ਰਾੜਾ ਸਾਹਿਬ ਸਕੂਲ ਦੀਆਂ 2 ਵਿਦਿਆਰਥਣਾਂ ਨੇ ਫੁੱਟਬਾਲ ਮੁਕਾਬਲਿਆਂ ’ ਚ ਸ਼ਾਨਦਾਰ ਜਿੱਤ ਕੀਤੀ ਦਰਜ
ਰਾੜਾ ਸਾਹਿਬ, 17 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸੰਤ ਬਾਬਾ ਅਮਰ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਦੀਆਂ 2 ਹੋਣਹਾਰ ਖਿਡਾਰਨਾਂ ਆਸਥਾ ਸ਼ਰਮਾ ਤੇ ਸੁਖਮਨਪ੍ਰੀਤ ਕੌਰ ਟਿਵਾਣਾ ਨੇ ਪੰਜਾਬ ਦੀਆਂ ਅੰਡਰ-14 ਅਤੇ ਅੰਡਰ-17 ਲੜਕੀਆਂ ਦੀਆਂ ਫੁੱਟਬਾਲ ਟੀਮਾਂ ਵਿਚ ਆਪਣੀ ਜਗਾ ਬਣਾਈ। ਇਨ੍ਹਾਂ ਦੋਵਾਂ ਟੀਮਾਂ ਨੇ ਆਪੋ-ਆਪਣੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ।
ਸ
ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਦੀਆਂ ਫੁੱਟਬਾਲ ਮੁਕਾਬਲਿਆਂ ਵਿੱਚ ਸਾਨਦਾਰ ਜਿੱਤ ਪ੍ਰਾਪਤ ਕਰਨ ਵਾਲੀਆਂ ਦੋਵੇਂ ਖਿਡਾਰਨਾਂ ਸਨਮਾਨ ਚਿੰਨ੍ਹ ਦਿਖਾਉਂਦੀਆਂ ਹੋਈਆਂ। ਤਸਵੀਰਾਂ : ਸੁਖਵੀਰ ਸਿੰਘ ਚਣਕੋਈਆਂ
18-11-2026
ਰਾੜਾ ਸਾਹਿਬ, 17 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸੰਤ ਬਾਬਾ ਅਮਰ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਦੀਆਂ 2 ਹੋਣਹਾਰ ਖਿਡਾਰਨਾਂ ਆਸਥਾ ਸ਼ਰਮਾ ਤੇ ਸੁਖਮਨਪ੍ਰੀਤ ਕੌਰ ਟਿਵਾਣਾ ਨੇ ਪੰਜਾਬ ਦੀਆਂ ਅੰਡਰ-14 ਅਤੇ ਅੰਡਰ-17 ਲੜਕੀਆਂ ਦੀਆਂ ਫੁੱਟਬਾਲ ਟੀਮਾਂ ਵਿਚ ਆਪਣੀ ਜਗਾ ਬਣਾਈ। ਇਨ੍ਹਾਂ ਦੋਵਾਂ ਟੀਮਾਂ ਨੇ ਆਪੋ-ਆਪਣੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਧੀਰਜ ਕੁਮਾਰ ਥਪਲਿਆਲ ਨੇ ਦੱਸਿਆ ਕਿ ਆਸਥਾ ਸ਼ਰਮਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਖਾ ਦੇ ਫੁੱਟਬਾਲ ਗਰਾਊਂਡ, ਲੁਧਿਆਣਾ ਵਿਖੇ ਕਰਵਾਏ ਗਏ ਇੰਟਰ-ਸਟੇਟ ਸਕੂਲ ਗੇਮਜ਼ ਪੰਜਾਬ 2026-27 ਦੇ ਅੰਡਰ-14 ਲੜਕੀਆਂ ਦੇ ਫੁੱਟਬਾਲ ਟੂਰਨਾਮੈਂਟ ਵਿੱਚ ਪੰਜਾਬ ਦੀ ਜੇਤੂ ਟੀਮ ਦੀ ਨੁਮਾਇੰਦਗੀ ਕੀਤੀ। ਇਸੇ ਤਰ੍ਹਾਂ ਸੁਖਮਨਪ੍ਰੀਤ ਕੌਰ ਟਿਵਾਣਾ ਨੇ ਇਸੇ ਸਥਾਨ ’ਤੇ ਹੋਏ ਇੰਟਰ-ਡਿਸਟ੍ਰਿਕਟ ਸਕੂਲ ਗੇਮਜ਼ ਪੰਜਾਬ 2026-27 ਦੇ ਅੰਡਰ-17 ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਦਾ ਹਿੱਸਾ ਬਣ ਕੇ ਸਕੂਲ ਦਾ ਮਾਣ ਵਧਾਇਆ।ਪ੍ਰਿੰਸੀਪਲ ਡਾ. ਧੀਰਜ ਕੁਮਾਰ ਥਪਲਿਆਲ ਵਲੋਂ ਦੋਵੇਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਗਈ ਤੇ ਉਨ੍ਹਾਂ ਦੀ ਖੇਡ ਪ੍ਰਤਿਭਾ, ਅਣਥੱਕ ਮਿਹਨਤ ਅਤੇ ਜਜ਼ਬੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਨੇ ਆਸਥਾ ਸ਼ਰਮਾ, ਸੁਖਮਨਪ੍ਰੀਤ ਕੌਰ ਟਿਵਾਣਾ, ਉਨ੍ਹਾਂ ਦੇ ਮਾਪਿਆਂ ਤੇ ਕੋਚ ਗੋਪੀ ਥਾਪਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਮੁਬਾਰਕਬਾਦ ਦਿੱਤੀ।