ਖੰਨਾ, 17 ਨਵੰਬਰ (ਹਰਜਿੰਦਰ ਸਿੰਘ ਲਾਲ)- ਬੀ. ਕੇ. ਯੂ. ਪੰਜਾਬ ਤੇ ਆੜਤੀਆਂ ਦੀ ਇਕ ਸਾਂਝੀ ਮੀਟਿੰਗ ਮਾਰਕੀਟ ਕਮੇਟੀ ਖੰਨਾ ਵਿਖੇ ਹੋਈ। ਇਸ ਮੀਟਿੰਗ ਵਿਚ ਬੀ. ਕੇ. ਯੂ. ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕਿਹਾ ਕਿ ਪਿਛਲੇ 10 ਦਿਨਾਂ ਤੋਂ ਮੰਡੀਆਂ ਵਿਚ ਝੋਨੇ ਦੀ ਖਰੀਦ ਬਿਲਕੁੱਲ ਬੰਦ ਹੈ। ਸਰਕਾਰਾਂ ਦੀ ਗਲਤੀ ਕਾਰਨ ਕਿਸਾਨਾਂ ਦੀ ਲੱਖਾਂ ਬੋਰੀਆਂ ਮੰਡੀਆਂ ਵਿਚ ਰੁਲ ਰਹੀਆਂ ਹਨ। ਇਸ ਦਾ ਫਾਇਦਾ ਸ਼ੈਲਰ ਮਾਲਕ ਉਠਾ ਰਹੇ ਤੇ ਬਾਕੀ ਸਾਰੇ ਖੱਜਲ ਖੁਆਰ ਹੋ ਰਹੇ ਹਨ। ਅਸੀਂ ਸਾਰੇ ਰਲ ਕੇ ਚਿਤਾਵਨੀ ਦਿੰਦੇ ਹਾਂ ਕਿ ਜੇਕਰ ਇੰਨਾਂ ਦੇ ਦਿੱਤੇ ਟਾਈਮ ਅਨੁਸਾਰ ਨਾ ਝੋਨੇ ਦੀ ਖਰੀਦ ਸ਼ੁਰੂ ਨਾ ਕੀਤੀ ਤਾਂ ਕੱਲ੍ਹ ਤੋਂ ਇਸ ਬਾਰੇ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਹਰਜੀਤ ਸਿੰਘ ਗਰੇਵਾਲ, ਜਸਮੀਤ ਸਿੰਘ, ਜਤਿੰਦਰ ਸਿੰਘ, ਗੁਰਜੀਤ ਸਿੰਘ, ਮਨਜੋਤ ਸਿੰਘ, ਸਤਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ।