਿੰਘ ਸਿਆੜ ਅਤੇ ਮੰਡਲ ਪ੍ਰਧਾਨ ਪ੍ਰੋ. ਗੁਰਮੁਖ ਸਿੰਘ ਗੋਮੀ (ਸੰਮਤੀ ਮੈਂਬਰ) ਦੀ ਅਗਵਾਈ ਹੇਠ ਮੀਟਿੰਗ ਬੁਲਾਈ ਗਈ, ਜਿਸ ਵਿਚ ਸਾਬਕਾ ਵਿਧਾਇਕ ਤੇ ਜਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਸਾਈਕਲ ਯਾਤਰਾ ਦੇ ਹਲਕਾ ਪਾਇਲ ਵਿਚ ਪਹੁੰਚਣ ’ਤੇ ਸਵਾਗਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਯਾਤਰਾ ਦੇ ਸਵਾਗਤ ਲਈ ਇਕਜੁੱਟ ਹੋ ਕੇ ਜ਼ਿੰਮੇਵਾਰੀਆਂ ਨਿਭਾਉਣ ਲਈ ਕਿਹਾ। ਇਸ ਮੌਕੇ ਦਿਲਬਾਗ ਸਿੰਘ, ਸ਼ਿੰਗਾਰਾ ਸਿੰਘ, ਜਗਜੀਤ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ, ਇੰਦਰਜੀਤ ਸਿੰਘ, ਕਰਨਦੀਪ ਸਿੰਘ, ਗੁਰਪ੍ਰੀਤ ਸਿੰਘ, ਸੋਢੀ ਸਿੰਘ, ਪਲਵਿੰਦਰ ਸਿੰਘ, ਕਾਲੂ ਸਿੰਘ, ਬਲਜੀਤ ਸਿੰਘ, ਬਿੱਕਰ ਸਿੰਘ, ਜੱਸਾ ਜਗੇੜਾ, ਵਿੱਕੀ ਜਗੇੜਾ, ਜਸ਼ਨ ਧੌਲ ਖੁਰਦ, ਨਵੀ ਪ੍ਰਧਾਨ, ਇਕਬਾਲ ਸਿੰਘ, ਮਨਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਸਨ।